< 約伯記 1 >
1 烏斯地有一個人名叫約伯;那人完全正直,敬畏上帝,遠離惡事。
੧ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।
੨ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ।
3 他的家產有七千羊,三千駱駝,五百對牛,五百母驢,並有許多僕婢。這人在東方人中就為至大。
੩ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।
4 他的兒子按着日子各在自己家裏設擺筵宴,就打發人去,請了他們的三個姊妹來,與他們一同吃喝。
੪ਉਹ ਦੇ ਪੁੱਤਰ ਵਾਰੋ-ਵਾਰੀ ਆਪਣੇ-ਆਪਣੇ ਘਰਾਂ ਵਿੱਚ ਦਾਵਤ ਕਰਦੇ ਹੁੰਦੇ ਸਨ, ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਖਾਣ-ਪੀਣ ਲਈ ਆਪਣੇ ਕੋਲ ਸੱਦਾ ਭੇਜਦੇ ਸਨ।
5 筵宴的日子過了,約伯打發人去叫他們自潔。他清早起來,按着他們眾人的數目獻燔祭;因為他說:「恐怕我兒子犯了罪,心中棄掉上帝。」約伯常常這樣行。
੫ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।
6 有一天,上帝的眾子來侍立在耶和華面前,撒但也來在其中。
੬ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ।
7 耶和華問撒但說:「你從哪裏來?」撒但回答說:「我從地上走來走去,往返而來。」
੭ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ।”
8 耶和華問撒但說:「你曾用心察看我的僕人約伯沒有?地上再沒有人像他完全正直,敬畏上帝,遠離惡事。」
੮ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ।”
9 撒但回答耶和華說:「約伯敬畏上帝,豈是無故呢?
੯ਤਦ ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਕੀ ਅੱਯੂਬ ਪਰਮੇਸ਼ੁਰ ਤੋਂ ਬਿਨ੍ਹਾਂ ਕਿਸੇ ਲਾਭ ਦੇ ਡਰਦਾ ਹੈ।
10 你豈不是四面圈上籬笆圍護他和他的家,並他一切所有的嗎?他手所做的都蒙你賜福;他的家產也在地上增多。
੧੦ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ।
੧੧ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”
12 耶和華對撒但說:「凡他所有的都在你手中;只是不可伸手加害於他。」於是撒但從耶和華面前退去。
੧੨ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।” ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ।
13 有一天,約伯的兒女正在他們長兄的家裏吃飯喝酒,
੧੩ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ।
14 有報信的來見約伯,說:「牛正耕地,驢在旁邊吃草,
੧੪ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, “ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ।
15 示巴人忽然闖來,把牲畜擄去,並用刀殺了僕人;惟有我一人逃脫,來報信給你。」
੧੫ਸ਼ਬਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿੱਕਲਿਆ ਹਾਂ, ਜੋ ਤੈਨੂੰ ਦੱਸਾਂ।”
16 他還說話的時候,又有人來說:「上帝從天上降下火來,將群羊和僕人都燒滅了;惟有我一人逃脫,來報信給你。」
੧੬ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ, “ਪਰਮੇਸ਼ੁਰ ਦੀ ਅੱਗ ਅਕਾਸ਼ ਤੋਂ ਉਤਰੀ। ਉਸ ਨਾਲ ਭੇਡਾਂ ਅਤੇ ਜੁਆਨ ਭਸਮ ਹੋ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”
17 他還說話的時候,又有人來說:「迦勒底人分作三隊忽然闖來,把駱駝擄去,並用刀殺了僕人;惟有我一人逃脫,來報信給你。」
੧੭ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, “ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ।”
18 他還說話的時候,又有人來說:「你的兒女正在他們長兄的家裏吃飯喝酒,
੧੮ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ,
19 不料,有狂風從曠野颳來,擊打房屋的四角,房屋倒塌在少年人身上,他們就都死了;惟有我一人逃脫,來報信給你。」
੧੯ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”
20 約伯便起來,撕裂外袍,剃了頭,伏在地上下拜,
੨੦ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।
21 說:「我赤身出於母胎,也必赤身歸回;賞賜的是耶和華,收取的也是耶和華。耶和華的名是應當稱頌的。」
੨੧ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”
22 在這一切的事上約伯並不犯罪,也不以上帝為愚妄。
੨੨ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇਸਮਝੀ ਨਾਲ ਦੋਸ਼ ਲਾਇਆ।