< 民數記 36 >

1 約瑟的後裔,瑪拿西的孫子,瑪吉的兒子基列,他子孫中的諸族長來到摩西和作首領的以色列人族長面前,說:
ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੂਸੁਫ਼ ਦੇ ਪੁੱਤਰਾਂ ਦੇ ਟੱਬਰ ਵਿੱਚ ਮਨੱਸ਼ੀ ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਟੱਬਰ ਤੋਂ ਸਨ, ਨੇੜੇ ਆ ਕੇ ਮੂਸਾ ਅਤੇ ਉਨ੍ਹਾਂ ਪ੍ਰਧਾਨ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ।
2 「耶和華曾吩咐我主拈鬮分給以色列人為業,我主也受了耶和華的吩咐將我們兄弟西羅非哈的產業分給他的眾女兒。
ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਜ਼ਮੀਨ ਦੀ ਧਰਤੀ ਚਿੱਠੀ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ।
3 她們若嫁以色列別支派的人,就必將我們祖宗所遺留的產業加在她們丈夫支派的產業中。這樣,我們拈鬮所得的產業就要減少了。
ਜੇ ਉਹ ਇਸਰਾਏਲੀਆਂ ਦੇ ਕਿਸੇ ਹੋਰ ਗੋਤ ਦੇ ਮਨੁੱਖਾਂ ਨਾਲ ਵਿਆਹੀਆਂ ਜਾਣ ਤਾਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੀ ਜ਼ਮੀਨ ਤੋਂ ਖ਼ਤਮ ਹੋ ਜਾਵੇਗਾ ਅਤੇ ਉਹ ਉਸ ਗੋਤ ਨੂੰ ਦਿੱਤਾ ਜਾਵੇਗਾ ਜਿਹ ਦੀਆਂ ਉਹ ਹੋ ਜਾਣਗੀਆਂ ਅਤੇ ਸਾਡਾ ਹਿੱਸਾ ਘੱਟ ਜਾਵੇਗਾ।
4 到了以色列人的禧年,這女兒的產業就必加在她們丈夫支派的產業上。這樣,我們祖宗支派的產業就減少了。」
ਜਦ ਇਸਰਾਏਲੀਆਂ ਦੇ ਅਨੰਦ ਦਾ ਸਾਲ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ। ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ।
5 摩西照耶和華的話吩咐以色列人說:「約瑟支派的人說得有理。
ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਹੁਕਮ ਨਾਲ ਆਖਿਆ ਕਿ ਯੂਸੁਫ਼ ਦੇ ਪੁੱਤਰਾਂ ਦਾ ਗੋਤ ਠੀਕ ਆਖਦਾ ਹੈ।
6 論到西羅非哈的眾女兒,耶和華這樣吩咐說:她們可以隨意嫁人,只是要嫁同宗支派的人。
ਇਹ ਉਹ ਗੱਲ ਹੈ ਜਿਹ ਦਾ ਯਹੋਵਾਹ ਨੇ ਸਲਾਫ਼ਹਾਦ ਦੀਆਂ ਧੀਆਂ ਦੇ ਵਿਖੇ ਹੁਕਮ ਦਿੱਤਾ ਸੀ, ਜਿਹੜਾ ਉਨ੍ਹਾਂ ਦੀਆਂ ਅੱਖਾਂ ਵਿੱਚ ਚੰਗਾ ਦਿੱਸੇ ਉਹ ਉਸ ਦੇ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹ ਕਰਾਉਣ।
7 這樣,以色列人的產業就不從這支派歸到那支派,因為以色列人要各守各祖宗支派的產業。
ਅਜਿਹਾ ਹੋਵੇ ਜੋ ਇਸਰਾਏਲੀਆਂ ਦੀ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਵਿੱਚ ਬਣਿਆ ਰਹੇ।
8 凡在以色列支派中得了產業的女子必作同宗支派人的妻,好叫以色列人各自承受他祖宗的產業。
ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ।
9 這樣,他們的產業就不從這支派歸到那支派,因為以色列支派的人要各守各的產業。」
ਇਸ ਤਰ੍ਹਾਂ ਕੋਈ ਜ਼ਮੀਨ, ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਜਾਵੇਗੀ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਗੋਤ ਆਪਣੀਆਂ-ਆਪਣੀਆਂ ਜ਼ਮੀਨਾਂ ਵਿੱਚ ਬਣੇ ਰਹਿਣ।
10 耶和華怎樣吩咐摩西,西羅非哈的眾女兒就怎樣行。
੧੦ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਓਵੇਂ ਹੀ ਸਲਾਫ਼ਹਾਦ ਦੀਆਂ ਧੀਆਂ ਨੇ ਕੀਤਾ।
11 西羅非哈的女兒瑪拉、得撒、曷拉、密迦、挪阿都嫁了他們伯叔的兒子。
੧੧ਅਤੇ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ, ਅਤੇ ਨੋਆਹ, ਸਲਾਫ਼ਹਾਦ ਦੀਆਂ ਧੀਆਂ ਆਪਣੇ ਚਾਚੇ ਤਾਏ ਦੇ ਪੁੱਤਰਾਂ ਨਾਲ ਵਿਆਹੀਆਂ ਗਈਆਂ।
12 她們嫁入約瑟兒子、瑪拿西子孫的族中;她們的產業仍留在同宗支派中。
੧੨ਉਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁੱਤਰਾਂ ਦੇ ਟੱਬਰਾਂ ਵਿੱਚ ਵਿਆਹੀਆਂ ਗਈਆਂ। ਇਸ ਤਰ੍ਹਾਂ ਉਨ੍ਹਾਂ ਦੀ ਜ਼ਮੀਨ ਉਨ੍ਹਾਂ ਦੇ ਪੁਰਖਿਆਂ ਦੇ ਗੋਤ ਵਿੱਚ ਬਣੀ ਰਹੀ।
13 這是耶和華在摩押平原-約旦河邊、耶利哥對面-藉着摩西所吩咐以色列人的命令典章。
੧੩ਇਹ ਉਹ ਹੁਕਮ ਅਤੇ ਫ਼ੈਸਲੇ ਹਨ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੇ ਰਾਹੀਂ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਨਦੀ ਦੇ ਉੱਤੇ ਯਰੀਹੋ ਦੇ ਕੋਲ ਹੁਕਮ ਦਿੱਤਾ ਸੀ।

< 民數記 36 >