< Djela apostolska 21 >
1 Pošto se otrgosmo od njih, zaplovismo. Jedreći ravno, stigosmo na Kos, a sutradan na Rod pa odande u Pataru.
੧ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।
2 Kad nađosmo lađu za Feniciju, popesmo se i otplovismo.
੨ਅਤੇ ਇੱਕ ਜਹਾਜ਼ ਫ਼ੈਨੀਕੇ ਨੂੰ ਜਾਣ ਵਾਲਾ ਵੇਖ ਕੇ ਅਸੀਂ ਉਸ ਉੱਤੇ ਸਵਾਰ ਹੋਏ ਅਤੇ ਤੁਰ ਪਏ।
3 Kad bijasmo napomol Cipru, ostavismo ga slijeva jedreći prema Siriji. Pristadosmo u Tiru jer je ondje lađa imala iskrcati tovar.
੩ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰੀਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ।
4 Pronađosmo učenike i ostadosmo ondje sedam dana. Oni po Duhu nagovarahu Pavla da ne uzlazi u Jeruzalem.
੪ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ। ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ।
5 Ali kad nam istekoše dani, ipak otputovasmo. Ispratiše nas svi, sa ženama i djecom, do izvan grada. Na žalu klekosmo i pomolismo se.
੫ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।
6 Pozdravismo se, popesmo se na lađu, a oni se vratiše kući.
੬ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸਵਾਰ ਹੋਏ ਪਰ ਉਹ ਆਪਣੇ ਘਰਾਂ ਨੂੰ ਵਾਪਿਸ ਚਲੇ ਗਏ।
7 Tako dovršismo plovidbu. Iz Tira stigosmo u Ptolemaidu. Pozdravili smo braću i ostali jedan dan u njih.
੭ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ।
8 Sutradan otputovasmo i stigosmo u Cezareju. Uđosmo u kuću Filipa evanđelista, jednog od sedmorice, i ostadosmo kod njega.
੮ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।
9 On je imao četiri kćeri djevice koje su prorokovale.
੯ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ।
10 Kako smo se zadržali mnogo dana, siđe iz Judeje neki prorok imenom Agab,
੧੦ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ।
11 dođe k nama, uze Pavlov pojas, sveza sebi noge i ruke te reče: “Ovo govori Duh Sveti: Čovjeka čiji je ovo pojas ovako će svezati Židovi u Jeruzalemu i predati u ruke pogana.”
੧੧ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
12 Kada smo to čuli, stadosmo mi i mještani zaklinjati Pavla da ne uzlazi u Jeruzalem.
੧੨ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ।
13 Nato on odvrati: “Što plačete i parate mi srce? Ta spreman sam ne samo biti svezan nego i umrijeti u Jeruzalemu za ime Gospodina Isusa.”
੧੩ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।
14 A kako se nije dao nagovoriti, ušutjesmo rekavši: “Gospodnja budi volja!”
੧੪ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।
15 Nakon tih dana spremismo se i uzađosmo u Jeruzalem.
੧੫ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕਰ ਕੇ, ਯਰੂਸ਼ਲਮ ਨੂੰ ਤੁਰ ਪਏ।
16 S nama pođoše i učenici iz Cezareje pa nas odvedoše k nekomu Mnasonu Cipraninu, starom učeniku, da u njega odsjednemo.
੧੬ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।
17 Kad stigosmo u Jeruzalem, primiše nas braća radosno.
੧੭ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।
18 Sutradan ode Pavao zajedno s nama k Jakovu. Nađoše se ondje i sve starješine.
੧੮ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।
19 Pošto ih pozdravi, stade im potanko izlagati što učini Bog među poganima po njegovoj službi.
੧੯ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।
20 Pošto su ga oni poslušali, dadoše slavu Bogu pa mu rekoše: “Vidiš, brate: deseci su tisuća Židova povjerovali i svi su revnitelji Zakona.
੨੦ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
21 A o tebi im je dojavljeno da sve Židove koji su među poganima upućuješ na otpad od Mojsija učeći ih da ne obrezuju djece i ne žive po običajima.
੨੧ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।
22 Što dakle? Čut će svakako da si došao.
੨੨ਸੋ ਹੁਣ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ।
23 Učini stoga što ti kažemo. U nas su četiri čovjeka koji imaju zavjet.
੨੩ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ। ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ।
24 Njih uzmi, s njima se zajedno posveti, plati za njih da se ošišaju pa će svi spoznati da nema ništa od onoga što im je o tebi dojavljeno, nego da si i ti na pravu putu i da opslužuješ Zakon.
੨੪ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।
25 A što se tiče pogana koji povjerovaše - poslali smo što odlučismo: da se klone mesa žrtvovana idolima, krvi, udavljenoga i bludništva.”
੨੫ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।
26 Nato Pavao uze one ljude, sutradan se s njima zajedno posveti, uđe u Hram, oglasi svršetak dana posvećenja nakon kojih će se za svakoga od njih prinijeti prinos.
੨੬ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।
27 Kad se upravo navršavalo tih sedam dana, neki ga Židovi iz Azije opaze u Hramu, uzbune sav narod pa podignu na nj ruke
੨੭ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।
28 vičući: “Izraelci, u pomoć! Evo čovjeka koji sve posvuda poučava protiv naroda, Zakona i ovoga mjesta pa je još i Grke uveo u Hram i oskvrnuo ovo sveto mjesto.”
੨੮ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।
29 Jer prije su s njime u Gradu vidjeli Trofima Efežanina i mislili da je Pavao njega uveo u Hram.
੨੯ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।
30 Sav se grad uskomeša, nasta strka naroda. Pograbe Pavla i odvuku ga izvan Hrama pa odmah pozatvaraju vrata.
੩੦ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।
31 Dok su mu o glavi radili, dođe do tisućnika čete glas da je sav Jeruzalem uzavreo.
੩੧ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।
32 On odmah uze vojnike i satnike pa otrča dolje k njima. Oni pak kako ugledaše tisućnika i vojnike, prestadoše udarati Pavla.
੩੨ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।
33 Onda se tisućnik približi, uhvati ga, zapovjedi da ga okuju dvojim verigama pa stade ispitivati tko je i što je učinio.
੩੩ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?
34 Iz svjetine su jedni izvikivali ovo, drugi ono. Kako zbog graje nije mogao saznati ništa pouzdano, zapovjedi da se odvede u vojarnu.
੩੪ਤਦ ਭੀੜ ਵਿੱਚੋਂ ਕਈ ਕੁਝ ਕਹਿਣ ਲੱਗੇ ਅਤੇ ਕਈ ਕੁਝ, ਜਦੋਂ ਉਹ ਉਸ ਰੌਲ਼ੇ ਦੇ ਕਾਰਨ ਅਸਲੀ ਗੱਲ ਪਤਾ ਨਾ ਕਰ ਸਕਿਆ ਤਾਂ ਉਸ ਨੇ ਹੁਕਮ ਦਿੱਤਾ ਕਿ ਇਹ ਨੂੰ ਕਿਲੇ ਵਿੱਚ ਲੈ ਜਾਓ।
35 Kad se Pavao pojavi na stubama, morali su ga vojnici nositi zbog silovitosti svjetine.
੩੫ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।
36 Jer mnoštvo je naroda išlo za njima i vikalo: “Smakni ga!”
੩੬ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!।
37 Upravo na ulazu u vojarnu reče Pavao tisućniku: “Smijem li nešto reći?” On ga upita: “Zar znaš grčki?
੩੭ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?
38 Ti dakle nisi onaj Egipćanin koji je prije nekoliko dana pobunio i u pustinju odveo one četiri tisuće bodežara?”
੩੮ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁਝ ਦਿਨ ਪਹਿਲਾਂ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ।
39 Pavao odvrati: “Ja sam Židov iz Tarza cilicijskoga, građanin grada znamenitoga. Molim te, dopusti mi progovoriti narodu.”
੩੯ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ।
40 Kad mu on dopusti, Pavao stojeći na stubama mahnu rukom narodu pa kad nasta velika tišina, prozbori hebrejskim jezikom:
੪੦ਜਦੋਂ ਉਸ ਨੇ ਆਗਿਆ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਅਤੇ ਜਦੋਂ ਉਹ ਸਭ ਚੁੱਪ-ਚਾਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਬੋਲਣ ਲੱਗਾ ਅਤੇ ਆਖਿਆ: