< Kološanima 4 >

1 Gospodari, pružajte svojim robovima što je pravo i pravično, znajući da i vi imate Gospodina na nebu!
ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।
2 U molitvi ustrajte, bdijte u njoj u zahvaljivanju!
ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
3 Molite ujedno i za nas: da nam Bog otvori vrata riječi te propovijedamo otajstvo Kristovo, za koje sam i okovan;
ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ ।
4 da ga očitujem propovijedajući kako treba.
ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ।
5 Mudro se ponašajte prema onima vani: iskupljujte vrijeme!
ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
6 Riječ neka vam je uvijek ljubazna, solju začinjena: znajte svakomu odgovoriti kako treba.
ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
7 Što je sa mnom - o svemu će vas obavijestiti Tihik, ljubljeni brat, vjerni poslužitelj i sa mnom sluga u Gospodinu.
ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।
8 Njega šaljem k vama baš zato da znate kako smo i da ohrabri srca vaša.
ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ।
9 Šaljem ga s Onezimom, vjernim i ljubljenim bratom, koji je vaš zemljak: oni će vam priopćiti kako je ovdje.
ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।
10 Pozdravlja vas Aristarh, suuznik moj. I Marko, nećak Barnabin, o kome primiste naredbe: dođe li k vama, lijepo ga primite.
੧੦ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।
11 Pozdravlja vas i Isus, zvani Just. Od onih koji su iz obrezanja samo su mi ovi suradnici na kraljevstvu Božjemu, oni mi bijahu utjehom.
੧੧ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।
12 Pozdravlja vas Epafra, vaš zemljak, sluga Krista Isusa; on se uvijek bori za vas u molitvama: da se održite, savršeni i ispunjeni, u posvemašnjoj volji Božjoj.
੧੨ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
13 Svjedočim doista za nj: mnogo se trudi za vas i za one u Laodiceji i one u Hierapolu.
੧੩ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।
14 Pozdravlja vas Luka, ljubljeni liječnik, i Dema.
੧੪ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ।
15 Pozdravite braću u Laodiceji, i Nimfu i Crkvu u njezinoj kući.
੧੫ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ।
16 A kad se ova poslanica pročita kod vas, pobrinite se da se pročita i u Laodicejskoj crkvi, i vi da pročitate onu iz Laodiceje.
੧੬ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ।
17 I recite Arhipu: “Pazi na službu koju si primio u Gospodinu: ispuni je!”
੧੭ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ।
18 Pozdrav mojom rukom, Pavlovom! Spominjite se mojih okova! Milost s vama!
੧੮ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

< Kološanima 4 >