< 詩篇 103 >

1 大衛的詩。 我的心哪,你要稱頌耶和華! 凡在我裏面的,也要稱頌他的聖名!
ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
2 我的心哪,你要稱頌耶和華! 不可忘記他的一切恩惠!
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
3 他赦免你的一切罪孽, 醫治你的一切疾病。
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
4 他救贖你的命脫離死亡, 以仁愛和慈悲為你的冠冕。
ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।
5 他用美物使你所願的得以知足, 以致你如鷹返老還童。
ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
6 耶和華施行公義, 為一切受屈的人伸冤。
ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
7 他使摩西知道他的法則, 叫以色列人曉得他的作為。
ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ।
8 耶和華有憐憫,有恩典, 不輕易發怒,且有豐盛的慈愛。
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
9 他不長久責備, 也不永遠懷怒。
ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
10 他沒有按我們的罪過待我們, 也沒有照我們的罪孽報應我們。
੧੦ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
11 天離地何等的高, 他的慈愛向敬畏他的人也是何等的大!
੧੧ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
12 東離西有多遠, 他叫我們的過犯離我們也有多遠!
੧੨ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
13 父親怎樣憐恤他的兒女, 耶和華也怎樣憐恤敬畏他的人!
੧੩ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
14 因為他知道我們的本體, 思念我們不過是塵土。
੧੪ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।
15 至於世人,他的年日如草一樣。 他發旺如野地的花,
੧੫ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,
16 經風一吹,便歸無有; 它的原處也不再認識它。
੧੬ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
17 但耶和華的慈愛歸於敬畏他的人, 從亙古到永遠; 他的公義也歸於子子孫孫-
੧੭ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
18 就是那些遵守他的約、 記念他的訓詞而遵行的人。
੧੮ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
19 耶和華在天上立定寶座; 他的權柄統管萬有。
੧੯ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
20 聽從他命令、成全他旨意、 有大能的天使,都要稱頌耶和華!
੨੦ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
21 你們作他的諸軍,作他的僕役, 行他所喜悅的,都要稱頌耶和華!
੨੧ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
22 你們一切被他造的, 在他所治理的各處, 都要稱頌耶和華! 我的心哪,你要稱頌耶和華!
੨੨ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!।

< 詩篇 103 >