< 詩篇 106 >
1 你們要讚美耶和華! 要稱謝耶和華,因他本為善; 他的慈愛永遠長存!
੧ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!
2 誰能傳說耶和華的大能? 誰能表明他一切的美德?
੨ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ?
੩ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ!
4 耶和華啊,你用恩惠待你的百姓; 求你也用這恩惠記念我,開你的救恩眷顧我,
੪ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
5 使我見你選民的福, 樂你國民的樂, 與你的產業一同誇耀。
੫ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ਼ ਦੇ ਨਾਲ ਫਖ਼ਰ ਕਰਾਂ!।
6 我們與我們的祖宗一同犯罪; 我們作了孽,行了惡。
੬ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।
7 我們的祖宗在埃及不明白你的奇事, 不記念你豐盛的慈愛, 反倒在紅海行了悖逆。
੭ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।
8 然而,他因自己的名拯救他們, 為要彰顯他的大能,
੮ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ।
9 並且斥責紅海,海便乾了; 他帶領他們經過深處,如同經過曠野。
੯ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,
10 他拯救他們脫離恨他們人的手, 從仇敵手中救贖他們。
੧੦ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਣ ਦੇ ਹੱਥੋਂ ਬਚਾਇਆ, ਅਤੇ ਵੈਰੀ ਦੇ ਹੱਥੋਂ ਛੁਡਾਇਆ।
੧੧ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ, ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
੧੨ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।
13 等不多時,他們就忘了他的作為, 不仰望他的指教,
੧੩ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ।
੧੪ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,
15 他將他們所求的賜給他們, 卻使他們的心靈軟弱。
੧੫ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਨਾ ਕੀਤਾ।
੧੬ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,
੧੭ਧਰਤੀ ਖੁੱਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,
੧੮ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ, ਅਤੇ ਲੰਬ ਨੇ ਦੁਸ਼ਟਾਂ ਨੂੰ ਭਸਮ ਕੀਤਾ।
੧੯ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲ਼ੇ ਹੋਏ ਬੁੱਤ ਅੱਗੇ ਮੱਥਾ ਟੇਕਿਆ,
੨੦ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲ਼ਦ ਦੇ ਰੂਪ ਨਾਲ ਬਦਲ ਲਿਆ!
੨੧ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
੨੨ਹਾਮ ਦੇ ਦੇਸ ਵਿੱਚ ਅਚਰਜ਼, ਅਤੇ ਲਾਲ ਸਮੁੰਦਰ ਉੱਤੇ ਭਿਆਨਕ ਕੰਮ!
23 所以,他說要滅絕他們; 若非有他所揀選的摩西站在當中, 使他的忿怒轉消, 恐怕他就滅絕他們。
੨੩ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।
੨੪ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਣਿਆ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸੱਚ ਨਾ ਮੰਨਿਆ,
੨੫ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।
੨੬ਤਾਂ ਉਹ ਨੇ ਉਨ੍ਹਾਂ ਲਈ ਸਹੁੰ ਖਾਧੀ, ਕਿ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,
੨੭ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸ ਵਿੱਚ ਖਿਲਾਰ ਦਿਆਂਗਾ।
28 他們又與巴力‧毗珥連合, 且吃了祭死神的物。
੨੮ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜ੍ਹਾਵਿਆਂ ਨੂੰ ਖਾਧਾ!
29 他們這樣行,惹耶和華發怒, 便有瘟疫流行在他們中間。
੨੯ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।
30 那時,非尼哈站起,刑罰惡人, 瘟疫這才止息。
੩੦ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ,
੩੧ਅਤੇ ਇਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓਂ ਪੀੜ੍ਹੀ ਸਦਾ ਲਈ।
32 他們在米利巴水又叫耶和華發怒, 甚至摩西也受了虧損,
੩੨ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਇਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,
33 是因他們惹動他的靈, 摩西用嘴說了急躁的話。
੩੩ਓਹ ਪਰਮੇਸ਼ੁਰ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਹੀ ਮੂਸਾ ਨੇ ਆਪਣੇ ਬੁੱਲ੍ਹਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।
੩੪ਉਨ੍ਹਾਂ ਨੇ ਉਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,
੩੫ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ,
੩੬ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।
੩੭ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।
38 流無辜人的血, 就是自己兒女的血, 把他們祭祀迦南的偶像, 那地就被血污穢了。
੩੮ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,
39 這樣,他們被自己所做的污穢了, 在行為上犯了邪淫。
੩੯ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਵਿਭਚਾਰੀ ਠਹਿਰੇ।
40 所以,耶和華的怒氣向他的百姓發作, 憎惡他的產業,
੪੦ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।
41 將他們交在外邦人的手裏; 恨他們的人就轄制他們。
੪੧ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਕਿ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਉੱਤੇ ਹੁਕਮ ਕਰਨ।
42 他們的仇敵也欺壓他們, 他們就伏在敵人手下。
੪੨ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਉਨ੍ਹਾਂ ਦੇ ਹੱਥਾਂ ਹੇਠ ਅਧੀਨ ਹੋ ਗਏ।
43 他屢次搭救他們, 他們卻設謀背逆, 因自己的罪孽降為卑下。
੪੩ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।
44 然而,他聽見他們哀告的時候, 就眷顧他們的急難,
੪੪ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।
੪੫ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।
੪੬ਉਨ੍ਹਾਂ ਨੂੰ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।
47 耶和華-我們的上帝啊,求你拯救我們, 從外邦中招聚我們, 我們好稱讚你的聖名, 以讚美你為誇勝。
੪੭ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!
48 耶和華-以色列的上帝是應當稱頌的, 從亙古直到永遠。 願眾民都說:阿們! 你們要讚美耶和華!
੪੮ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!।