< Izaija 2 >
1 Viđenje Izaije, sina Amosova, o Judeji i Jeruzalemu:
੧ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ।
2 Dogodit će se na kraju dana: Gora Doma Jahvina bit će postavljena vrh svih gora, uzvišena iznad svih bregova. K njoj će se stjecati svi narodi,
੨ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।
3 nagrnut će mnoga plemena i reći: “Hajde, uziđimo na Goru Jahvinu, pođimo u Dom Boga Jakovljeva! On će nas naučiti svojim putovima, hodit ćemo stazama njegovim. Jer će iz Siona Zakon doći, iz Jeruzalema riječ Jahvina.”
੩ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।
4 On će biti sudac narodima, mnogim će sudit' plemenima, koji će mačeve prekovati u plugove, a koplja u srpove. Neće više narod dizat' mača protiv naroda nit' se više učit' ratovanju.
੪ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
5 Hajde, dome Jakovljev, u Jahvinoj hodimo svjetlosti!
੫ਹੇ ਯਾਕੂਬ ਦੇ ਵੰਸ਼ਜੋ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ।
6 Da, ti si svoj odbacio narod, dom Jakovljev, jer je pun vračeva s istoka i gatara kao Filistejci, bratime se s tuđincima.
੬ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।
7 Zemlja mu je puna srebra i zlata i blagu mu kraja nema; zemlja mu je puna konja, kolima mu broja nema.
੭ਉਹਨਾਂ ਦਾ ਦੇਸ ਚਾਂਦੀ-ਸੋਨੇ ਨਾਲ ਭਰਿਆ ਹੋਇਆ ਹੈ, ਉਹਨਾਂ ਦੇ ਖਜ਼ਾਨਿਆਂ ਦਾ ਅੰਤ ਨਹੀਂ ਹੈ, ਉਹਨਾਂ ਦਾ ਦੇਸ ਘੋੜਿਆਂ ਨਾਲ ਭਰਿਆ ਹੋਇਆ ਹੈ ਅਤੇ ਉਹਨਾਂ ਦੇ ਰਥਾਂ ਦਾ ਅੰਤ ਨਹੀਂ ਹੈ।
8 Zemlja mu je prepuna kumira i oni se klanjaju pred djelom ruku svojih, pred onim što njihovi načiniše prsti.
੮ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!
9 Smrtnik će se poviti, čovjek sniziti; ne praštaj im.
੯ਇਸ ਲਈ ਆਦਮੀ ਝੁਕਾਇਆ ਜਾਂਦਾ, ਅਤੇ ਮਨੁੱਖ ਨੀਵਾਂ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!
10 Uđi među pećine, skrij se u prašinu, pred užasom Jahvinim, pred sjajem veličanstva njegova, kad ustane da potrese zemlju.
੧੦ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!
11 Ohol pogled bit će skršen i bahatost ljudska ponižena. Jahve će se uzvisiti, on jedini - u dan onaj.
੧੧ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।
12 Da, bit će to dan Jahve nad Vojskama, protiv svih oholih i bahatih, protiv sviju što se uzvisiše, da ih obori;
੧੨ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
13 protiv svih cedrova libanonskih i svih hrastova bašanskih;
੧੩ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,
14 protiv svih gora uznositih i svih bregova uzdignutih;
੧੪ਸਾਰੇ ਉੱਚੇ ਪਹਾੜਾਂ ਦੇ ਵਿਰੁੱਧ, ਅਤੇ ਸਾਰੇ ਉੱਚੇ ਟਿੱਬਿਆਂ ਦੇ ਵਿਰੁੱਧ,
15 protiv svake visoke tvrđe i svih tvrdih zidina;
੧੫ਹਰੇਕ ਉੱਚੇ ਬੁਰਜ ਦੇ ਵਿਰੁੱਧ, ਅਤੇ ਹਰੇਕ ਮਜ਼ਬੂਤ ਸ਼ਹਿਰਪਨਾਹ ਦੇ ਵਿਰੁੱਧ,
16 protiv sveg brodovlja taršiškog i svih brodova raskošnih.
੧੬ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਜਹਾਜ਼ਾਂ ਦੇ ਵਿਰੁੱਧ ਉਹ ਦਿਨ ਆਉਂਦਾ ਹੈ।
17 Oholost ljudska skršit će se i bahatost ljudska poniziti. Jahve će se uzvisiti, on jedini - u dan onaj,
੧੭ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,
18 i kumiri će netragom nestati.
੧੮ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ।
19 Uđite u rupe među pećinama i u spilje zemaljske pred užasom Jahvinim, pred sjajem veličanstva njegova, kad ustane da potrese zemlju.
੧੯ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ।
20 U dan onaj: bacit će svaki svoje srebro i zlatne kumire koje sebi načini da im se klanja,
੨੦ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।
21 kad uteče u šupljine pećina i u raspukline stijena pred užasom Jahvinim, pred sjajem veličanstva njegova, kad ustane da potrese zemlju.
੨੧ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।
22 Čuvajte se, dakle, čovjeka koji ima samo jedan dah u nosnicama: jer što vrijedi?
੨੨ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?