< 馬太福音 13 >

1 當那一天,耶穌從房子裏出來,坐在海邊。
ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ।
2 有許多人到他那裏聚集,他只得上船坐下,眾人都站在岸上。
ਅਤੇ ਬਹੁਤ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋ ਗਈ, ਸੋ ਉਹ ਬੇੜੀ ਤੇ ਚੜ੍ਹ ਕੇ ਬੈਠ ਗਿਆ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ।
3 他用比喻對他們講許多道理,說:「有一個撒種的出去撒種;
ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।
4 撒的時候,有落在路旁的,飛鳥來吃盡了;
ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ
5 有落在土淺石頭地上的,土既不深,發苗最快,
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ।
6 日頭出來一曬,因為沒有根,就枯乾了;
ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
7 有落在荊棘裏的,荊棘長起來,把它擠住了;
ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ।
8 又有落在好土裏的,就結實,有一百倍的,有六十倍的,有三十倍的。
ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।
9 有耳可聽的,就應當聽!」
ਜਿਸ ਦੇ ਕੰਨ ਹੋਣ ਉਹ ਸੁਣੇ।
10 門徒進前來,問耶穌說:「對眾人講話,為甚麼用比喻呢?」
੧੦ਚੇਲਿਆਂ ਨੇ ਕੋਲ ਆ ਕੇ ਉਸ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
11 耶穌回答說:「因為天國的奧祕只叫你們知道,不叫他們知道。
੧੧ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
12 凡有的,還要加給他,叫他有餘;凡沒有的,連他所有的,也要奪去。
੧੨ਕਿਉਂਕਿ ਜਿਸ ਦੇ ਕੋਲ ਹੈ, ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ; ਪਰ ਜਿਸ ਦੇ ਕੋਲ ਨਹੀਂ ਹੈ, ਉਸ ਤੋਂ ਜੋ ਕੁਝ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
13 所以我用比喻對他們講,是因他們看也看不見,聽也聽不見,也不明白。
੧੩ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।
14 在他們身上,正應了以賽亞的預言,說: 你們聽是要聽見,卻不明白; 看是要看見,卻不曉得;
੧੪ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,
15 因為這百姓油蒙了心, 耳朵發沉, 眼睛閉着, 恐怕眼睛看見, 耳朵聽見, 心裏明白,回轉過來, 我就醫治他們。
੧੫ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।
16 「但你們的眼睛是有福的,因為看見了;你們的耳朵也是有福的,因為聽見了。
੧੬ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ।
17 我實在告訴你們,從前有許多先知和義人要看你們所看的,卻沒有看見,要聽你們所聽的,卻沒有聽見。」
੧੭ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।
18 「所以,你們當聽這撒種的比喻。
੧੮ਹੁਣ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ।
19 凡聽見天國道理不明白的,那惡者就來,把所撒在他心裏的奪了去;這就是撒在路旁的了。
੧੯ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
20 撒在石頭地上的,就是人聽了道,當下歡喜領受,
੨੦ਅਤੇ ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ।
21 只因心裏沒有根,不過是暫時的,及至為道遭了患難,或是受了逼迫,立刻就跌倒了。
੨੧ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
22 撒在荊棘裏的,就是人聽了道,後來有世上的思慮、錢財的迷惑把道擠住了,不能結實。 (aiōn g165)
੨੨ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ। (aiōn g165)
23 撒在好地上的,就是人聽道明白了,後來結實,有一百倍的,有六十倍的,有三十倍的。」
੨੩ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਫਲ ਦਿੰਦਾ ਹੈ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲ ਦਿੰਦਾ ਹੈ।
24 耶穌又設個比喻對他們說:「天國好像人撒好種在田裏,
੨੪ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।
25 及至人睡覺的時候,有仇敵來,將稗子撒在麥子裏就走了。
੨੫ਪਰ ਜਦੋਂ ਲੋਕ ਸੌਂ ਰਹੇ ਸਨ ਤਦ ਵੈਰੀ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ।
26 到長苗吐穗的時候,稗子也顯出來。
੨੬ਅਤੇ ਜਦੋਂ ਬੂਰ ਪਿਆ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿੱਖ ਪਈ।
27 田主的僕人來告訴他說:『主啊,你不是撒好種在田裏嗎?從哪裏來的稗子呢?』
੨੭ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?
28 主人說:『這是仇敵做的。』僕人說:『你要我們去薅出來嗎?』
੨੮ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਨੌਕਰਾਂ ਨੇ ਉਹ ਨੂੰ ਆਖਿਆ, ਜੇ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਜਾ ਕੇ ਉਸ ਨੂੰ ਪੁੱਟ ਦੇਈਏ?
29 主人說:『不必,恐怕薅稗子,連麥子也拔出來。
੨੯ਪਰ ਉਹ ਨੇ ਕਿਹਾ, ਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟ ਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ।
30 容這兩樣一齊長,等着收割。當收割的時候,我要對收割的人說,先將稗子薅出來,捆成捆,留着燒;惟有麥子要收在倉裏。』」
੩੦ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।
31 他又設個比喻對他們說:「天國好像一粒芥菜種,有人拿去種在田裏。
੩੧ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।
32 這原是百種裏最小的,等到長起來,卻比各樣的菜都大,且成了樹,天上的飛鳥來宿在它的枝上。」
੩੨ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।
33 他又對他們講個比喻說:「天國好像麵酵,有婦人拿來,藏在三斗麵裏,直等全團都發起來。」
੩੩ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ।
34 這都是耶穌用比喻對眾人說的話;若不用比喻,就不對他們說甚麼。
੩੪ਇਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ, ਅਤੇ ਬਿਨ੍ਹਾਂ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਕੁਝ ਵੀ ਨਹੀਂ ਬੋਲਦਾ ਸੀ।
35 這是要應驗先知的話,說: 我要開口用比喻, 把創世以來所隱藏的事發明出來。
੩੫ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ।
36 當下,耶穌離開眾人,進了房子。他的門徒進前來,說:「請把田間稗子的比喻講給我們聽。」
੩੬ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।
37 他回答說:「那撒好種的就是人子;
੩੭ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।
38 田地就是世界;好種就是天國之子;稗子就是那惡者之子;
੩੮ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ।
39 撒稗子的仇敵就是魔鬼;收割的時候就是世界的末了;收割的人就是天使。 (aiōn g165)
੩੯ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ। (aiōn g165)
40 將稗子薅出來用火焚燒,世界的末了也要如此。 (aiōn g165)
੪੦ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। (aiōn g165)
41 人子要差遣使者,把一切叫人跌倒的和作惡的,從他國裏挑出來,
੪੧ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।
42 丟在火爐裏;在那裏必要哀哭切齒了。
੪੨ਅਤੇ ਉਨ੍ਹਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
43 那時,義人在他們父的國裏,要發出光來,像太陽一樣。有耳可聽的,就應當聽!」
੪੩ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।
44 「天國好像寶貝藏在地裏,人遇見了就把它藏起來,歡歡喜喜地去變賣一切所有的,買這塊地。
੪੪ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।
45 天國又好像買賣人尋找好珠子,
੪੫ਫੇਰ ਸਵਰਗ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।
46 遇見一顆重價的珠子,就去變賣他一切所有的,買了這顆珠子。
੪੬ਜਦੋਂ ਉਸ ਨੂੰ ਇੱਕ ਮੋਤੀ ਬਹੁਤ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸ ਨੂੰ ਖਰੀਦ ਲਿਆ।
47 天國又好像網撒在海裏,聚攏各樣水族,
੪੭ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।
48 網既滿了,人就拉上岸來,坐下,揀好的收在器具裏,將不好的丟棄了。
੪੮ਜਦੋਂ ਉਹ ਭਰ ਗਿਆ ਤਾਂ ਲੋਕ ਉਸ ਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।
49 世界的末了也要這樣。天使要出來,從義人中把惡人分別出來, (aiōn g165)
੪੯ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ। (aiōn g165)
50 丟在火爐裏;在那裏必要哀哭切齒了。」
੫੦ਅਤੇ ਉਹਨਾਂ ਨੂੰ ਅੱਗ ਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।
51 耶穌說:「這一切的話你們都明白了嗎?」他們說:「我們明白了。」
੫੧ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ।
52 他說:「凡文士受教作天國的門徒,就像一個家主從他庫裏拿出新舊的東西來。」
੫੨ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।
53 耶穌說完了這些比喻,就離開那裏,
੫੩ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਨੇ ਇਹਨਾਂ ਦ੍ਰਿਸ਼ਟਾਂਤਾਂ ਨੂੰ ਪੂਰਾ ਕੀਤਾ, ਤਾਂ ਉੱਥੋਂ ਤੁਰ ਪਿਆ।
54 來到自己的家鄉,在會堂裏教訓人,甚至他們都希奇,說:「這人從哪裏有這等智慧和異能呢?
੫੪ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?
55 這不是木匠的兒子嗎?他母親不是叫馬利亞嗎?他弟兄們不是叫雅各、約西 、 西門、猶大嗎?
੫੫ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?
56 他妹妹們不是都在我們這裏嗎?這人從哪裏有這一切的事呢?」
੫੬ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?
57 他們就厭棄他。耶穌對他們說:「大凡先知,除了本地本家之外,沒有不被人尊敬的。」
੫੭ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
58 耶穌因為他們不信,就在那裏不多行異能了。
੫੮ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।

< 馬太福音 13 >