< 1 Ljetopisa 18 >
1 Poslije toga David porazi Filistejce i pokori ih te ote Gat s njegovim selima iz filistejskih ruku.
੧ਇਸ ਤੋਂ ਬਾਅਦ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ, ਫ਼ਲਿਸਤੀਆਂ ਦੇ ਹੱਥੋਂ ਗਥ ਅਤੇ ਉਸ ਦੇ ਪਿੰਡਾਂ ਨੂੰ ਖੋਹ ਲਿਆ।
2 Porazio je i Moapce i oni postadoše Davidovi podanici koji su mu donosili danak.
੨ਫਿਰ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ।
3 David je porazio i Hadadezera, sopskoga kralja u Hamatu, kad je izišao da utvrdi svoju vlast do rijeke Eufrata.
੩ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਨੂੰ ਵੀ ਹਮਾਥ ਤੱਕ ਜਿੱਤ ਲਿਆ, ਜਦੋਂ ਉਹ ਫ਼ਰਾਤ ਦਰਿਆ ਦੀ ਵੱਲ ਆਪਣਾ ਰਾਜ ਸਥਿਰ ਕਰਨ ਗਿਆ ਸੀ।
4 David zarobi od njega tisuću bojnih kola, sedam tisuća konjanika i dvadeset tisuća pješaka; ispresijecao je petne žile svim konjima od bojnih kola, ostavio ih je samo stotinu.
੪ਅਤੇ ਦਾਊਦ ਨੇ ਉਸ ਤੋਂ ਇੱਕ ਹਜ਼ਾਰ ਰਥ, ਸੱਤ ਹਜ਼ਾਰ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਲੈ ਲਏ ਅਤੇ ਦਾਊਦ ਨੇ ਰੱਥਾਂ ਦੇ ਸਾਰੇ ਘੋੜਿਆਂ ਦੇ ਪੱਟਾਂ ਦੀਆਂ ਨਾੜਾਂ ਨੂੰ ਵੱਢ ਕੇ, ਉਹਨਾਂ ਨੂੰ ਲੰਗੜੇ ਕਰ ਦਿੱਤਾ ਪਰ ਉਨ੍ਹਾਂ ਵਿੱਚੋਂ ਇੱਕ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।
5 Damaščanski su Aramejci bili došli u pomoć Hadadezeru, sopskome kralju, ali je David pobio među Aramejcima dvadeset i dvije tisuće ljudi.
੫ਅਤੇ ਜਦੋਂ ਦੰਮਿਸ਼ਕ ਦੇ ਅਰਾਮੀ ਲੋਕ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ, ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।
6 Postavio je namjesnike u Damaščanskom Aramu. Tako Aramejci postadoše Davidovi podanici i moradoše mu plaćati danak. Jahve je davao pobjedu Davidu kuda je god išao.
੬ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮ ਵਿੱਚ ਚੌਂਕੀਆਂ ਬਣਾਈਆਂ ਅਤੇ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ ਅਤੇ ਜਿੱਥੇ-ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ
7 David zaplijeni zlatne štitove što ih imahu Hadadezerove sluge i donese ih u Jeruzalem.
੭ਅਤੇ ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
8 I iz Hadadezerovih gradova Tibhata i Kuna odnio je silni tuč od kojega je Salomon načinio mjedeno more, stupove i tučano posuđe.
੮ਅਤੇ ਹਦਦਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਦਾਊਦ ਢੇਰ ਸਾਰਾ ਪਿੱਤਲ ਲੈ ਆਇਆ, ਜਿਸ ਦੇ ਨਾਲ ਸੁਲੇਮਾਨ ਨੇ ਪਿੱਤਲ ਦਾ ਹੌਦ, ਥੰਮ੍ਹ ਅਤੇ ਪਿੱਤਲ ਦੇ ਭਾਂਡੇ ਬਣਾਏ।
9 Kad je čuo hamatski kralj Tou da je David porazio svu vojsku Hadadezera, sopskoga kralja,
੯ਜਦ ਹਮਾਥ ਦੇ ਰਾਜਾ ਤੋਊ ਨੇ ਸੁਣਿਆ ਕਿ ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,
10 posla svoga sina Hadorama kralju Davidu da ga pozdravi i da mu čestita što je vojevao protiv Hadadezera i porazio ga, jer je Tou bio u ratu s Hadadezerom; i da mu odnese svakojakih zlatnih, srebrnih i tučanih predmeta.
੧੦ਤਾਂ ਉਸ ਨੇ ਆਪਣੇ ਪੁੱਤਰ ਹਦੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ, ਤਾਂ ਕਿ ਉਸ ਦੀ ਸੁੱਖ-ਸਾਂਦ ਦੀ ਖ਼ਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਉਸ ਨੇ ਸੋਨੇ, ਚਾਂਦੀ, ਅਤੇ ਪਿੱਤਲ ਦੇ ਭਾਂਡੇ ਵੀ ਨਾਲ ਭੇਜੇ।
11 I njih je kralj David posvetio Jahvi sa srebrom i zlatom što ga bijaše uzeo od svih naroda, od Edomaca, Moabaca, Amonaca, Filistejaca i Amalečana.
੧੧ਅਤੇ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ ਅਤੇ ਸੋਨੇ ਦੇ ਨਾਲ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅੱਗੇ ਅਰਪਣ ਕਰ ਦਿੱਤੇ
12 Sarvijin sin Abišaj pobio je osamnaest tisuća Edomaca u Slanoj dolini.
੧੨ਅਤੇ ਅਬੀਸ਼ਈ ਸਰੂਯਾਹ ਦੇ ਪੁੱਤਰ ਨੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਵਿੱਚੋਂ ਅਠਾਰਾਂ ਹਜ਼ਾਰ ਜਣੇ ਮਾਰ ਸੁੱਟੇ।
13 David je postavio namjesnike po Edomu. Tako su svi Edomci postali Davidove sluge. I kuda je god David išao, Jahve mu davaše pobjedu.
੧੩ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਤੇ ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।
14 David kraljevaše nad svim Izraelom čineći pravo i pravicu svemu svome narodu.
੧੪ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਕਰਦਾ ਸੀ।
15 Sarvijin je sin Joab bio zapovjednik vojske; Ahiludov sin Jošafat bijaše tajni savjetnik.
੧੫ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।
16 Ahitubov sin Sadok i Ahimelekov sin Ebjatar bili su svećenici, Šavša pisar.
੧੬ਅਤੇ ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬੀਮਲਕ, ਅਬਯਾਥਾਰ ਦਾ ਪੁੱਤਰ ਜਾਜਕ ਸਨ ਅਤੇ ਸ਼ੌਵਸ਼ਾ ਮੁਨਸ਼ੀ ਸੀ
17 Jojadin sin Benaja bio je nad Kerećanima i Pelećanima, a Davidovi su sinovi bili prvi do kralja.
੧੭ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਰਾਜੇ ਦੇ ਵਜ਼ੀਰ ਸਨ।