< 詩篇 85 >

1 可拉後裔的詩,交與伶長。 耶和華啊,你已經向你的地施恩, 救回被擄的雅各。
ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ। ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।
2 你赦免了你百姓的罪孽, 遮蓋了他們一切的過犯。 (細拉)
ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ।
3 你收轉了所發的忿怒 和你猛烈的怒氣。
ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
4 拯救我們的上帝啊,求你使我們回轉, 叫你的惱恨向我們止息。
ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
5 你要向我們發怒到永遠嗎? 你要將你的怒氣延留到萬代嗎?
ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
6 你不再將我們救活, 使你的百姓靠你歡喜嗎?
ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
7 耶和華啊,求你使我們得見你的慈愛, 又將你的救恩賜給我們。
ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
8 我要聽上帝-耶和華所說的話; 因為他必應許將平安賜給他的百姓-他的聖民; 他們卻不可再轉去妄行。
ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
9 他的救恩誠然與敬畏他的人相近, 叫榮耀住在我們的地上。
ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
10 慈愛和誠實彼此相遇; 公義和平安彼此相親。
੧੦ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
11 誠實從地而生; 公義從天而現。
੧੧ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
12 耶和華必將好處賜給我們; 我們的地也要多出土產。
੧੨ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
13 公義要行在他面前, 叫他的腳蹤成為可走的路。
੧੩ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।

< 詩篇 85 >