< 民數記 12 >

1 摩西娶了古實女子為妻。米利暗和亞倫因他所娶的古實女子就毀謗他,說:
ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ,
2 「難道耶和華單與摩西說話,不也與我們說話嗎?」這話耶和華聽見了。(
ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,
3 摩西為人極其謙和,勝過世上的眾人。)
ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।
4 耶和華忽然對摩西、亞倫、米利暗說:「你們三個人都出來,到會幕這裏。」他們三個人就出來了。
ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ।
5 耶和華在雲柱中降臨,站在會幕門口,召亞倫和米利暗,二人就出來了。
ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।
6 耶和華說:「你們且聽我的話:你們中間若有先知,我-耶和華必在異象中向他顯現,在夢中與他說話。
ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
7 我的僕人摩西不是這樣;他是在我全家盡忠的。
ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ।
8 我要與他面對面說話,乃是明說,不用謎語,並且他必見我的形像。你們毀謗我的僕人摩西,為何不懼怕呢?」
ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
9 耶和華就向他們二人發怒而去。
ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ।
10 雲彩從會幕上挪開了,不料,米利暗長了大痲瘋,有雪那樣白。亞倫一看米利暗長了大痲瘋,
੧੦ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!
11 就對摩西說:「我主啊,求你不要因我們愚昧犯罪,便將這罪加在我們身上。
੧੧ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ।
12 求你不要使她像那出母腹、肉已半爛的死胎。」
੧੨ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ।
13 於是摩西哀求耶和華說:「上帝啊,求你醫治她!」
੧੩ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।
14 耶和華對摩西說:「她父親若吐唾沫在她臉上,她豈不蒙羞七天嗎?現在要把她在營外關鎖七天,然後才可以領她進來。」
੧੪ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।
15 於是米利暗關鎖在營外七天。百姓沒有行路,直等到把米利暗領進來。
੧੫ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ।
16 以後百姓從哈洗錄起行,在巴蘭的曠野安營。
੧੬ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।

< 民數記 12 >