< 尼希米記 4 >
1 參巴拉聽見我們修造城牆就發怒,大大惱恨,嗤笑猶大人,
੧ਜਦ ਸਨਬੱਲਟ ਨੇ ਸੁਣਿਆ ਕਿ ਅਸੀਂ ਸ਼ਹਿਰਪਨਾਹ ਨੂੰ ਬਣਾ ਰਹੇ ਹਾਂ ਤਾਂ ਉਸ ਨੂੰ ਗੁੱਸਾ ਚੜ੍ਹਿਆ ਅਤੇ ਉਹ ਬਹੁਤ ਨਰਾਜ਼ ਹੋਇਆ ਅਤੇ ਯਹੂਦੀਆਂ ਦਾ ਮਖ਼ੌਲ ਉਡਾਉਣ ਲੱਗਾ।
2 對他弟兄和撒馬利亞的軍兵說:「這些軟弱的猶大人做甚麼呢?要保護自己嗎?要獻祭嗎?要一日成功嗎?要從土堆裏拿出火燒的石頭再立牆嗎?」
੨ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”
3 亞捫人多比雅站在旁邊,說:「他們所修造的石牆,就是狐狸上去也必跐倒。」
੩ਤਦ ਤੋਬਿਆਹ ਅੰਮੋਨੀ ਨੇ ਜਿਹੜਾ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”
4 我們的上帝啊,求你垂聽,因為我們被藐視。求你使他們的毀謗歸於他們的頭上,使他們在擄到之地作為掠物。
੪“ਹੇ ਸਾਡੇ ਪਰਮੇਸ਼ੁਰ, ਸਾਡੀ ਸੁਣ ਕਿਉਂ ਜੋ ਸਾਡਾ ਨਿਰਾਦਰ ਹੁੰਦਾ ਹੈ। ਉਨ੍ਹਾਂ ਦੀ ਇਸ ਨਿੰਦਿਆ ਨੂੰ ਮੁੜ ਉਨ੍ਹਾਂ ਦੇ ਸਿਰ ਉੱਤੇ ਮੋੜ ਦੇ, ਅਤੇ ਗ਼ੁਲਾਮੀ ਦੇ ਦੇਸ਼ ਵਿੱਚ ਉਨ੍ਹਾਂ ਨੂੰ ਲੁੱਟ ਦਾ ਮਾਲ ਬਣਾ ਦੇ।
5 不要遮掩他們的罪孽,不要使他們的罪惡從你面前塗抹,因為他們在修造的人眼前惹動你的怒氣。
੫ਉਨ੍ਹਾਂ ਦੀ ਬੁਰਿਆਈ ਨੂੰ ਨਾ ਢੱਕ ਅਤੇ ਉਨ੍ਹਾਂ ਦੇ ਪਾਪ ਤੇਰੇ ਸਾਹਮਣਿਓਂ ਨਾ ਮਿਟਣ, ਕਿਉਂ ਜੋ ਉਨ੍ਹਾਂ ਨੇ ਤੇਰੇ ਕ੍ਰੋਧ ਨੂੰ ਕਾਰੀਰਗਾਂ ਦੇ ਅੱਗੇ ਭੜਕਾਇਆ ਹੈ।”
6 這樣,我們修造城牆,城牆就都連絡,高至一半,因為百姓專心做工。
੬ਸੋ ਅਸੀਂ ਸ਼ਹਿਰਪਨਾਹ ਨੂੰ ਬਣਾਉਂਦੇ ਗਏ ਅਤੇ ਸਾਰੀ ਸ਼ਹਿਰਪਨਾਹ ਅੱਧੀ ਉਚਾਈ ਤੱਕ ਜੁੜ ਗਈ ਕਿਉਂ ਜੋ ਲੋਕ ਪੂਰੇ ਦਿਲ ਨਾਲ ਕੰਮ ਕਰ ਰਹੇ ਸਨ।
7 參巴拉、多比雅、阿拉伯人、亞捫人、亞實突人聽見修造耶路撒冷城牆,着手進行堵塞破裂的地方,就甚發怒。
੭ਫਿਰ ਅਜਿਹਾ ਹੋਇਆ ਕਿ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ।
੮ਤਦ ਉਨ੍ਹਾਂ ਸਾਰਿਆਂ ਨੇ ਇੱਕ ਮਨ ਹੋ ਕੇ ਯੋਜਨਾ ਬਣਾਈ ਕਿ ਆਓ, ਯਰੂਸ਼ਲਮ ਨਾਲ ਲੜੀਏ ਅਤੇ ਉਸ ਵਿੱਚ ਗੜ੍ਹਬੜ ਪਾ ਦੇਈਏ।
9 然而,我們禱告我們的上帝,又因他們的緣故,就派人看守,晝夜防備。
੯ਪਰ ਅਸੀਂ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਦੇ ਡਰ ਕਾਰਨ ਉਨ੍ਹਾਂ ਦੇ ਵਿਰੁੱਧ ਦਿਨ ਰਾਤ ਪਹਿਰਾ ਖੜ੍ਹਾ ਕੀਤਾ।
10 猶大人說:「灰土尚多,扛抬的人力氣已經衰敗,所以我們不能建造城牆。」
੧੦ਤਦ ਯਹੂਦਾਹ ਦੇ ਲੋਕਾਂ ਨੇ ਕਿਹਾ, “ਭਾਰ ਚੁੱਕਣ ਵਾਲਿਆਂ ਦਾ ਬਲ ਘੱਟਦਾ ਜਾਂਦਾ ਹੈ ਅਤੇ ਮਲਬਾ ਬਹੁਤ ਪਿਆ ਹੋਇਆ ਹੈ, ਇਸ ਲਈ ਅਸੀਂ ਸ਼ਹਿਰਪਨਾਹ ਨੂੰ ਨਹੀਂ ਬਣਾ ਸਕਦੇ।”
11 我們的敵人且說:「趁他們不知不見,我們進入他們中間,殺他們,使工作止住。」
੧੧ਅਤੇ ਸਾਡੇ ਵਿਰੋਧੀ ਕਹਿਣ ਲੱਗੇ, “ਜਦ ਤੱਕ ਅਸੀਂ ਉਨ੍ਹਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਮਾਰ ਨਾ ਦੇਈਏ ਅਤੇ ਉਨ੍ਹਾਂ ਦੇ ਕੰਮ ਨੂੰ ਬੰਦ ਨਾ ਕਰ ਦੇਈਏ, ਤਦ ਤੱਕ ਨਾ ਉਹ ਕੁਝ ਜਾਨਣਗੇ ਅਤੇ ਨਾ ਹੀ ਵੇਖਣਗੇ।”
12 那靠近敵人居住的猶大人十次從各處來見我們,說:「你們必要回到我們那裏。」
੧੨ਫਿਰ ਅਜਿਹਾ ਹੋਇਆ ਕਿ ਜੋ ਯਹੂਦੀ ਜਿਹੜੇ ਉਨ੍ਹਾਂ ਦੇ ਨੇੜੇ-ਤੇੜੇ ਵੱਸਦੇ ਸਨ, ਉਨ੍ਹਾਂ ਨੇ ਆ ਕੇ ਸਾਨੂੰ ਦਸ ਵਾਰੀ ਦੱਸਿਆ, ਉਹ ਸਾਰੀਆਂ ਥਾਵਾਂ ਵਿੱਚੋਂ ਸਾਡੇ ਉੱਤੇ ਹਮਲਾ ਕਰਨਗੇ।
13 所以我使百姓各按宗族拿刀、拿槍、拿弓站在城牆後邊低窪的空處。
੧੩ਇਸ ਕਰਕੇ ਮੈਂ ਲੋਕਾਂ ਨੂੰ ਉਨ੍ਹਾਂ ਦੇ ਘਰਾਣਿਆਂ ਦੇ ਅਨੁਸਾਰ ਤਲਵਾਰਾਂ, ਬਰਛੀਆਂ ਅਤੇ ਤੀਰ-ਕਮਾਨਾਂ ਨਾਲ ਸ਼ਹਿਰਪਨਾਹ ਦੇ ਪਿੱਛੇ ਸਭ ਤੋਂ ਨੀਵੇਂ ਸਥਾਨਾਂ ਵਿੱਚ ਖੁੱਲ੍ਹੇ ਸਥਾਨਾਂ ਤੇ ਖੜ੍ਹਾ ਕੀਤਾ।
14 我察看了,就起來對貴冑、官長,和其餘的人說:「不要怕他們!當記念主是大而可畏的。你們要為弟兄、兒女、妻子、家產爭戰。」
੧੪ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!”
15 仇敵聽見我們知道他們的心意,見上帝也破壞他們的計謀,就不來了。我們都回到城牆那裏,各做各的工。
੧੫ਫਿਰ ਅਜਿਹਾ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਇਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਹੈ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ ਤਾਂ ਅਸੀਂ ਸਾਰੇ ਸ਼ਹਿਰਪਨਾਹ ਵੱਲ ਮੁੜ ਆਏ ਅਤੇ ਹਰ ਇੱਕ ਮਨੁੱਖ ਆਪਣੇ-ਆਪਣੇ ਕੰਮ ਨੂੰ ਗਿਆ।
16 從那日起,我的僕人一半做工,一半拿槍、拿盾牌、拿弓、穿鎧甲,官長都站在猶大眾人的後邊。
੧੬ਫਿਰ ਉਸ ਦਿਨ ਤੋਂ ਮੇਰੇ ਅੱਧੇ ਜੁਆਨ ਤਾਂ ਕੰਮ ਵਿੱਚ ਲੱਗੇ ਰਹਿੰਦੇ ਸਨ ਅਤੇ ਬਾਕੀ ਅੱਧੇ ਬਰਛੀਆਂ, ਢਾਲਾਂ ਤੇ ਕਮਾਨਾਂ ਲੈ ਕੇ ਅਤੇ ਸ਼ਸਤਰ ਪਾ ਕੇ ਰਹਿੰਦੇ ਸਨ ਅਤੇ ਹਾਕਮ ਯਹੂਦਾਹ ਦੇ ਸਾਰੇ ਘਰਾਣੇ ਦੇ ਪਿੱਛੇ ਰਹਿੰਦੇ ਸਨ।
17 修造城牆的,扛抬材料的,都一手做工一手拿兵器。
੧੭ਉਹ ਜਿਹੜੇ ਸ਼ਹਿਰਪਨਾਹ ਬਣਾਉਂਦੇ ਸਨ ਅਤੇ ਉਹ ਜਿਹੜੇ ਭਾਰ ਚੁੱਕਦੇ ਸਨ, ਇੱਕ ਹੱਥ ਨਾਲ ਕੰਮ ਕਰਦੇ ਸਨ ਅਤੇ ਦੂਜੇ ਹੱਥ ਨਾਲ ਹਥਿਆਰ ਫੜ੍ਹੀ ਰੱਖਦੇ ਸਨ,
੧੮ਅਤੇ ਰਾਜ ਮਿਸਤਰੀ ਆਪਣੇ-ਆਪਣੇ ਕਮਰ-ਕੱਸਿਆਂ ਵਿੱਚ ਆਪਣੀਆਂ ਤਲਵਾਰਾਂ ਬੰਨ੍ਹ ਕੇ ਕੰਮ ਕਰਦੇ ਸਨ ਪਰ ਨਰਸਿੰਗੇ ਦਾ ਫੂਕਣ ਵਾਲਾ ਮੇਰੇ ਕੋਲ ਰਹਿੰਦਾ ਸੀ।
19 我對貴冑、官長,和其餘的人說:「這工程浩大,我們在城牆上相離甚遠;
੧੯ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ ਦੂਜੇ ਤੋਂ ਦੂਰ ਹਾਂ,
20 你們聽見角聲在哪裏,就聚集到我們那裏去。我們的上帝必為我們爭戰。」
੨੦ਇਸ ਲਈ ਜਿੱਧਰੋਂ ਵੀ ਤੁਸੀਂ ਨਰਸਿੰਗੇ ਦੀ ਅਵਾਜ਼ ਸੁਣੋ ਉੱਥੇ ਹੀ ਸਾਡੇ ਕੋਲ ਇਕੱਠੇ ਹੋ ਜਾਇਓ। ਸਾਡਾ ਪਰਮੇਸ਼ੁਰ ਸਾਡੇ ਲਈ ਲੜੇਗਾ।”
21 於是,我們做工,一半拿兵器,從天亮直到星宿出現的時候。
੨੧ਇਸ ਤਰ੍ਹਾਂ ਅਸੀਂ ਕੰਮ ਕਰਦੇ ਰਹੇ, ਅਤੇ ਉਨ੍ਹਾਂ ਵਿੱਚੋਂ ਅੱਧੇ ਸੂਰਜ ਚੜ੍ਹਨ ਤੋਂ ਲੈ ਕੇ ਤਾਰਿਆਂ ਦੇ ਵਿਖਾਈ ਦੇਣ ਤੱਕ ਬਰਛੀਆਂ ਫੜ੍ਹੀ ਰੱਖਦੇ ਸਨ।
22 那時,我又對百姓說:「各人和他的僕人當在耶路撒冷住宿,好在夜間保守我們,白晝做工。」
੨੨ਫਿਰ ਉਸ ਸਮੇਂ ਮੈਂ ਲੋਕਾਂ ਨੂੰ ਇਹ ਵੀ ਕਿਹਾ, “ਹਰ ਇੱਕ ਮਨੁੱਖ ਆਪਣੇ ਸੇਵਕ ਸਮੇਤ ਯਰੂਸ਼ਲਮ ਵਿੱਚ ਰਾਤ ਕੱਟਿਆ ਕਰੇ ਤਾਂ ਜੋ ਉਹ ਰਾਤ ਨੂੰ ਸਾਡੇ ਲਈ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ।”
23 這樣,我和弟兄僕人,並跟從我的護兵都不脫衣服,出去打水也帶兵器。
੨੩ਇਸ ਤਰ੍ਹਾਂ ਨਾ ਤਾਂ ਮੈਂ ਆਪਣੇ ਕੱਪੜੇ ਲਾਹੁੰਦਾ ਸੀ, ਨਾ ਮੇਰੇ ਭਰਾ, ਨਾ ਮੇਰੇ ਜੁਆਨ ਅਤੇ ਨਾ ਉਹ ਲੋਕ ਜਿਹੜੇ ਰਾਖੀ ਕਰਨ ਲਈ ਮੇਰੇ ਨਾਲ ਸਨ, ਆਪਣੇ ਕੱਪੜੇ ਲਾਹੁੰਦੇ ਸਨ, ਇੱਥੋਂ ਤੱਕ ਕਿ ਹਰ ਇੱਕ ਮਨੁੱਖ ਪਾਣੀ ਲੈਣ ਲਈ ਵੀ ਆਪਣੇ ਹਥਿਆਰ ਨਾਲ ਰੱਖਦਾ ਸੀ।