< 耶利米書 26 >
1 猶大王約西亞的兒子約雅敬登基的時候,有這話從耶和華臨到耶利米說:
੧ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ ਅਰੰਭ ਵਿੱਚ ਇਹ ਬਚਨ ਯਹੋਵਾਹ ਵੱਲੋਂ ਆਇਆ ਕਿ
2 「耶和華如此說:你站在耶和華殿的院內,對猶大眾城邑的人,就是到耶和華殿來禮拜的,說我所吩咐你的一切話,一字不可刪減。
੨ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦੇਵਾਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ
3 或者他們肯聽從,各人回頭離開惡道,使我後悔不將我因他們所行的惡,想要施行的災禍降與他們。
੩ਖਬਰੇ ਉਹ ਸੁਣਨ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਮੈਂ ਉਸ ਬੁਰਿਆਈ ਉੱਤੇ ਰੰਜ ਕਰਾਂ ਜਿਹੜੀ ਮੈਂ ਉਹਨਾਂ ਦੇ ਬੁਰੇ ਕੰਮਾਂ ਦੇ ਕਾਰਨ ਉਹਨਾਂ ਨਾਲ ਕਰਨ ਲਈ ਸੋਚੀ ਹੈ
4 你要對他們說,耶和華如此說:『你們若不聽從我,不遵行我設立在你們面前的律法,
੪ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
5 不聽我從早起來差遣到你們那裏去我僕人眾先知的話(你們還是沒有聽從),
੫ਅਤੇ ਮੇਰੇ ਦਸਾਂ, ਮੇਰੇ ਨਬੀਆਂ ਦੀਆਂ ਗੱਲਾਂ ਸੁਣੋ ਜਿਹਨਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਹਾਂ, ਸਗੋਂ ਜਤਨ ਨਾਲ ਭੇਜਿਆ, ਪਰ ਤੁਸੀਂ ਨਾ ਸੁਣਿਆ
6 我就必使這殿如示羅,使這城為地上萬國所咒詛的。』」
੬ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
7 耶利米在耶和華殿中說的這些話,祭司、先知與眾民都聽見了。
੭ਜਦ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਭਵਨ ਵਿੱਚ ਇਹ ਗੱਲਾਂ ਕਰਦੇ ਸੁਣਿਆ
8 耶利米說完了耶和華所吩咐他對眾人說的一切話,祭司、先知與眾民都來抓住他,說:「你必要死!
੮ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!
9 你為何託耶和華的名預言,說這殿必如示羅,這城必變為荒場無人居住呢?」於是眾民都在耶和華的殿中聚集到耶利米那裏。
੯ਤੂੰ ਯਹੋਵਾਹ ਦੇ ਨਾਮ ਉੱਤੇ ਕਿਉਂ ਅਗੰਮ ਵਾਚਿਆ ਕਿ ਇਹ ਭਵਨ ਸ਼ੀਲੋਹ ਵਾਂਗੂੰ ਹੋ ਜਾਵੇਗਾ ਅਤੇ ਇਹ ਸ਼ਹਿਰ ਬਰਬਾਦ ਅਤੇ ਵਿਰਾਨ ਹੋ ਜਾਵੇਗਾ? ਤਾਂ ਸਾਰੇ ਲੋਕ ਯਿਰਮਿਯਾਹ ਕੋਲ ਯਹੋਵਾਹ ਦੇ ਭਵਨ ਵਿੱਚ ਇਕੱਠੇ ਹੋਏ।
10 猶大的首領聽見這事,就從王宮上到耶和華的殿,坐在耶和華殿的新門口。
੧੦ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ
11 祭司、先知對首領和眾民說:「這人是該死的;因為他說預言攻擊這城,正如你們親耳所聽見的。」
੧੧ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
12 耶利米就對眾首領和眾民說:「耶和華差遣我預言,攻擊這殿和這城,說你們所聽見的這一切話。
੧੨ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਿਆ
13 現在要改正你們的行動作為,聽從耶和華-你們上帝的話,他就必後悔,不將所說的災禍降與你們。
੧੩ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
14 至於我,我在你們手中,你們眼看何為善,何為正,就那樣待我吧!
੧੪ਪਰ ਮੇਰੇ ਬਾਰੇ ਵੇਖੋ, ਮੈਂ ਤੁਹਾਡੇ ਹੱਥ ਵਿੱਚ ਹਾਂ। ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਮੇਰੇ ਨਾਲ ਕਰੋ
15 但你們要確實地知道,若把我治死,就使無辜人的血歸到你們和這城,並其中的居民了;因為耶和華實在差遣我到你們這裏來,將這一切話傳與你們耳中。」
੧੫ਪਰ ਜਾਣ ਲਓ, ਜੇ ਤੁਸੀਂ ਮੈਨੂੰ ਮਾਰ ਦਿਓਗੇ ਤਾਂ ਤੁਸੀਂ ਬੇਦੋਸ਼ੇ ਦਾ ਖੂਨ ਆਪਣੇ ਉੱਤੇ ਅਤੇ ਇਸ ਸ਼ਹਿਰ ਉੱਤੇ ਅਤੇ ਇਸ ਦੇ ਵਾਸੀਆਂ ਉੱਤੇ ਲਿਆਓਗੇ ਕਿਉਂ ਜੋ ਇਹ ਸਚਿਆਈ ਹੈ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਕਿ ਇਹ ਸਾਰੀਆਂ ਗੱਲਾਂ ਤੁਹਾਡੇ ਕੰਨਾਂ ਵਿੱਚ ਆਖਾਂ
16 首領和眾民就對祭司、先知說:「這人是不該死的,因為他是奉耶和華-我們上帝的名向我們說話。」
੧੬ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ
੧੭ਤਾਂ ਦੇਸ ਦੇ ਬਜ਼ੁਰਗਾਂ ਵਿੱਚੋਂ ਕਈ ਮਨੁੱਖ ਉੱਠੇ ਅਤੇ ਪਰਜਾ ਦੀ ਸਾਰੀ ਸਭਾ ਨੂੰ ਆਖਿਆ,
18 「當猶大王希西家的日子,有摩利沙人彌迦對猶大眾人預言說: 萬軍之耶和華如此說: 錫安必被耕種像一塊田; 耶路撒冷必變為亂堆; 這殿的山必像叢林的高處。
੧੮ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ ।
19 猶大王希西家和猶大眾人豈是把他治死呢?希西家豈不是敬畏耶和華、懇求他的恩嗎?耶和華就後悔,不把自己所說的災禍降與他們。若治死這人,我們就作了大惡,自害己命。」 (
੧੯ਤਾਂ ਕੀ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅਤੇ ਸਾਰੇ ਯਹੂਦਾਹ ਨੇ ਉਹ ਨੂੰ ਮਾਰ ਦਿੱਤਾ? ਕੀ ਉਹ ਯਹੋਵਾਹ ਕੋਲੋਂ ਨਾ ਡਰਿਆ ਅਤੇ ਯਹੋਵਾਹ ਅੱਗੇ ਮਿੰਨਤ ਨਾ ਕੀਤੀ? ਅਤੇ ਕੀ ਯਹੋਵਾਹ ਉਸ ਬੁਰਿਆਈ ਤੋਂ ਜਿਹੜੀ ਉਹ ਉਹਨਾਂ ਦੇ ਵਿਰੁੱਧ ਬੋਲਿਆ ਸੀ ਨਾ ਪਛਤਾਇਆ? ਇਸ ਤਰ੍ਹਾਂ ਅਸੀਂ ਆਪਣੀਆਂ ਜਾਨਾਂ ਉੱਤੇ ਵੱਡੀ ਬੁਰਿਆਈ ਲਿਆਉਣ ਵਾਲੇ ਹੋਵਾਂਗੇ
20 又有一個人奉耶和華的名說預言,是基列‧耶琳人示瑪雅的兒子烏利亞,他照耶利米的一切話說預言,攻擊這城和這地。
੨੦ਇੱਕ ਹੋਰ ਮਨੁੱਖ ਵੀ ਸੀ ਜਿਸ ਨੇ ਯਹੋਵਾਹ ਦੇ ਨਾਮ ਉੱਤੇ ਅਗੰਮ ਵਾਚਿਆ, ਉਹ ਸ਼ਮਅਯਾਹ ਦਾ ਪੁੱਤਰ ਊਰਿੱਯਾਹ ਕਿਰਯਥ-ਯਾਰੀਮ ਦਾ ਸੀ। ਉਸ ਨੇ ਯਿਰਮਿਯਾਹ ਦੀਆਂ ਸਾਰੀਆਂ ਗੱਲਾਂ ਵਾਂਗੂੰ ਇਸ ਸ਼ਹਿਰ ਦੇ ਵਿਰੁੱਧ ਅਤੇ ਇਸ ਦੇਸ ਦੇ ਵਿਰੁੱਧ ਅਗੰਮ ਵਾਚਿਆ
21 約雅敬王和他眾勇士、眾首領聽見了烏利亞的話,王就想要把他治死。烏利亞聽見就懼怕,逃往埃及去了。
੨੧ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰਿੱਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
22 約雅敬王便打發亞革波的兒子以利拿單,帶領幾個人往埃及去。
੨੨ਤਾਂ ਯਹੋਯਾਕੀਮ ਰਾਜੇ ਨੇ ਮਨੁੱਖਾਂ ਨੂੰ ਮਿਸਰ ਵਿੱਚ ਭੇਜਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ
23 他們就從埃及將烏利亞帶出來,送到約雅敬王那裏;王用刀殺了他,把他的屍首拋在平民的墳地中。)
੨੩ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ
24 然而,沙番的兒子亞希甘保護耶利米,不交在百姓的手中治死他。
੨੪ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।