< 民數記 13 >

1 耶和華曉諭摩西說:
ਯਹੋਵਾਹ ਨੇ ਮੂਸਾ ਨੂੰ ਆਖਿਆ,
2 「你打發人去窺探我所賜給以色列人的迦南地,他們每支派中要打發一個人,都要作首領的。」
ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ।
3 摩西就照耶和華的吩咐從巴蘭的曠野打發他們去;他們都是以色列人的族長。
ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ।
4 他們的名字:屬呂便支派的有撒刻的兒子沙母亞。
ਅਤੇ ਉਹਨਾਂ ਦੇ ਨਾਮ ਇਹ ਸਨ - ਰਊਬੇਨ ਦੇ ਗੋਤ ਤੋਂ ਜ਼ੱਕੂਰ ਦਾ ਪੁੱਤਰ ਸ਼ੰਮੂਆ।
5 屬西緬支派的有何利的兒子沙法。
ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤਰ ਸ਼ਾਫਾਟ।
6 屬猶大支派的有耶孚尼的兒子迦勒。
ਯਹੂਦਾਹ ਦੇ ਗੋਤ ਤੋਂ ਯਫ਼ੁੰਨਹ ਦਾ ਪੁੱਤਰ ਕਾਲੇਬ।
7 屬以薩迦支派的有約色的兒子以迦。
ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤਰ ਯਿਗਾਲ।
8 屬以法蓮支派的有嫩的兒子何希阿。
ਇਫ਼ਰਾਈਮ ਦੇ ਗੋਤ ਤੋਂ ਨੂਨ ਦਾ ਪੁੱਤਰ ਹੋਸ਼ੇਆ।
9 屬便雅憫支派的有拉孚的兒子帕提。
ਬਿਨਯਾਮੀਨ ਦੇ ਗੋਤ ਤੋਂ ਰਾਫ਼ੂ ਦਾ ਪੁੱਤਰ ਪਲਟੀ।
10 屬西布倫支派的有梭底的兒子迦疊。
੧੦ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤਰ ਗੱਦੀਏਲ।
11 約瑟的子孫,屬瑪拿西支派的有穌西的兒子迦底。
੧੧ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ।
12 屬但支派的有基瑪利的兒子亞米利。
੧੨ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤਰ ਅੰਮੀਏਲ।
13 屬亞設支派的有米迦勒的兒子西帖。
੧੩ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤਰ ਸਥੂਰ।
14 屬拿弗他利支派的有縛西的兒子拿比。
੧੪ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤਰ ਨਹਬੀ।
15 屬迦得支派的有瑪基的兒子臼利。
੧੫ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤਰ ਗਊਏਲ।
16 這就是摩西所打發、窺探那地之人的名字。摩西就稱嫩的兒子何希阿為約書亞。
੧੬ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ।
17 摩西打發他們去窺探迦南地,說:「你們從南地上山地去,
੧੭ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।
18 看那地如何,其中所住的民是強是弱,是多是少,
੧੮ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।
19 所住之地是好是歹,所住之處是營盤是堅城。
੧੯ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।
20 又看那地土是肥美是瘠薄,其中有樹木沒有。你們要放開膽量,把那地的果子帶些來。」(那時正是葡萄初熟的時候。)
੨੦ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।
21 他們上去窺探那地,從尋的曠野到利合,直到哈馬口。
੨੧ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।
22 他們從南地上去,到了希伯崙;在那裏有亞衲族人亞希幔、示篩、撻買。(原來希伯崙城被建造比埃及的鎖安城早七年。)
੨੨ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।
23 他們到了以實各谷,從那裏砍了葡萄樹的一枝,上頭有一掛葡萄,兩個人用槓抬着,又帶了些石榴和無花果來。(
੨੩ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।
24 因為以色列人從那裏砍來的那掛葡萄,所以那地方叫做以實各谷。)
੨੪ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ।
25 過了四十天,他們窺探那地才回來,
੨੫ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ।
26 到了巴蘭曠野的加低斯,見摩西、亞倫,並以色列的全會眾,回報摩西、亞倫,並全會眾,又把那地的果子給他們看;
੨੬ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।
27 又告訴摩西說:「我們到了你所打發我們去的那地,果然是流奶與蜜之地;這就是那地的果子。
੨੭ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।
28 然而住那地的民強壯,城邑也堅固寬大,並且我們在那裏看見了亞衲族的人。
੨੮ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।
29 亞瑪力人住在南地;赫人、耶布斯人、亞摩利人住在山地;迦南人住在海邊並約旦河旁。」
੨੯ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ।
30 迦勒在摩西面前安撫百姓,說:「我們立刻上去得那地吧!我們足能得勝。」
੩੦ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ।
31 但那些和他同去的人說:「我們不能上去攻擊那民,因為他們比我們強壯。」
੩੧ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।
32 探子中有人論到所窺探之地,向以色列人報惡信,說:「我們所窺探、經過之地是吞吃居民之地,我們在那裏所看見的人民都身量高大。
੩੨ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।
33 我們在那裏看見亞衲族人,就是偉人;他們是偉人的後裔。據我們看,自己就如蚱蜢一樣;據他們看,我們也是如此。」
੩੩ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।

< 民數記 13 >