< 詩篇 114 >
੧ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
2 那時,猶大為主的聖所, 以色列為他所治理的國度。
੨ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।
੩ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!
੪ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ।
੫ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?
6 大山哪,你為何踴躍,如公羊? 小山哪,你為何跳舞,如羊羔?
੬ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?
7 大地啊,你因見主的面, 就是雅各上帝的面,便要震動。
੭ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,
੮ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।