< 士師記 17 >
੧ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਨਾਮ ਦਾ ਇੱਕ ਮਨੁੱਖ ਸੀ।
2 他對母親說:「你那一千一百舍客勒銀子被人拿去,你因此咒詛,並且告訴了我。看哪,這銀子在我這裏,是我拿去了。」他母親說:「我兒啊,願耶和華賜福與你!」
੨ਉਸ ਨੇ ਆਪਣੀ ਮਾਂ ਨੂੰ ਕਿਹਾ, “ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਜੋ ਤੇਰੇ ਤੋਂ ਲਏ ਗਏ ਸਨ, ਜਿਨ੍ਹਾਂ ਦੇ ਕਾਰਨ ਮੈਂ ਤੈਨੂੰ ਸਰਾਪ ਦਿੰਦੇ ਸੁਣਿਆ, ਵੇਖ ਉਹ ਚਾਂਦੀ ਮੇਰੇ ਕੋਲ ਹੈ, ਮੈਂ ਹੀ ਉਹ ਲੈ ਲਈ ਸੀ।” ਉਸ ਦੀ ਮਾਂ ਨੇ ਕਿਹਾ, “ਹੇ ਮੇਰੇ ਪੁੱਤਰ! ਯਹੋਵਾਹ ਤੈਨੂੰ ਅਸੀਸ ਦੇਵੇ।”
3 米迦就把這一千一百舍客勒銀子還他母親。他母親說:「我分出這銀子來為你獻給耶和華,好雕刻一個像,鑄成一個像。現在我還是交給你。」
੩ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, “ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।”
4 米迦將銀子還他母親,他母親將二百舍客勒銀子交給銀匠,雕刻一個像,鑄成一個像,安置在米迦的屋內。
੪ਜਦ ਉਸ ਨੇ ਉਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ, ਤਾਂ ਉਸ ਦੀ ਮਾਂ ਨੇ ਦੋ ਸੌ ਸਿੱਕੇ ਲੈ ਕੇ ਢਾਲਣ ਵਾਲੇ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੀਕਾਹ ਦੇ ਘਰ ਵਿੱਚ ਰਹੀ।
5 這米迦有了神堂,又製造以弗得和家中的神像,分派他一個兒子作祭司。
੫ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ।
੬ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।
7 猶大的伯利恆有一個少年人,是猶大族的利未人,他在那裏寄居。
੭ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਜੁਆਨ ਲੇਵੀ, ਯਹੂਦਾਹ ਦੇ ਗੋਤ ਵਿੱਚ ਪਰਦੇਸੀ ਹੋ ਕੇ ਰਹਿੰਦਾ ਸੀ।
8 這人離開猶大的伯利恆城,要找一個可住的地方。行路的時候,到了以法蓮山地,走到米迦的家。
੮ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।
9 米迦問他說:「你從哪裏來?」他回答說:「從猶大的伯利恆來。我是利未人,要找一個可住的地方。」
੯ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”
10 米迦說:「你可以住在我這裏,我以你為父、為祭司。我每年給你十舍客勒銀子,一套衣服和度日的食物。」利未人就進了他的家。
੧੦ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ, ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ।”
11 利未人情願與那人同住;那人看這少年人如自己的兒子一樣。
੧੧ਤਾਂ ਉਹ ਲੇਵੀ ਮੀਕਾਹ ਨਾਲ ਰਹਿਣ ਲਈ ਤਿਆਰ ਹੋ ਗਿਆ ਅਤੇ ਉਹ ਜੁਆਨ ਉਸ ਦੇ ਨਾਲ ਉਸ ਦੇ ਪੁੱਤਰਾਂ ਵਰਗਾ ਬਣ ਕੇ ਰਿਹਾ।
12 米迦分派這少年的利未人作祭司,他就住在米迦的家裏。
੧੨ਤਾਂ ਮੀਕਾਹ ਨੇ ਉਸ ਲੇਵੀ ਨੂੰ ਨਿਯੁਕਤ ਕੀਤਾ ਅਤੇ ਉਹ ਜੁਆਨ ਉਸ ਦਾ ਪੁਰੋਹਿਤ ਬਣ ਕੇ ਮੀਕਾਹ ਦੇ ਘਰ ਵਿੱਚ ਰਹਿਣ ਲੱਗਾ।
13 米迦說:「現在我知道耶和華必賜福與我,因我有一個利未人作祭司。」
੧੩ਤਦ ਮੀਕਾਹ ਨੇ ਕਿਹਾ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰਾ ਭਲਾ ਕਰੇਗਾ, ਕਿਉਂ ਜੋ ਮੈਂ ਇੱਕ ਲੇਵੀ ਨੂੰ ਆਪਣਾ ਪੁਰੋਹਿਤ ਬਣਾਇਆ ਹੈ।”