< Postanak 44 >
1 Onda Josip naredi upravitelju svoga kućanstva: “Napuni vreće ovih ljudi hranom koliko mogu ponijeti, a novac svakog stavi u grlo njegove vreće.
੧ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ
2 A moj pehar - onaj od srebra - stavi u grlo vreće najmlađega, zajedno s njegovim novcem za žito.” On učini kako mu je Josip naredio.
੨ਅਤੇ ਮੇਰਾ ਚਾਂਦੀ ਦਾ ਪਿਆਲਾ ਸਭ ਤੋਂ ਛੋਟੇ ਦੇ ਬੋਰੇ ਦੇ ਮੂੰਹ ਉੱਤੇ ਉਸ ਦੇ ਅੰਨ ਖਰੀਦਣ ਦੀ ਚਾਂਦੀ ਸਮੇਤ ਰੱਖਦੇ। ਸੋ ਉਸ ਨੇ ਯੂਸੁਫ਼ ਦੇ ਆਖੇ ਅਨੁਸਾਰ ਹੀ ਕੀਤਾ।
3 Kad je svanulo, otpreme ljude i njihove magarce.
੩ਸਵੇਰ ਹੁੰਦਿਆਂ ਹੀ ਉਹ ਮਨੁੱਖ ਅਤੇ ਉਨ੍ਹਾਂ ਦੇ ਗਧੇ ਤੋਰ ਦਿੱਤੇ ਗਏ।
4 Tek što su izišli iz grada - nisu bili odmakli daleko - kad Josip reče upravitelju svoga kućanstva: “Na noge! Pođi za onim ljudima! Kad ih stigneš, kaži im: 'Zašto uzvraćate zlo za dobro?
੪ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?
5 Zar iz onog pehara ne pije moj gospodar i ne čita iz njega proricanje? Zlo ste učinili!'”
੫ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸੁਆਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ।
6 Stigavši ih, ponovi im te riječi.
੬ਤਦ ਉਸ ਨੇ ਉਨ੍ਹਾਂ ਨੂੰ ਜਾ ਫੜ੍ਹਿਆ ਅਤੇ ਇਹੋ ਗੱਲਾਂ ਉਨ੍ਹਾਂ ਨੂੰ ਆਖੀਆਂ।
7 Oni odgovore: “Zašto nam gospodar govori tako? Daleko bilo od slugu tvojih da učine takvo što!
੭ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸੁਆਮੀ ਅਜਿਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਕਰਨਾ ਦੂਰ ਰਹੇ।
8 Čak i novac koji smo našli u svojim vrećama donijeli smo ti natrag iz zemlje kanaanske. Kako bismo onda mogli ukrasti srebra ili zlata iz kuće tvoga gospodara!
੮ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?
9 Onaj u koga se od tvojih slugu nađe, neka se usmrti, a mi drugi postat ćemo robovi tvome gospodaru.”
੯ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ, ਉਹ ਮਾਰਿਆ ਜਾਵੇ ਅਤੇ ਅਸੀਂ ਵੀ ਆਪਣੇ ਸੁਆਮੀ ਦੇ ਗ਼ੁਲਾਮ ਹੋ ਜਾਂਵਾਂਗੇ।
10 “Premda je ono što predlažeš pravo”, preuzme on, “ipak će samo onaj u koga se ukradeno pronađe biti moj rob, a ostali bit ćete slobodni.”
੧੦ਤਦ ਉਸ ਨੇ ਆਖਿਆ, ਹੁਣ ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ। ਜਿਸ ਦੇ ਕੋਲੋਂ ਉਹ ਲੱਭੇਗਾ, ਉਹ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਨਿਰਦੋਸ਼ ਠਹਿਰੋਗੇ।
11 Brže spustiše vreće na zemlju i svaki svoju otvori.
੧੧ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੇ ਬੋਰੇ ਜ਼ਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੇ
12 On je pretraživao, počevši s najstarijim i završivši s najmlađim. Pehar se nađe u Benjaminovoj vreći.
੧੨ਅਤੇ ਉਸ ਨੇ ਵੱਡੇ ਤੋਂ ਲੈ ਕੇ ਛੋਟੇ ਤੱਕ ਸਭ ਦੀ ਤਲਾਸ਼ੀ ਲਈ ਅਤੇ ਉਹ ਪਿਆਲਾ ਬਿਨਯਾਮੀਨ ਦੇ ਬੋਰੇ ਵਿੱਚ ਲੱਭਿਆ।
13 Nato oni razdru svoje haljine; svaki ponovo natovari svoga magarca i vrate se u grad.
੧੩ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।
14 Kad su Juda i njegova braća ponovo stupili u Josipov dom, još je on bio ondje. Bace se preda nj na zemlju.
੧੪ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।
15 Onda im Josip reče: “Kakvo je to djelo što ste ga učinili? Zar ne znate da se čovjek kao što sam ja bavi proricanjem?”
੧੫ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?
16 Nato Juda odgovori: “Što bismo mogli reći svome gospodaru? Što možemo kazati, čime li se opravdati? Bog je otkrio zlodjelo tvojih slugu. Evo nas za robove svome gospodaru - jednako nas kao i onog u koga se našao pehar.”
੧੬ਯਹੂਦਾਹ ਨੇ ਆਖਿਆ, ਅਸੀਂ ਆਪਣੇ ਸੁਆਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ। ਵੇਖੋ, ਅਸੀਂ ਆਪਣੇ ਸੁਆਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ।
17 “Daleko od mene da učinim tako!” - odgovori. “Nego, onaj u koga se našao pehar bit će moj rob, a vi drugi pođite mirno k svome ocu!”
੧੭ਪਰ ਯੂਸੁਫ਼ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ। ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਿਆ ਹੈ ਉਹ ਹੀ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਵਾਪਿਸ ਚਲੇ ਜਾਓ।
18 Onda mu se Juda primače i reče: “Gospodaru moj, molim te, dopusti sluzi svojem da rekne riječ ušima gospodara svojega i neka se tvoja srdžba ne razlijeva na tvog slugu. TÓa ti si ravan faraonu.
੧੮ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ।
19 Pitao je moj gospodar svoje sluge: 'Imate li oca ili još kojega brata?'
੧੯ਮੇਰੇ ਸੁਆਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ?
20 Svome smo gospodaru odgovorili: 'Imamo stara oca; on još ima jednog sina, rođena u njegovoj staračkoj dobi. Taj je najmlađi. Njegov je pravi brat umro, tako da je on jedini ostao od svoje majke. Njegov ga otac osobito voli.'
੨੦ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।
21 Potom si rekao svojim slugama: 'Dovedite mi ga ovamo da ga vide moje oči?'
੨੧ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ।
22 A mi smo odgovorili svome gospodaru: 'Dječak ne može ostaviti oca; kad bi ga ostavio, njegov bi otac umro.'
੨੨ਤਾਂ ਅਸੀਂ ਆਪਣੇ ਸੁਆਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸਕਦਾ। ਜੇਕਰ ਉਹ ਉਸ ਨੂੰ ਛੱਡੇ ਤਾਂ ਸਾਡਾ ਪਿਤਾ ਮਰ ਜਾਵੇਗਾ।
23 Nato si rekao svojim slugama: 'Ako vaš najmlađi brat s vama ne dođe ovamo, više ne smijete preda me.'
੨੩ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।
24 Kad smo se vratili tvome sluzi, ocu mome, kazali smo mu riječi moga gospodara.
੨੪ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸੁਆਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ।
25 Naš nam je otac rekao: 'Idite opet i nabavite nam malo hrane!'
੨੫ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ।
26 Odgovorili smo: 'Ne možemo onamo. Samo ako s nama pođe naš najmlađi brat, sići ćemo, jer ne smijemo pred onoga čovjeka ako ne bude s nama naš najmlađi brat.'
੨੬ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ।
27 Tvoj sluga, otac moj, odvrati nam: 'Kako znate, žena mi je rodila dva sina.
੨੭ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ।
28 Jedan je nestao, te sam zaključio: sigurno je rastrgan! Odonda ga više nisam vidio.
੨੮ਉਨ੍ਹਾਂ ਵਿੱਚੋਂ ਇੱਕ ਤਾਂ ਮੈਨੂੰ ਛੱਡ ਕੇ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਸੱਚ-ਮੁੱਚ ਪਾੜਿਆ ਗਿਆ ਹੈ ਅਤੇ ਮੈਂ ਉਸ ਨੂੰ ਹੁਣ ਤੱਕ ਨਹੀਂ ਵੇਖਿਆ।
29 Ako i ovoga od mene odvedete pa ga kakva nesreća snađe, moju ćete sijedu glavu s tugom strovaliti dolje u Šeol.' (Sheol )
੨੯ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol )
30 Ako sad dođem k tvome sluzi, ocu svome, a mladić - čiji je život tako povezan s njegovim - ne bude s nama,
੩੦ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
31 on će svisnuti kad vidi da dječaka nema s nama; tako će tvoje sluge strovaliti u tuzi sijedu glavu tvoga sluge, oca našega, dolje u Šeol. (Sheol )
੩੧ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ। (Sheol )
32 Jer tvoj je sluga zajamčio ocu svome za dječaka, rekavši: 'Ako ti ga ne vratim, bit ću kriv svome ocu svega vijeka.'
੩੨ਕਿਉਂ ਜੋ ਤੁਹਾਡਾ ਦਾਸ ਆਪਣੇ ਪਿਤਾ ਨੂੰ ਇਹ ਆਖ ਕੇ ਇਸ ਮੁੰਡੇ ਦਾ ਜ਼ਿੰਮੇਵਾਰ ਹੋਇਆ ਹੈ ਕਿ ਜੇਕਰ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੱਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ।
33 Zato, molim te, neka tvoj sluga ostane kao rob mome gospodaru, a dječak neka ide natrag s braćom.
੩੩ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸੁਆਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ।
34 Jer, kako mogu k svome ocu ako dječaka nema sa mnom! Ne bih mogao gledati jad što bi snašao moga oca.”
੩੪ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ।