< 詩篇 129 >
1 上行之詩。 以色列當說:從我幼年以來, 敵人屢次苦害我,
੧ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,
2 從我幼年以來,敵人屢次苦害我, 卻沒有勝了我。
੨ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!
੩ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!
੪ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ ।
੫ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!
੬ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
੭ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
8 過路的也不說: 願耶和華所賜的福歸與你們! 我們奉耶和華的名給你們祝福!
੮ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”