< 箴言 1 >

1 以色列王大衛兒子所羅門的箴言:
ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,
2 要使人曉得智慧和訓誨, 分辨通達的言語,
ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
3 使人處事領受智慧、 仁義、公平、正直的訓誨,
ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,
4 使愚人靈明, 使少年人有知識和謀略,
ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
5 使智慧人聽見,增長學問, 使聰明人得着智謀,
ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
6 使人明白箴言和譬喻, 懂得智慧人的言詞和謎語。
ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
7 敬畏耶和華是知識的開端; 愚妄人藐視智慧和訓誨。
ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
8 我兒,要聽你父親的訓誨, 不可離棄你母親的法則;
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
9 因為這要作你頭上的華冠, 你項上的金鍊。
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
10 我兒,惡人若引誘你, 你不可隨從。
੧੦ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।
11 他們若說:你與我們同去, 我們要埋伏流人之血, 要蹲伏害無罪之人;
੧੧ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,
12 我們好像陰間,把他們活活吞下; 他們如同下坑的人, 被我們囫圇吞了; (Sheol h7585)
੧੨ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ। (Sheol h7585)
13 我們必得各樣寶物, 將所擄來的,裝滿房屋;
੧੩ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
14 你與我們大家同分, 我們共用一個囊袋;
੧੪ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।
15 我兒,不要與他們同行一道, 禁止你腳走他們的路。
੧੫ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,
16 因為,他們的腳奔跑行惡; 他們急速流人的血,
੧੬ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!
17 好像飛鳥, 網羅設在眼前仍不躲避。
੧੭ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
18 這些人埋伏,是為自流己血; 蹲伏,是為自害己命。
੧੮ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
19 凡貪戀財利的,所行之路都是如此; 這貪戀之心乃奪去得財者之命。
੧੯ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।
20 智慧在街市上呼喊, 在寬闊處發聲,
੨੦ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
21 在熱鬧街頭喊叫, 在城門口,在城中發出言語,
੨੧ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
22 說:你們愚昧人喜愛愚昧, 褻慢人喜歡褻慢, 愚頑人恨惡知識,要到幾時呢?
੨੨ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?
23 你們當因我的責備回轉; 我要將我的靈澆灌你們, 將我的話指示你們。
੨੩ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
24 我呼喚,你們不肯聽從; 我伸手,無人理會;
੨੪ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
25 反輕棄我一切的勸戒, 不肯受我的責備。
੨੫ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
26 你們遭災難,我就發笑; 驚恐臨到你們,我必嗤笑。
੨੬ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,
27 驚恐臨到你們,好像狂風; 災難來到,如同暴風; 急難痛苦臨到你們身上。
੨੭ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
28 那時,你們必呼求我,我卻不答應, 懇切地尋找我,卻尋不見。
੨੮ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
29 因為,你們恨惡知識, 不喜愛敬畏耶和華,
੨੯ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
30 不聽我的勸戒, 藐視我一切的責備,
੩੦ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
31 所以必吃自結的果子, 充滿自設的計謀。
੩੧ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
32 愚昧人背道,必殺己身; 愚頑人安逸,必害己命。
੩੨ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।
33 惟有聽從我的,必安然居住, 得享安靜,不怕災禍。
੩੩ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।

< 箴言 1 >