< 詩篇 104 >

1 我的心哪,你要稱頌耶和華! 耶和華-我的上帝啊,你為至大! 你以尊榮威嚴為衣服,
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
2 披上亮光,如披外袍, 鋪張穹蒼,如鋪幔子,
ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
3 在水中立樓閣的棟樑, 用雲彩為車輦, 藉着風的翅膀而行,
ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
4 以風為使者, 以火焰為僕役,
ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।
5 將地立在根基上, 使地永不動搖。
ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ।
6 你用深水遮蓋地面,猶如衣裳; 諸水高過山嶺。
ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
7 你的斥責一發,水便奔逃; 你的雷聲一發,水便奔流。
ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
8 諸山升上,諸谷沉下, 歸你為它所安定之地。
ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ, ਪਰਬਤ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ,
9 你定了界限,使水不能過去, 不再轉回遮蓋地面。
ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।
10 耶和華使泉源湧在山谷, 流在山間,
੧੦ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ।
11 使野地的走獸有水喝, 野驢得解其渴。
੧੧ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ।
12 天上的飛鳥在水旁住宿, 在樹枝上啼叫。
੧੨ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।
13 他從樓閣中澆灌山嶺; 因他作為的功效,地就豐足。
੧੩ਤੂੰ ਆਪਣੇ ਉੱਚੇ ਸਥਾਨਾਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।
14 他使草生長,給六畜吃, 使菜蔬發長,供給人用, 使人從地裏能得食物,
੧੪ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,
15 又得酒能悅人心, 得油能潤人面, 得糧能養人心。
੧੫ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।
16 佳美的樹木,就是黎巴嫩的香柏樹, 是耶和華所栽種的,都滿了汁漿。
੧੬ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
17 雀鳥在其上搭窩; 至於鶴,松樹是牠的房屋。
੧੭ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
18 高山為野山羊的住所; 巖石為沙番的藏處。
੧੮ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।
19 你安置月亮為定節令; 日頭自知沉落。
੧੯ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
20 你造黑暗為夜, 林中的百獸就都爬出來。
੨੦ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਜੰਗਲੀ ਜਾਨਵਰ ਦੱਬੀਂ ਪੈਰੀਂ ਨਿੱਕਲਦੇ ਹਨ।
21 少壯獅子吼叫,要抓食, 向上帝尋求食物。
੨੧ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
22 日頭一出,獸便躲避, 臥在洞裏。
੨੨ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ।
23 人出去做工, 勞碌直到晚上。
੨੩ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।
24 耶和華啊,你所造的何其多! 都是你用智慧造成的; 遍地滿了你的豐富。
੨੪ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
25 那裏有海,又大又廣; 其中有無數的動物, 大小活物都有。
੨੫ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!
26 那裏有船行走, 有你所造的鱷魚游泳在其中。
੨੬ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ।
27 這都仰望你按時給牠食物。
੨੭ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
28 你給牠們,牠們便拾起來; 你張手,牠們飽得美食。
੨੮ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।
29 你掩面,牠們便驚惶; 你收回牠們的氣,牠們就死亡,歸於塵土。
੨੯ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
30 你發出你的靈,牠們便受造; 你使地面更換為新。
੩੦ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
31 願耶和華的榮耀存到永遠! 願耶和華喜悅自己所造的!
੩੧ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,
32 他看地,地便震動; 他摸山,山就冒煙。
੩੨ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
33 我要一生向耶和華唱詩! 我還活的時候,要向我上帝歌頌!
੩੩ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
34 願他以我的默念為甘甜! 我要因耶和華歡喜!
੩੪ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
35 願罪人從世上消滅! 願惡人歸於無有! 我的心哪,要稱頌耶和華! 你們要讚美耶和華!
੩੫ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।

< 詩篇 104 >