< 詩篇 98 >

1 一篇詩。 你們要向耶和華唱新歌! 因為他行過奇妙的事; 他的右手和聖臂施行救恩。
ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
2 耶和華發明了他的救恩, 在列邦人眼前顯出公義;
ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
3 記念他向以色列家所發的慈愛,所憑的信實。 地的四極都看見我們上帝的救恩。
ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
4 全地都要向耶和華歡樂; 要發起大聲,歡呼歌頌!
ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
5 要用琴歌頌耶和華, 用琴和詩歌的聲音歌頌他!
ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
6 用號和角聲, 在大君王耶和華面前歡呼!
ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7 願海和其中所充滿的澎湃; 世界和住在其間的也要發聲。
ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8 願大水拍手; 願諸山在耶和華面前一同歡呼;
ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
9 因為他來要審判遍地。 他要按公義審判世界, 按公正審判萬民。
ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

< 詩篇 98 >