< 箴言 9 >

1 智慧建造房屋, 鑿成七根柱子,
ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ।
2 宰殺牲畜, 調和旨酒, 設擺筵席;
ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।
3 打發使女出去, 自己在城中至高處呼叫,
ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
4 說:誰是愚蒙人,可以轉到這裏來! 又對那無知的人說:
ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
5 你們來,吃我的餅, 喝我調和的酒。
ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
6 你們愚蒙人,要捨棄愚蒙, 就得存活,並要走光明的道。
ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!
7 指斥褻慢人的,必受辱罵; 責備惡人的,必被玷污。
ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
8 不要責備褻慢人,恐怕他恨你; 要責備智慧人,他必愛你。
ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
9 教導智慧人,他就越發有智慧; 指示義人,他就增長學問。
ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
10 敬畏耶和華是智慧的開端; 認識至聖者便是聰明。
੧੦ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
11 你藉着我,日子必增多, 年歲也必加添。
੧੧ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
12 你若有智慧,是與自己有益; 你若褻慢,就必獨自擔當。
੧੨ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
13 愚昧的婦人喧嚷; 她是愚蒙,一無所知。
੧੩ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
14 她坐在自己的家門口, 坐在城中高處的座位上,
੧੪ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15 呼叫過路的, 就是直行其道的人,
੧੫ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16 說:誰是愚蒙人,可以轉到這裏來! 又對那無知的人說:
੧੬ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
17 偷來的水是甜的, 暗吃的餅是好的。
੧੭ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
18 人卻不知有陰魂在她那裏; 她的客在陰間的深處。 (Sheol h7585)
੧੮ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ! (Sheol h7585)

< 箴言 9 >