< 詩篇 63 >

1 大衛在猶大曠野的時候,作了這詩。 上帝啊,你是我的上帝, 我要切切地尋求你, 在乾旱疲乏無水之地,我渴想你; 我的心切慕你。
ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
2 我在聖所中曾如此瞻仰你, 為要見你的能力和你的榮耀。
ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
3 因你的慈愛比生命更好, 我的嘴唇要頌讚你。
ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
4 我還活的時候要這樣稱頌你; 我要奉你的名舉手。
ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
5 我在床上記念你, 在夜更的時候思想你; 我的心就像飽足了骨髓肥油, 我也要以歡樂的嘴唇讚美你。
ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
6
ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
7 因為你曾幫助我, 我就在你翅膀的蔭下歡呼。
ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
8 我心緊緊地跟隨你; 你的右手扶持我。
ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
9 但那些尋索要滅我命的人 必往地底下去;
ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।
10 他們必被刀劍所殺, 被野狗所吃。
੧੦ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
11 但是王必因上帝歡喜。 凡指着他發誓的必要誇口, 因為說謊之人的口必被塞住。
੧੧ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।

< 詩篇 63 >