< Ezekiel 18 >

1 Dođe mi riječ Jahvina:
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “Što vam je te o Izraelu ponavljate poslovicu: 'Oci jedoše kiselo grožđe, sinovima trnu zubi!'
ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?
3 Života mi moga, riječ je Jahve Gospoda: nitko od vas neće više u Izraelu ponavljati tu poslovicu;
ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਫੇਰ ਇਸਰਾਏਲ ਵਿੱਚ ਇਹ ਕਹਾਉਤ ਨਹੀਂ ਆਖੋਗੇ।
4 jer, svi su životi moji, kako život očev tako i život sinovlji. I evo, onaj koji zgriješi, taj će umrijeti.
ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।
5 Tko je pravedan i poštuje zakon i pravdu
ਪਰ ਜਿਹੜਾ ਮਨੁੱਖ ਧਰਮੀ ਹੈ ਅਤੇ ਉਹ ਦੇ ਕੰਮ ਨਿਆਂ ਅਤੇ ਧਰਮ ਦੇ ਹਨ।
6 i ne blaguje po gorama i očiju ne podiže kumirima doma Izraelova, ne oskvrnjuje žene bližnjega svoga i ne prilazi ženi dok je nečista;
ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,
7 nikomu ne nanosi nasilja, vraća što je u zalog primio i ništa ne otima; kruh svoj dijeli s gladnim, gologa odijeva,
ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ।
8 ne posuđuje uz dobit i ne uzima pridavka, ruku usteže od nedjela, po istini presuđuje,
ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ।
9 po mojim naredbama hodi i čuva moje zakone, postupajući po istini - taj je zaista pravedan i taj će živjeti, riječ je Jahve Gospoda.
ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।
10 Ali, porodi li on sina nasilnika, koji krv prolijeva ili bratu takvo što učini,
੧੦ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ
11 a ne radi kao njegov roditelj, nego blaguje po gorama, oskvrnjuje ženu bližnjega;
੧੧ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕਰੇ,
12 ubogu i bijednu nanosi nasilje, otima, ne vraća što je u zalog primio, oči podiže kumirima čineći gadosti;
੧੨ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,
13 posuđuje uz dobit i uzima pridavak - ne, takav sin neće živjeti! Učinio je te gadosti i umrijet će, a krv će njegova na njega pasti.
੧੩ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ।
14 A porodi li on sina koji uvidi sve grijehe što ih njegov otac počini, uvidi ih i tako više ne učini;
੧੪ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈਅ ਖਾ ਕੇ ਉਹ ਜਿਹੇ ਕੰਮ ਨਾ ਕਰੇ
15 ne blaguje po gorama, očiju ne podiže kumirima doma Izraelova, ne oskvrnjuje žene bližnjega;
੧੫ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਨਾ ਕਰੇ
16 nikomu ne nanosi nasilja, ne prisvaja zaloga, ništa ne otima, kruh svoj dijeli s gladnim, gologa odijeva;
੧੬ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,
17 ruku usteže od nedjela, ne uzima dobiti ni pridavka, vrši moje zakone i hodi po mojim naredbama - ne, taj neće umrijeti zbog grijeha očeva, on će živjeti.
੧੭ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ।
18 A njegov otac, koji je nemilice tlačio i pljačkao bližnjega, čineći u narodu što ne valja, zbog svojega će grijeha umrijeti.
੧੮ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ।
19 Ali vi kažete: 'Zašto da sin ne snosi očev grijeh?' Zato što sin vrši zakon i pravdu, čuva i vrši sve moje naredbe, živjet će.
੧੯ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ।
20 Onaj koji zgriješi, taj će i umrijeti. Sin neće snositi grijeha očeva, ni otac grijeha sinovljega. Na pravedniku će biti pravda njegova, a na bezbožniku bezbožnost njegova.
੨੦ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।
21 Ako se bezbožnik odvrati od svih grijeha što ih počini, i bude čuvao sve moje naredbe i vršio zakon i pravdu, živjet će i neće umrijeti.
੨੧ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
22 Sva njegova nedjela što ih počini bit će zaboravljena: zbog pravednosti što je čini, živjet će.
੨੨ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ।
23 Jer, zar je meni do toga da umre bezbožnik - riječ je Jahve Gospoda - a ne da se odvrati od svojih zlih putova i da živi?
੨੩ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?
24 Ako li se pravednik odvrati od svoje pravednosti i stane činiti nepravdu i sve gadosti koje radi bezbožnik - hoće li živjeti? Sva pravedna djela koja bijaše činio zaboravit će se, a zbog svoje nevjere kojom se iznevjerio i zbog grijeha što ih počini, umrijet će.
੨੪ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।
25 A vi velite: 'Put Jahvin nije pravedan!' Čuj, dome Izraelov: Moj put da nije pravedan? Nisu li vaši putovi nepravedni?
੨੫ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
26 Ako li se pravednik odvrati od svoje pravednosti i stane činiti nepravdu, pa zbog toga umre, umrijet će zbog nepravde što je počini.
੨੬ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ।
27 A ako se bezbožnik odvrati od svoje bezbožnosti što je bijaše činio, pa stane vršiti moj zakon i pravdu, živjet će i neće umrijeti.
੨੭ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।
28 Jer je uvidio i odvratio se od svojih nedjela što ih bijaše počinio, živjet će i neće umrijeti.
੨੮ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
29 Ali dom Izraelov kaže: 'Put Gospodnji nije pravedan!' Putovi moji da nisu pravedni, dome Izraelov? Nisu li vaši putovi nepravedni?
੨੯ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
30 Dome Izraelov, ja ću suditi svakome po njegovim putovima - riječ je Jahve Gospoda. Obratite se, dakle, i povratite od svih svojih nedjela, i grijeh vam vaš neće biti na propast!
੩੦ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।
31 Odbacite od sebe sva nedjela koja ste činili i načinite sebi novo srce i nov duh! Zašto da umirete, dome Izraelov?
੩੧ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?
32 Ja ne želim smrti nikoga koji umre - riječ je Jahve Gospoda. Obratite se, dakle, i živite!
੩੨ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।

< Ezekiel 18 >