< 箴言 13 >
੧ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।
2 人因口所結的果子,必享美福; 奸詐人必遭強暴。
੨ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।
੩ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
੪ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
੫ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
6 行為正直的,有公義保守; 犯罪的,被邪惡傾覆。
੬ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
7 假作富足的,卻一無所有; 裝作窮乏的,卻廣有財物。
੭ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
8 人的資財是他生命的贖價; 窮乏人卻聽不見威嚇的話。
੮ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
੯ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
੧੦ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
11 不勞而得之財必然消耗; 勤勞積蓄的,必見加增。
੧੧ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
12 所盼望的遲延未得,令人心憂; 所願意的臨到,卻是生命樹。
੧੨ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
13 藐視訓言的,自取滅亡; 敬畏誡命的,必得善報。
੧੩ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
14 智慧人的法則是生命的泉源, 可以使人離開死亡的網羅。
੧੪ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
15 美好的聰明使人蒙恩; 奸詐人的道路崎嶇難行。
੧੫ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
16 凡通達人都憑知識行事; 愚昧人張揚自己的愚昧。
੧੬ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
17 奸惡的使者必陷在禍患裏; 忠信的使臣乃醫人的良藥。
੧੭ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।
18 棄絕管教的,必致貧受辱; 領受責備的,必得尊榮。
੧੮ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।
19 所欲的成就,心覺甘甜; 遠離惡事,為愚昧人所憎惡。
੧੯ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
20 與智慧人同行的,必得智慧; 和愚昧人作伴的,必受虧損。
੨੦ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
੨੧ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
੨੨ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
੨੩ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
24 不忍用杖打兒子的,是恨惡他; 疼愛兒子的,隨時管教。
੨੪ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
੨੫ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।