< Izaija 15 >
1 Proroštvo o Moabu. Obnoć opustošen, šaptom pade Ar Moab! Obnoć opustošen, šaptom pade Kir Moab!
੧ਮੋਆਬ ਦੇ ਵਿਖੇ ਅਗੰਮ ਵਾਕ । ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।
2 Uspinju se u hram dibonski, na uzvišice da plaču; nad Nebom i nad Medebom Moab nariče! Sve su glave ostrižene, a sve brade obrijane;
੨ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।
3 na ulicama oblače vreće, na njegovim krovovima leleču! Na njegovim trgovima svi nariču i suze prolijevaju.
੩ਰਾਹਾਂ ਵਿੱਚ ਉਹ ਤੱਪੜ ਪਹਿਨਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ-ਰੋ ਕੇ ਧਾਹਾਂ ਮਾਰਦਾ ਹੈ।
4 Jauču Hešbon i Eleala, do Jahasa jauk se čuje. Zato dršću bokovi Moabu, strepi duša njegova;
੪ਹਸ਼ਬੋਨ ਅਤੇ ਅਲਾਲੇਹ ਨਗਰ ਚਿੱਲਾਉਂਦੇ ਹਨ, ਯਹਸ ਨਗਰ ਤੱਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਇਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ-ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।
5 srce Moabovo jeca, bjegunci mu idu do Soara. Da, uz brdo Luhit uspinju se plačući; putem horonajimskim razliježe se jauk nad propašću.
੫ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਗੌੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਸਥਾਨ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਸ਼ਹਿਰ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ।
6 Da! Vode nimrimske postadoše pustinja: trava usahla, bilja nestalo, zelenila više nema.
੬ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।
7 Zato stečevinu koju stekoše i ono što prištedješe nose preko Potoka vrba.
੭ਇਸ ਲਈ ਜੋ ਵੀ ਮਾਲ-ਧਨ ਉਨ੍ਹਾਂ ਨੇ ਕਮਾਇਆ ਅਤੇ ਜੋ ਕੁਝ ਜੋੜ-ਜੋੜ ਕੇ ਇਕੱਠਾ ਕੀਤਾ, ਉਸ ਨੂੰ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਕੇ ਲੈ ਜਾਣਗੇ।
8 Da! Jauk se razliježe po kraju moapskom: kukanje mu do Eglajima, kukanje mu do Beer Elima.
੮ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੂੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੱਕ ਅਤੇ ਉਹ ਦਾ ਵਿਰਲਾਪ ਬਏਰ-ਏਲੀਮ ਤੱਕ ਪਹੁੰਚਦਾ ਹੈ।
9 Da! Vode dimonske krvi su pune, i još jednu nesreću dodajem Dimonu: jednog lava na moapske bjegunce i na preživjele u zemlji.
੯ਦੀਮੋਨ ਦੇ ਪਾਣੀ ਤਾਂ ਲਹੂ ਹੀ ਲਹੂ ਹਨ, ਪਰ ਤਾਂ ਵੀ ਮੈਂ ਦੀਮੋਨ ਉੱਤੇ ਹੋਰ ਵੀ ਲਿਆਵਾਂਗਾ, ਮੋਆਬ ਦੇ ਬਚਿਆਂ ਹੋਇਆਂ ਉੱਤੇ ਅਤੇ ਦੇਸ ਦੇ ਬਕੀਏ ਉੱਤੇ ਬੱਬਰ ਸ਼ੇਰ ਲਿਆਵਾਂਗਾ।