< 耶利米書 46 >
੧ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਬਾਰੇ ਯਿਰਮਿਯਾਹ ਨਬੀ ਨੂੰ ਆਇਆ।
2 論到關乎埃及王法老尼哥的軍隊:這軍隊安營在幼發拉底河邊的迦基米施,是巴比倫王尼布甲尼撒在猶大王約西亞的兒子約雅敬第四年所打敗的。
੨ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋਹ ਦੀ ਫੌਜ ਦੇ ਬਾਰੇ ਜਿਹੜੀ ਕਰਕਮੀਸ਼ ਵਿੱਚ ਦਰਿਆ ਫ਼ਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਵਿੱਚ ਫਤਹ ਕਰ ਲਿਆ ਸੀ, -
੩ਸਿਪਰ ਅਤੇ ਢਾਲ਼ ਤਿਆਰ ਕਰੋ, ਲੜਾਈ ਲਈ ਨੇੜੇ ਆਓ!
4 你們套上車, 騎上馬! 頂盔站立, 磨槍貫甲!
੪ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ!
5 我為何看見他們驚惶轉身退後呢? 他們的勇士打敗了, 急忙逃跑,並不回頭; 驚嚇四圍都有! 這是耶和華說的。
੫ਮੈਂ ਇਹ ਕਿਉਂ ਵੇਖਿਆ? ਉਹ ਘਬਰਾਏ ਹੋਏ ਹਨ, ਅਤੇ ਪਿਛਾਹਾਂ ਨੂੰ ਮੁੜੇ ਹਨ। ਉਹਨਾਂ ਦੇ ਸੂਰਮੇ ਮਾਰੇ ਗਏ ਹਨ, ਉਹ ਛੇਤੀ ਨਾਲ ਨੱਠ ਗਏ, ਉਹ ਪਿੱਛੇ ਨਹੀਂ ਵੇਖਦੇ, - ਆਲੇ-ਦੁਆਲੇ ਭੈਅ ਹੈ! ਯਹੋਵਾਹ ਦਾ ਵਾਕ ਹੈ।
6 不要容快跑的逃避; 不要容勇士逃脫; 他們在北方幼發拉底河邊絆跌仆倒。
੬ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵਲ ਦਰਿਆ ਫ਼ਰਾਤ ਦੇ ਕੰਢੇ ਉੱਤੇ ਉਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ।
੭ਉਹ ਕੌਣ ਹੈ ਜਿਹੜਾ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਜਿਹਨਾਂ ਦੇ ਪਾਣੀ ਠਾਠਾਂ ਮਾਰਦੇ ਹਨ?
8 埃及像尼羅河漲發, 像江河的水翻騰。 他說:我要漲發遮蓋遍地; 我要毀滅城邑和其中的居民。
੮ਮਿਸਰ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਉਹ ਦੇ ਪਾਣੀ ਉੱਛਲਦੇ ਹਨ। ਉਸ ਆਖਿਆ, ਮੈਂ ਉੱਛਲਾਂਗਾ, ਮੈਂ ਧਰਤੀ ਨੂੰ ਢੱਕ ਲਵਾਂਗਾ, ਮੈਂ ਸ਼ਹਿਰ ਨੂੰ, ਉਹਨਾਂ ਦੇ ਵਾਸੀਆਂ ਨੂੰ ਨਾਸ ਕਰਾਂਗਾ!
9 馬匹上去吧! 車輛急行吧! 勇士,就是手拿盾牌的古實人和弗人, 並拉弓的路德族,都出去吧!
੯ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਪੂਟੀ ਜਿਹਨਾਂ ਢਾਲਾਂ ਫੜ੍ਹੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁੱਖ ਨੂੰ ਫੜ੍ਹ ਕੇ ਝੁਕਾ ਲੈਂਦੇ ਹਨ।
10 那日是主-萬軍之耶和華報仇的日子, 要向敵人報仇。 刀劍必吞吃得飽, 飲血飲足; 因為主-萬軍之耶和華 在北方幼發拉底河邊有獻祭的事。
੧੦ਉਹ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫ਼ਰਾਤ ਦਰਿਆ ਕੋਲ।
11 埃及的民哪, 可以上基列取乳香去; 你雖多服良藥, 總是徒然,不得治好。
੧੧ਗਿਲਆਦ ਨੂੰ ਚੜ੍ਹ ਜਾ ਅਤੇ ਬਲਸਾਨ ਲੈ, ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ।
12 列國聽見你的羞辱, 遍地滿了你的哀聲; 勇士與勇士彼此相碰, 一齊跌倒。
੧੨ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਉਹ ਦੋਵੇਂ ਇਕੱਠੇ ਡਿੱਗ ਪਏ।
13 耶和華對先知耶利米所說的話,論到巴比倫王尼布甲尼撒要來攻擊埃及地:
੧੩ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਬਾਰੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, -
14 你們要傳揚在埃及,宣告在密奪, 報告在挪弗、答比匿說: 要站起出隊,自作準備, 因為刀劍在你四圍施行吞滅的事。
੧੪ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ-ਦੁਆਲਿਓਂ ਖਾ ਲਵੇਗੀ!
15 你的壯士為何被沖去呢? 他們站立不住; 因為耶和華驅逐他們,
੧੫ਤੇਰੇ ਜ਼ੋਰਾਵਰ ਕਿਉਂ ਹੂੰਝੇ ਗਏ? ਉਹ ਖੜੇ ਨਾ ਰਹੇ, ਯਹੋਵਾਹ ਨੇ ਉਹਨਾਂ ਨੂੰ ਦਫ਼ਾ ਜੋ ਕਰ ਦਿੱਤਾ।
16 使多人絆跌; 他們也彼此撞倒,說: 起來吧!我們再往本民本地去, 好躲避欺壓的刀劍。
੧੬ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਹਨਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।
17 他們在那裏喊叫說: 埃及王法老不過是個聲音; 他已錯過所定的時候了。
੧੭ਉਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ।
18 君王-名為萬軍之耶和華的說: 我指着我的永生起誓: 尼布甲尼撒來的勢派 必像他泊在眾山之中, 像迦密在海邊一樣。
੧੮ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।
19 住在埃及的民哪, 要預備擄去時所用的物件; 因為挪弗必成為荒場, 且被燒毀,無人居住。
੧੯ਗ਼ੁਲਾਮੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।
20 埃及是肥美的母牛犢; 但出於北方的毀滅來到了!來到了!
੨੦ਮਿਸਰ ਇੱਕ ਬਹੁਤ ਸੁੰਦਰ ਵੱਛੀ ਹੈ, ਪਰ ਉੱਤਰ ਵੱਲੋਂ ਮੱਖ ਉਸ ਉੱਤੇ ਲਗਾ ਆਉਂਦਾ ਹੈ।
21 其中的雇勇好像圈裏的肥牛犢, 他們轉身退後, 一齊逃跑,站立不住; 因為他們遭難的日子、 追討的時候已經臨到。
੨੧ਉਹ ਦੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵੱਛਿਆਂ ਵਾਂਗੂੰ ਹਨ। ਹਾਂ, ਉਹ ਮੁੜ ਕੇ ਇਕੱਠੇ ਨੱਠ ਗਏ, ਉਹ ਖਲੋ ਨਾ ਸਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਉਹਨਾਂ ਉੱਤੇ ਆਇਆ ਹੈ, ਉਹਨਾਂ ਦੀ ਸਜ਼ਾ ਦਾ ਸਮਾਂ।
22 其中的聲音好像蛇行一樣。 敵人要成隊而來,如砍伐樹木的手拿斧子攻擊他。
੨੨ਉਹ ਦੀ ਅਵਾਜ਼ ਸੱਪ ਵਾਂਗੂੰ ਉੱਠੇਗੀ, ਉਹ ਫੌਜ ਨਾਲ ਆਉਣਗੇ, ਉਹ ਉਸ ਦੇ ਉੱਤੇ ਲੱਕੜਹਾਰਿਆਂ ਵਾਂਗੂੰ ਕੁਹਾੜਿਆਂ ਨਾਲ ਆਉਣਗੇ!
23 耶和華說: 埃及的樹林雖然不能尋察, 敵人卻要砍伐, 因他們多於蝗蟲,不可勝數。
੨੩ਉਹ ਉਸ ਦੇ ਜੰਗਲ ਵੱਢ ਸੁੱਟਣਗੇ, ਯਹੋਵਾਹ ਦਾ ਵਾਕ ਹੈ, ਭਾਵੇਂ ਉਹ ਦੀ ਮਿਣਤੀ ਨਾ ਹੋ ਸਕੇ, ਕਿਉਂ ਜੋ ਉਹ ਸਲਾ ਨਾਲੋਂ ਬਹੁਤ ਵਧੀਕ ਹਨ, ਉਹਨਾਂ ਨੂੰ ਕੋਈ ਗਿਣ ਨਹੀਂ ਸਕਦਾ।
੨੪ਮਿਸਰ ਦੀ ਧੀ ਲੱਜਿਆਵਾਨ ਹੋਵੇਗੀ, ਉਹ ਉੱਤਰ ਵੱਲ ਦੇ ਲੋਕਾਂ ਦੇ ਹੱਥ ਵਿੱਚ ਦਿੱਤੀ ਜਾਵੇਗੀ।
25 萬軍之耶和華-以色列的上帝說:「我必刑罰挪的亞捫和法老,並埃及與埃及的神,以及君王,也必刑罰法老和倚靠他的人。
੨੫ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦੇਵਤਿਆਂ ਦੀ, ਉਹ ਦੇ ਰਾਜਿਆਂ ਦੀ, ਫ਼ਿਰਊਨ ਦੀ ਅਤੇ ਉਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ
26 我要將他們交付尋索其命之人的手和巴比倫王尼布甲尼撒與他臣僕的手;以後埃及必再有人居住,與從前一樣。這是耶和華說的。」
੨੬ਮੈਂ ਉਹਨਾਂ ਨੂੰ ਉਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਇਸ ਦੇ ਪਿੱਛੋਂ ਉਹ ਅਜਿਹੀ ਅਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ।
27 我的僕人雅各啊,不要懼怕! 以色列啊,不要驚惶! 因我要從遠方拯救你, 從被擄到之地拯救你的後裔。 雅各必回來,得享平靖安逸, 無人使他害怕。
੨੭ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਗ਼ੁਲਾਮੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਆਰਾਮ ਅਤੇ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ।
28 我的僕人雅各啊,不要懼怕! 因我與你同在。 我要將我所趕你到的那些國滅絕淨盡, 卻不將你滅絕淨盡, 倒要從寬懲治你, 萬不能不罰你。 這是耶和華說的。
੨੮ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨ੍ਹਾਂ ਨਾ ਛੱਡਾਂਗਾ।