< Izaija 13 >
1 Proroštvo o Babilonu koje vidje Izaija, sin Amosov.
੧ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
2 Na goletnu brdu dignite zastavu, vičite im iz sveg grla. Mašite rukom neka dođu na vrata kneževska.
੨ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!
3 Zapovijed dadoh svetim svojim ratnicima, gnjevu svom pozvah svoje junake koji slave veličanstvo moje.
੩ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ।
4 Čuj! Žagor na gorama kao od silna naroda. Čuj! Buka kraljevstava, sakupljenih naroda. To Jahve nad Vojskama za boj vojsku pregleda.
੪ਪਹਾੜਾਂ ਉੱਤੇ ਇੱਕ ਰੌਲ਼ੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!
5 Iz daleka kraja, s granica neba dolaze oni - Jahve i oruđa gnjeva njegova - da svu zemlju poharaju.
੫ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!
6 Kukajte, jer je blizu Jahvin dan, k'o pohara dolazi od Svemoćnog.
੬ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।
7 I sve ruke stog' malakšu ... Svako ljudsko srce klone,
੭ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ਼ ਜਾਵੇਗਾ।
8 strava ih je obrvala, trudovi boli već ih spopadaju i grče se k'o rodilja. U prepasti jedan drugog motre, lica su im poput plamena.
੮ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।
9 Dolazi nesmiljeni Jahvin dan - gnjev i jarost - da u pustoš zemlju prometne, da istrijebi iz nje grešnike.
੯ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।
10 Jer nebeske zvijezde a ni Štapci neće više sjati svjetlošću, pomrčat će sunce ishodeći i mjesec neće više svijetliti.
੧੦ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।
11 Kaznit ću svijet za zloću, bezbožnike za bezakonje, dokrajčit ću ponos oholih, poniziti nadutost silnika.
੧੧ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।
12 Rjeđi će biti čovjek neg' žeženo zlato, rjeđi samrtnik od zlata ofirskog.
੧੨ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।
13 Nebesa ću potresti, maknut će se zemlja s mjesta od srdžbe Jahve nad Vojskama u dan kad se izlije gnjev njegov.
੧੩ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਹੋਵੇਗਾ।
14 I tada, kao gazela preplašena, kao ovce koje nitko ne prikuplja, svatko će se vratit' svom narodu, svatko će u zemlju svoju pobjeći.
੧੪ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।
15 Koga stignu, probost će ga: koga uhvate, mačem će sasjeći;
੧੫ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ ਜਾਵੇ ਤਲਵਾਰ ਨਾਲ ਡਿੱਗੇਗਾ।
16 pred očima smrskat će im dojenčad, opljačkati kuće, silovati žene.
੧੬ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।
17 Gle, podižem na njih Medijce što ne cijene srebra i preziru zlato.
੧੭ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।
18 Svi će mladići biti pokošeni, sve djevojke zatrte. Na plod utrobe neće se smilovati, nad djecom im se oko neće sažaliti.
੧੮ਉਨ੍ਹਾਂ ਦੇ ਧਣੁੱਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।
19 Babilon, ures kraljevstava, ures i ponos kaldejski, bit će k'o Sodoma i Gomora kad ih Bog zatrije.
੧੯ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।
20 Nikad se više neće naseliti, od koljena do koljena ostat će nenapučen. Arapin ondje neće dizati šatora, nit' će pastiri ondje počivati.
੨੦ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।
21 Počivat će ondje zvijeri pustinjske, sove će im napuniti kuće, nojevi će ondje stanovati, jarci plesati.
੨੧ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।
22 Hijene će zavijati iz njegovih palača, a čaglji iz raskošnih dvorova... Vrijeme se njegovo bliži, dani mu se neće produžiti.
੨੨ਬਿੱਜੂ ਉਨ੍ਹਾਂ ਦੇ ਖੁੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲ਼ਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ।