< 約伯記 16 >
੧ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 這樣的話我聽了許多; 你們安慰人,反叫人愁煩。
੨“ਮੈਂ ਅਜਿਹੀਆਂ ਬਹੁਤ ਸਾਰੀਆਂ ਗੱਲਾਂ ਸੁਣੀਆਂ ਹਨ, ਤੁਸੀਂ ਸਾਰੇ ਦੇ ਸਾਰੇ ਦੁੱਖਦਾਇਕ ਤਸੱਲੀ ਦੇਣ ਵਾਲੇ ਹੋ!
੩ਕੀ ਹਵਾਈ ਗੱਲਾਂ ਕਦੇ ਮੁੱਕਣਗੀਆਂ, ਜਾਂ ਤੈਨੂੰ ਕੀ ਖਿਝ ਹੈ ਜੋ ਤੂੰ ਬਹਿਸ ਕਰਦਾ ਹੈਂ?
4 我也能說你們那樣的話; 你們若處在我的境遇, 我也會聯絡言語攻擊你們, 又能向你們搖頭。
੪ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ੍ਹ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ!
੫ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ, ਅਤੇ ਆਪਣੇ ਬੁੱਲ੍ਹਾਂ ਨਾਲ ਤਸੱਲੀ ਦਿੰਦਾ।
6 我雖說話,憂愁仍不得消解; 我雖停住不說,憂愁就離開我嗎?
੬“ਜੇ ਮੈਂ ਬੋਲਾਂ ਤਾਂ ਵੀ ਮੈਨੂੰ ਤਸੱਲੀ ਨਹੀਂ, ਅਤੇ ਜੇ ਮੈਂ ਚੁੱਪ ਰਹਾਂ, ਤਾਂ ਵੀ ਮੈਨੂੰ ਅਰਾਮ ਨਹੀਂ ਮਿਲਦਾ।
੭ਪਰ ਹੁਣ ਉਹ ਨੇ ਮੈਨੂੰ ਥਕਾ ਦਿੱਤਾ ਹੈ, ਤੂੰ ਮੇਰੇ ਸਾਰੇ ਆਰ-ਪਰਿਵਾਰ ਨੂੰ ਬਰਬਾਦ ਕੀਤਾ ਹੈ,
8 又抓住我,作見證攻擊我; 我身體的枯瘦也當面見證我的不是。
੮ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦੀ ਹੈ।
9 主發怒撕裂我,逼迫我, 向我切齒; 我的敵人怒目看我。
੯ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ।
10 他們向我開口, 打我的臉羞辱我, 聚會攻擊我。
੧੦ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ, ਨਿੰਦਿਆ ਕਰਕੇ ਉਹਨਾਂ ਨੇ ਮੇਰੇ ਚਪੇੜਾਂ ਮਾਰੀਆਂ, ਉਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ।
11 上帝把我交給不敬虔的人, 把我扔到惡人的手中。
੧੧ਪਰਮੇਸ਼ੁਰ ਨੇ ਮੈਨੂੰ ਕੁਧਰਮੀਆਂ ਦੇ ਵੱਸ ਕਰ ਦਿੱਤਾ, ਅਤੇ ਦੁਸ਼ਟਾਂ ਦੇ ਹੱਥ ਵਿੱਚ ਮੈਨੂੰ ਸੁੱਟ ਦਿੱਤਾ ਹੈ।
12 我素來安逸,他折斷我, 掐住我的頸項,把我摔碎, 又立我為他的箭靶子。
੧੨ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ!
13 他的弓箭手四面圍繞我; 他破裂我的肺腑,並不留情, 把我的膽傾倒在地上,
੧੩ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਦਯਾ ਨਹੀਂ ਕਰਦਾ, ਉਹ ਮੇਰੇ ਪਿੱਤ ਨੂੰ ਧਰਤੀ ਉੱਤੇ ਡੋਲ੍ਹ ਦਿੰਦਾ ਹੈ!
੧੪ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, ਉਹ ਮੇਰੇ ਉੱਤੇ ਸੂਰਮੇ ਵਾਂਗੂੰ ਹਮਲਾ ਕਰਦਾ ਹੈ!
੧੫“ਮੈਂ ਆਪਣੀ ਚਮੜੀ ਉੱਤੇ ਤੱਪੜ ਨੂੰ ਸਿਉਂ ਲਿਆ ਹੈ, ਮੈਂ ਆਪਣਾ ਸਿੰਗ ਨੂੰ ਮਿੱਟੀ ਵਿੱਚ ਰਲਾ ਦਿੱਤਾ ਹੈ।
੧੬ਮੇਰਾ ਮੂੰਹ ਰੋਣ ਨਾਲ ਲਾਲ ਹੋ ਗਿਆ ਹੈ, ਅਤੇ ਮੇਰੀਆਂ ਪਲਕਾਂ ਉੱਤੇ ਮੌਤ ਦਾ ਸਾਯਾ ਹੈ,
੧੭ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਵਿੱਤਰ ਹੈ।
੧੮“ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਕਿਤੇ ਨਾ ਰੁਕੇ!
੧੯ਪਰ ਹੁਣ ਵੇਖੋ, ਸਵਰਗ ਵਿੱਚ ਮੇਰਾ ਸਾਖੀ ਹੈ, ਅਤੇ ਮੇਰਾ ਗਵਾਹ ਉੱਚਿਆਈਆਂ ਉੱਤੇ ਹੈ।
੨੦ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ, ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ,
੨੧ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ, ਜਿਵੇਂ ਆਦਮ ਵੰਸ਼ ਆਪਣੇ ਮਿੱਤਰ ਲਈ ਕਰਦਾ ਹੈ।
੨੨“ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ।”