< 1 Samuelova 31 >

1 Filistejci su zavojštili na Izraelce, a Izraelci su pobjegli pred njima i padali pobijeni po gori Gilboi.
ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।
2 Filistejci stisnuše Šaula i njegove sinove i pogubiše Šaulove sinove Jonatana, Abinadaba i Malki-Šuu.
ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ।
3 Boj je postao žešći oko Šaula. Iznenadiše ga strijelci s lukovima i on pade teško ranjen od strijelaca.
ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ
4 Šaul tada reče svome štitonoši: “Izvuci svoj mač i probodi me da ne dođu ti neobrezanici i ne narugaju mi se.” Ali se njegov štitonoša prestravi i ne htjede toga učiniti. Zato Šaul uze mač i baci se na nj.
ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ।
5 Kad je štitonoša vidio da je Šaul umro, baci se i on na svoj mač i umrije s njim.
ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ।
6 Tako onoga dana pogiboše zajedno Šaul, njegova tri sina, njegov štitonoša i svi njegovi ljudi.
ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਨ ਇਕੱਠੇ ਹੀ ਮਰ ਗਏ।
7 Kad Izraelci koji bijahu na drugoj strani doline i na drugoj strani Jordana vidješe da su sinovi Izraelovi pobjegli i da je poginuo Šaul sa sinovima, ostaviše svoje gradove te se razbježaše. Filistejci dođoše i nastaniše se u njima.
ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ।
8 Kad su sutradan došli Filistejci da oplijene pobijeđene, nađoše Šaula i njegova tri sina gdje leže na gori Gilboi.
ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ।
9 Oni mu odsjekoše glavu i skidoše s njega oružje, koje poslaše po svoj filistejskoj zemlji naokolo, javljajući veselu vijest svojim idolima i narodu.
ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ।
10 Potom oružje metnuše u Aštartin hram, a Šaulovo mrtvo tijelo pribiše na zid grada Bet Šana.
੧੦ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।
11 Ali kad oni u Jabešu Gileadskom čuše što su Filistejci učinili od Šaula,
੧੧ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ,
12 ustadoše svi hrabri ljudi i, pošto su hodili svu noć, uzeše Šaulovo mrtvo tijelo i tjelesa njegovih sinova sa zida grada Bet Šana pa ih donesoše u Jabeš i ondje spališe.
੧੨ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ, ਸਾਰੀ ਰਾਤ ਤੁਰੇ ਗਏ ਅਤੇ ਬੈਤ ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤਰਾਂ ਦੀਆਂ ਲਾਸ਼ਾਂ ਸਮੇਤ ਉਹ ਦੀ ਲਾਸ਼ ਉਤਾਰ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ।
13 Potom uzeše njihove kosti i ukopaše ih pod tamarisom u Jabešu i postiše sedam dana.
੧੩ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।

< 1 Samuelova 31 >