< Daniel 6 >

1 Svidjelo se Dariju da postavi nad svojim kraljevstvom stotinu i dvadeset satrapa da budu nad svim kraljevstvom.
ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ।
2 Njima na čelo stavi tri pročelnika - Daniel bijaše jedan od njih - kojima će satrapi polagati račun da se ne bi dosađivalo kralju.
ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।
3 Daniel se toliko isticaše svojim izvanrednim duhom iznad pročelnika i satrapa te kralj mišljaše da ga postavi nad svim kraljevstvom.
ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।
4 Tada pročelnici i satrapi stadoše tražiti povod, štogod oko državne uprave, zbog čega bi mogli optužiti Daniela; ali ne mogoše na njemu naći ništa takvo, ništa zbog čega bi ga prekorili, jer bijaše vjeran, na njemu ni nemara ni ogrešenja.
ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।
5 Ti ljudi rekoše tada: “Nećemo naći nikakva povoda protiv Daniela, osim da nađemo nešto protiv njega u zakonu njegova Boga.”
ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।
6 Tada pročelnici i satrapi navališe na kralja te mu rekoše: “O kralju Darije, živ bio dovijeka!
ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ!
7 Svi pročelnici kraljevstva, predstojnici i satrapi, savjetnici i namjesnici složiše se u tome da bi trebalo da kralj izda naredbu i zabranu: svaki onaj koji bi u roku od trideset dana upravio molbu bilo na kojega boga ili čovjeka, osim na tebe, o kralju, bit će bačen u lavsku jamu.
ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।
8 O kralju, potvrdi tu zabranu i potpiši naredbu da bude neopoziva prema nepromjenljivom medijsko-perzijskom zakonu!”
ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।
9 Nato kralj Darije potpisa pismo i zabranu.
ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਹੁਕਮ ਉੱਤੇ ਦਸਖ਼ਤ ਕੀਤੇ।
10 Saznavši Daniel da je spis potpisan, otiđe u svoju kuću. Prozori gornje sobe bijahu otvoreni prema Jeruzalemu. Tu je on tri puta na dan padao na koljena blagoslivljajući, moleći i hvaleći Boga, kako je uvijek činio.
੧੦ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।
11 Oni ljudi nahrupiše i nađoše Daniela gdje moli i zaziva svoga Boga.
੧੧ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ।
12 Tada odoše i pred kraljem se pozvaše na kraljevsku zabranu: “Zar ti nisi potpisao zabranu prema kojoj će svaki onaj koji bi u vremenu od trideset dana upravio molbu na nekoga boga ili čovjeka, osim na tebe, o kralju, biti bačen u lavsku jamu?” Kralj odgovori: “Tako je odlučeno po nepromjenljivom medijsko-perzijskom zakonu.”
੧੨ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।
13 Tada rekoše kralju: “Daniel, onaj od izgnanika judejskih, ne mari za tebe, o kralju, ni za tvoju zabranu koju si potpisao: tri puta na dan obavlja svoju molitvu.”
੧੩ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।
14 Čuvši te riječi, kralj se vrlo ražalosti i odluči spasiti Daniela. Sve do sunčeva zalaza nastojaše da ga spasi.
੧੪ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।
15 Ali oni ljudi navališe na kralja govoreći: “Znaj, o kralju, da prema medijsko-perzijskom zakonu nijedna kraljevska zabrana ili odluka ne može biti opozvana!”
੧੫ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।
16 Tada kralj naredi da dovedu Daniela i da ga bace u lavsku jamu. Kralj reče Danielu: “Bog tvoj, kome tako postojano služiš, neka te izbavi.”
੧੬ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ!
17 Donesoše kamen i staviše ga jami na otvor. Kralj ga zapečati prstenom svojim i prstenom svojih velikaša, da se ništa ne mijenja za Daniela.
੧੭ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।
18 Kralj se vrati u svoj dvor i provede noć ne okusivši jela i ne dopustivši da mu dovedu suložnice. Nije mogao usnuti.
੧੮ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।
19 Kralj ustade u ranu zoru, kad se danilo, i pođe brzo k lavskoj jami.
੧੯ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ
20 Kad se primače blizu, viknu žalosnim glasom Danielu: “Daniele, slugo Boga živoga, je li te Bog, kome postojano služiš, mogao izbaviti od lavova?”
੨੦ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ?
21 Daniel odgovori: “O kralju, živ bio dovijeka!
੨੧ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ।
22 Moj je Bog poslao svog Anđela; zatvorio je ralje lavovima te mi ne naudiše, jer sam nedužan pred njim. Pa i pred tobom, o kralju, ja sam bez krivice.”
੨੨ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।
23 Kralj se vrlo obradova i naredi da Daniela izvade iz jame. Izvadiše Daniela iz jame neozlijeđena, jer se bijaše uzdao u svoga Boga.
੨੩ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
24 Kralj zapovjedi da dovedu one ljude koji bijahu optužili Daniela i da ih bace u lavsku jamu - njih, njihove žene i njihovu djecu: i prije nego dodirnuše tlo, lavovi ih zgrabiše i smrviše im kosti.
੨੪ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
25 Nato kralj Darije napisa svim plemenima, narodima i jezicima što stanuju po svoj zemlji: “Obilovali mirom!
੨੫ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ:
26 Evo naredbe koju donosim: u svemu mojem kraljevstvu neka se ljudi boje i neka dršću pred Bogom Danielovim: On je Bog živi, on ostaje dovijeka! Njegovo kraljevstvo neće propasti, njegovoj vlasti nema kraja!
੨੬ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।
27 On izbavlja i spasava, čini znake i čudesa na nebesima i na zemlji! On je spasio Daniela iz šapa lavljih!”
੨੭ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!
28 Daniel bijaše sretan za vladanja Darija i za vladanja Kira Perzijanca.
੨੮ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫ਼ਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।

< Daniel 6 >