< 耶利米書 32 >
1 猶大王西底家第十年,就是尼布甲尼撒十八年,耶和華的話臨到耶利米。
੧ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸ਼ਾਸਨ ਦੇ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ
2 那時巴比倫王的軍隊圍困耶路撒冷,先知耶利米囚在護衛兵的院內,在猶大王的宮中;
੨ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ
3 因為猶大王西底家已將他囚禁,說:「你為甚麼預言說,耶和華如此說:『我必將這城交在巴比倫王的手中,他必攻取這城。
੩ਅਤੇ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਚਦਾ ਹੈਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?
4 猶大王西底家必不能逃脫迦勒底人的手,定要交在巴比倫王的手中,要口對口彼此說話,眼對眼彼此相看。
੪ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ
5 巴比倫王必將西底家帶到巴比倫;西底家必住在那裏,直到我眷顧他的時候。你們雖與迦勒底人爭戰,卻不順利。這是耶和華說的。』」
੫ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ।
੬ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦਾ ਬਚਨ ਆਇਆ ਕਿ
7 『你叔叔沙龍的兒子哈拿篾必來見你,說:我在亞拿突的那塊地,求你買來;因你買這地是合乎贖回之理。』」
੭ਵੇਖ, ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ
8 我叔叔的兒子哈拿篾果然照耶和華的話來到護衛兵的院內,對我說:「我在便雅憫境內、亞拿突的那塊地,求你買來;因你買來是合乎承受之理,是你當贖的。你為自己買來吧!」我-耶利米就知道這是耶和華的話。
੮ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਇਲਾਕੇ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ
9 我便向我叔叔的兒子哈拿篾買了亞拿突的那塊地,平了十七舍客勒銀子給他。
੯ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ
10 我在契上畫押,將契封緘,又請見證人來,並用天平將銀子平給他。
੧੦ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ
11 我便將照例按規所立的買契,就是封緘的那一張和敞着的那一張,
੧੧ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ
12 當着我叔叔的兒子哈拿篾和畫押作見證的人,並坐在護衛兵院內的一切猶大人眼前,交給瑪西雅的孫子尼利亞的兒子巴錄。
੧੨ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਹਨਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਖ਼ਤ ਕੀਤੇ ਸਨ ਅਤੇ ਉਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ
੧੩ਅਤੇ ਮੈਂ ਉਹਨਾਂ ਦੇ ਸਾਹਮਣੇ ਬਾਰੂਕ ਨੂੰ ਹੁਕਮ ਦਿੱਤਾ ਕਿ
14 「萬軍之耶和華-以色列的上帝如此說:要將這封緘的和敞着的兩張契放在瓦器裏,可以存留多日。
੧੪ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ
15 因為萬軍之耶和華-以色列的上帝如此說:將來在這地必有人再買房屋、田地,和葡萄園。」
੧੫ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ਼ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।
16 我將買契交給尼利亞的兒子巴錄以後,便禱告耶和華說:
੧੬ਇਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ
17 「主耶和華啊,你曾用大能和伸出來的膀臂創造天地,在你沒有難成的事。
੧੭ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ
18 你施慈愛與千萬人,又將父親的罪孽報應在他後世子孫的懷中,是至大全能的上帝,萬軍之耶和華是你的名。
੧੮ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
19 謀事有大略,行事有大能,注目觀看世人一切的舉動,為要照各人所行的和他做事的結果報應他。
੧੯ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ਼ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
20 在埃及地顯神蹟奇事,直到今日在以色列和別人中間也是如此,使自己得了名聲,正如今日一樣。
੨੦ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ
21 用神蹟奇事和大能的手,並伸出來的膀臂與大可畏的事,領你的百姓以色列出了埃及。
੨੧ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈਅ ਨਾਲ ਬਾਹਰ ਲਿਆਂਦਾ
22 將這地賜給他們,就是你向他們列祖起誓應許賜給他們流奶與蜜之地。
੨੨ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪੁਰਖਿਆਂ ਨਾਲ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ।
23 他們進入這地得了為業,卻不聽從你的話,也不遵行你的律法;你一切所吩咐他們行的,他們一無所行,因此你使這一切的災禍臨到他們。
੨੩ਉਹ ਉਸ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜ਼ਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੂੰ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ
24 看哪,敵人已經來到,築壘要攻取這城;城也因刀劍、饑荒、瘟疫交在攻城的迦勒底人手中。你所說的話都成就了,你也看見了。
੨੪ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ
25 主耶和華啊,你對我說:要用銀子為自己買那塊地,又請見證人。其實這城已交在迦勒底人的手中了。」
੨੫ਹੇ ਪ੍ਰਭੂ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।
੨੬ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
27 「我是耶和華,是凡有血氣者的上帝,豈有我難成的事嗎?
੨੭ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
28 耶和華如此說:我必將這城交付迦勒底人的手和巴比倫王尼布甲尼撒的手,他必攻取這城。
੨੮ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ
29 攻城的迦勒底人必來放火焚燒這城和其中的房屋。在這房屋上,人曾向巴力燒香,向別神澆奠,惹我發怒。
੨੯ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ
30 以色列人和猶大人自從幼年以來,專行我眼中看為惡的事;以色列人盡以手所做的惹我發怒。這是耶和華說的。
੩੦ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ
31 這城自從建造的那日直到今日,常惹我的怒氣和忿怒,使我將這城從我面前除掉;
੩੧ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ
32 是因以色列人和猶大人一切的邪惡,就是他們和他們的君王、首領、祭司、先知,並猶大的眾人,以及耶路撒冷的居民所行的,惹我發怒。
੩੨ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ
33 他們以背向我,不以面向我;我雖從早起來教訓他們,他們卻不聽從,不受教訓,
੩੩ਉਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ
34 竟把可憎之物設立在稱為我名下的殿中,污穢了這殿。
੩੪ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
35 他們在欣嫩子谷建築巴力的邱壇,好使自己的兒女經火歸摩洛;他們行這可憎的事,使猶大陷在罪裏,這並不是我所吩咐的,也不是我心所起的意。」
੩੫ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।
36 現在論到這城,就是你們所說、已經因刀劍、饑荒、瘟疫交在巴比倫王手中的,耶和華-以色列的上帝如此說:
੩੬ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, -
37 「我在怒氣、忿怒,和大惱恨中,將以色列人趕到各國。日後我必從那裏將他們招聚出來,領他們回到此地,使他們安然居住。
੩੭ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
੩੮ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
39 我要使他們彼此同心同道,好叫他們永遠敬畏我,使他們和他們後世的子孫得福樂,
੩੯ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
40 又要與他們立永遠的約,必隨着他們施恩,並不離開他們,且使他們有敬畏我的心,不離開我。
੪੦ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈਅ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
41 我必歡喜施恩與他們,要盡心盡意、誠誠實實將他們栽於此地。
੪੧ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ।
42 「因為耶和華如此說:我怎樣使這一切大禍臨到這百姓,我也要照樣使我所應許他們的一切福樂都臨到他們。
੪੨ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਜਿਵੇਂ ਮੈਂ ਇਸ ਪਰਜਾ ਉੱਤੇ ਇਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਉਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਉਹਨਾਂ ਨਾਲ ਗੱਲ ਕੀਤੀ ਸੀ
43 你們說,這地是荒涼、無人民、無牲畜,是交付迦勒底人手之地。日後在這境內,必有人置買田地。
੪੩ਇਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ
44 在便雅憫地、耶路撒冷四圍的各處、猶大的城邑、山地的城邑、高原的城邑,並南地的城邑,人必用銀子買田地,在契上畫押,將契封緘,請出見證人,因為我必使被擄的人歸回。這是耶和華說的。」
੪੪ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਖ਼ਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।