< Jeremija 14 >
1 Riječ Jahvina Jeremiji o velikoj suši:
੧ਯਹੋਵਾਹ ਦਾ ਬਚਨ ਜਿਹੜਾ ਸੋਕੇ ਦੇ ਬਾਰੇ ਯਿਰਮਿਯਾਹ ਨੂੰ ਆਇਆ,
2 Judeja je tugom obrvana i ginu njeni gradovi, sumorno leže na zemlji, krik Jeruzalema do neba se vije.
੨ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।
3 Odličnici šalju sluge po vodu: dolaze do studenaca, ali vode ne nalaze, vraćaju se praznih vrčeva, postiđeni, posramljeni, pokriše glavu svoju.
੩ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।
4 Zemlja je sva ispucala jer kiše nema. Ratari se postidješe, pokriše glave.
੪ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।
5 Pa i košuta u polju ostavlja mlado jer trave nema.
੫ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।
6 Divlji magarci, stojeć' na goletima, dašću kao čagalj, oči im malaksale jer nema zelenila.
੬ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।
7 Bezakonja naša protiv nas svjedoče, smiluj se, o Jahve, rad' imena svoga! Jer otpadosmo od tebe, tebi sagriješismo,
੭ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।
8 o nado Izraelova, spasitelju njegov u danima nevolje! Zašto si kao stranac u ovoj zemlji, kao putnik što se uvrati da prenoći?
੮ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?
9 Zašto si kao prestravljen čovjek, kao junak koji ne može pomoći? TÓa ti si među nama, o Jahve, mi se tvojim zovemo imenom - nemoj nas ostaviti!
੯ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।
10 Ovako govori Jahve o narodu ovome: Jest, oni vole tumarati i ne štede svojih nogu, i zato ih Jahve ne voli. I sada se spominje bezakonja njihova i kažnjava grijehe njihove.
੧੦ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।
11 I reče mi Jahve: “Ne traži milosti za ovaj narod.
੧੧ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
12 Ako će i postiti, neću uslišiti njihovih vapaja. Ako će i prinijeti paljenicu i prinos, neće mi omiljeti. Jer mačem, glađu i kugom ja ću ih zatrti.”
੧੨ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।
13 Tada rekoh: “Ah, Jahve Gospode! Eno, proroci im govore: 'Nećete vidjeti mača, niti će vam biti gladi, nego ću vam dati postojan mir na ovome mjestu.'”
੧੩ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
14 A Jahve mi reče: “Laž prorokuju ti proroci u moje ime; niti ih poslah niti im nalog kakav dadoh - ja im i nisam govorio. Oni vam prorokuju lažna viđenja, isprazna gatanja i snove srca svoga.”
੧੪ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
15 Zato ovako govori Jahve: “Proroci ti što u moje ime prorokuju, a ja ih nisam poslao, te govore da neće biti ni mača ni gladi u zemlji ovoj, sami će od mača i gladi poginuti.
੧੫ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
16 A narod ovaj kojemu prorokuju ležat će po ulicama jeruzalemskim, pokošen mačem i glađu, i neće biti čovjeka da ga pokopa - njih, žene njihove, sinove i kćeri njihove. Tako ću na njih izliti zloću njihovu.”
੧੬ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।
17 A ti im reci ovako: Nek' oči moje suze rone danju i noću, i neka ne prestanu, jer je strašno slomljena djevica, kći naroda moga, ranom neobično ljutom.
੧੭ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।
18 Pođem li u polje, evo mačem pobijenih! Vratim li se u grad, evo od gladi iznemoglih! Čak i proroci i svećenici lutaju po zemlji i ništa ne znaju.
੧੮ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।
19 TÓa zar si Judeju sasvim odbacio? Zar ti duši omrznu Sion? Zašto nas tako biješ te nam više nema lijeka? Nadasmo se miru, ali dobra nema, čekasmo vrijeme ozdravljenja, al' evo užasa!
੧੯ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।
20 O Jahve, bezbožnost svoju priznajemo, bezakonje otaca svojih; doista, tebi sagriješismo!
੨੦ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪੁਰਖਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ।
21 Ne odbaci nas, rad' imena svoga, ne sramoti prijesto Slave svoje, spomeni se i nemoj razvrći Saveza svog s nama!
੨੧ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।
22 Zar ispraznost bezbožnika dažda daje? Ili zar nebesa sama kiše? Zar ne daješ ti to, Jahve, Bože naš? Zato se u te uzdamo, jer ti sve to činiš.
੨੨ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।