< 撒迦利亞書 4 >

1 那與我說話的天使又來叫醒我,好像人睡覺被喚醒一樣。
ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਗੂੰ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ।
2 他問我說:「你看見了甚麼?」我說:「我看見了一個純金的燈臺,頂上有燈盞,燈臺上有七盞燈,每盞有七個管子。
ਉਸ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਦੇਖਿਆ ਤਾਂ ਵੇਖੋ, ਇੱਕ ਸ਼ਮਾਦਾਨ ਸੰਪੂਰਣ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ, ਉਸ ਉੱਤੇ ਸੱਤ ਦੀਵੇ ਸਨ ਅਤੇ ਉਹਨਾਂ ਦੀਵਿਆਂ ਲਈ ਸੱਤ-ਸੱਤ ਨਾਲੀਆਂ ਸਨ, ਜਿਹੜੀਆਂ ਉਸ ਦੇ ਸਿਰ ਉੱਤੇ ਸਨ।
3 旁邊有兩棵橄欖樹,一棵在燈盞的右邊,一棵在燈盞的左邊。」
ਉਸ ਦੇ ਕੋਲ ਜ਼ੈਤੂਨ ਦੇ ਦੋ ਦਰੱਖਤ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਸਨ।
4 我問與我說話的天使說:「主啊,這是甚麼意思?」
ਫੇਰ ਮੈਂ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਕਿ ਹੇ ਮਾਲਕ, ਇਹ ਕੀ ਹਨ?
5 與我說話的天使回答我說:「你不知道這是甚麼意思嗎?」我說:「主啊,我不知道。」
ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਨਹੀਂ, ਮੇਰੇ ਪ੍ਰਭੂ।
6 他對我說:「這是耶和華指示所羅巴伯的。萬軍之耶和華說:不是倚靠勢力,不是倚靠才能,乃是倚靠我的靈方能成事。
ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।
7 大山哪,你算甚麼呢?在所羅巴伯面前,你必成為平地。他必搬出一塊石頭,安在殿頂上。人且大聲歡呼說:『願恩惠恩惠歸與這殿!』」
ਹੇ ਵੱਡੇ ਪਰਬਤ, ਤੂੰ ਕੀ ਹੈਂ? ਤੂੰ ਜ਼ਰੂੱਬਾਬਲ ਦੇ ਅੱਗੇ ਮੈਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!
8 耶和華的話又臨到我說:
ਤਾਂ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
9 「所羅巴伯的手立了這殿的根基,他的手也必完成這工,你就知道萬軍之耶和華差遣我到你們這裏來了。
ਜ਼ਰੂੱਬਾਬਲ ਦੇ ਹੱਥਾਂ ਨੇ ਇਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਇਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਗਾ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
10 誰藐視這日的事為小呢?這七眼乃是耶和華的眼睛,遍察全地,見所羅巴伯手拿線鉈就歡喜。」
੧੦ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੂੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਹੋਵਾਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ।
11 我又問天使說:「這燈臺左右的兩棵橄欖樹是甚麼意思?」
੧੧ਤਦ ਮੈਂ ਉਸ ਨੂੰ ਕਿਹਾ ਕਿ ਇਹ ਦੋ ਜ਼ੈਤੂਨ ਦੇ ਦਰੱਖਤ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨ?
12 我二次問他說:「這兩根橄欖枝在兩個流出金色油的金嘴旁邊是甚麼意思?」
੧੨ਫੇਰ ਦੂਜੀ ਵਾਰ ਮੈਂ ਉਸ ਨੂੰ ਕਿਹਾ ਕਿ ਜ਼ੈਤੂਨ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਹੈ?
13 他對我說:「你不知道這是甚麼意思嗎?」我說:「主啊,我不知道。」
੧੩ਉਸ ਮੈਨੂੰ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਹੇ ਮੇਰੇ ਪ੍ਰਭੂ, ਨਹੀਂ
14 他說:「這是兩個受膏者站在普天下主的旁邊。」
੧੪ਉਸ ਕਿਹਾ, ਇਹ ਤੇਲ ਨਾਲ ਮਸਹ ਹੋਏ ਦੋ ਪੁਰਖ ਹਨ, ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।

< 撒迦利亞書 4 >