< 詩篇 144 >
1 大衛的詩。 耶和華-我的磐石是應當稱頌的! 他教導我的手爭戰, 教導我的指頭打仗。
੧ਦਾਊਦ ਦਾ ਭਜਨ। ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
2 他是我慈愛的主,我的山寨, 我的高臺,我的救主, 我的盾牌,是我所投靠的; 他使我的百姓服在我以下。
੨ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
3 耶和華啊,人算甚麼,你竟認識他! 世人算甚麼,你竟顧念他!
੩ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?
੪ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
5 耶和華啊,求你使天下垂,親自降臨, 摸山,山就冒煙。
੫ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
6 求你發出閃電,使他們四散, 射出你的箭,使他們擾亂。
੬ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!
7 求你從上伸手救拔我, 救我出離大水, 救我脫離外邦人的手。
੭ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
੮ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
੯ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
10 你是那拯救君王的; 你是那救僕人大衛脫離害命之刀的。
੧੦ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
11 求你救拔我, 救我脫離外邦人的手。 他們的口說謊話; 他們的右手起假誓。
੧੧ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।
12 我們的兒子從幼年好像樹栽子長大; 我們的女兒如同殿角石, 是按建宮的樣式鑿成的。
੧੨ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
13 我們的倉盈滿,能出各樣的糧食; 我們的羊在田間孳生千萬。
੧੩ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
14 我們的牛馱着滿馱, 沒有人闖進來搶奪, 也沒有人出去爭戰; 我們的街市上也沒有哭號的聲音。
੧੪ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,
15 遇見這光景的百姓便為有福! 有耶和華為他們的上帝,這百姓便為有福!
੧੫ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!