< Ivan 4 >
1 Kad Gospodin dozna da su farizeji dočuli kako on, Isus, okuplja i krsti više učenika nego Ivan -
੧ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।
2 iako zapravo nije krstio sam Isus, nego njegovi učenici -
੨ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।
3 ode iz Judeje i ponovno se vrati u Galileju.
੩ਫਿਰ ਯਿਸੂ ਯਹੂਦਿਯਾ ਨੂੰ ਛੱਡ ਮੁੜ ਗਲੀਲ ਨੂੰ ਚਲਿਆ ਗਿਆ।
4 Morao je proći kroza Samariju.
੪ਗਲੀਲ ਨੂੰ ਜਾਣ ਲੱਗਿਆਂ ਯਿਸੂ ਨੂੰ ਸਾਮਰਿਯਾ ਦੇ ਇਲਾਕੇ ਵਿੱਚੋਂ ਦੀ ਲੰਘਣਾ ਪਿਆ।
5 Dođe dakle u samarijski grad koji se zove Sihar, blizu imanja što ga Jakov dade svojemu sinu Josipu.
੫ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
6 Ondje bijaše zdenac Jakovljev. Isus je umoran od puta sjedio na zdencu. Bila je otprilike šesta ura.
੬ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।
7 Dođe neka žena Samarijanka zahvatiti vode. Kaže joj Isus: “Daj mi piti!”
੭ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”
8 Njegovi učenici bijahu otišli u grad kupiti hrane.
੮ਪਰ ਉਦੋਂ ਯਿਸੂ ਦੇ ਚੇਲੇ ਨਗਰ ਅੰਦਰ ਭੋਜਨ ਖਰੀਦਣ ਗਏ ਹੋਏ ਸਨ।
9 Kaže mu na to Samarijanka: “Kako ti, Židov, išteš piti od mene, Samarijanke?” Jer Židovi se ne druže sa Samarijancima.
੯ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
10 Isus joj odgovori: “Kad bi znala dar Božji i tko je onaj koji ti veli: 'Daj mi piti', ti bi u njega zaiskala i on bi ti dao vode žive.”
੧੦ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”
11 Odvrati mu žena: “Gospodine, ta nemaš ni čime bi zahvatio, a zdenac je dubok. Otkuda ti dakle voda živa?
੧੧ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।
12 Zar si ti možda veći od oca našeg Jakova koji nam dade ovaj zdenac i sam je iz njega pio, a i sinovi njegovi i stada njegova?”
੧੨ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
13 Odgovori joj Isus: “Tko god pije ove vode, opet će ožednjeti.
੧੩ਯਿਸੂ ਨੇ ਜ਼ਵਾਬ ਦਿੱਤਾ, “ਕੋਈ ਵੀ ਵਿਅਕਤੀ ਜੋ ਇਸ ਖੂਹ ਤੋਂ ਪਾਣੀ ਪੀਂਦਾ ਫ਼ੇਰ ਪਿਆਸਾ ਹੋ ਜਾਵੇਗਾ।
14 A tko bude pio vode koju ću mu ja dati, ne, neće ožednjeti nikada: voda koju ću mu ja dati postat će u njemu izvorom vode koja struji u život vječni.” (aiōn , aiōnios )
੧੪ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।” (aiōn , aiōnios )
15 Kaže mu žena: “Gospodine, daj mi te vode da ne žeđam i da ne moram dolaziti ovamo zahvaćati.”
੧੫ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
16 Nato joj on reče: “Idi i zovi svoga muža pa se vrati ovamo.”
੧੬ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”
17 Odgovori mu žena: “Nemam muža.” Kaže joj Isus: “Dobro si rekla: 'Nemam muža!'
੧੭ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
18 Pet si doista muževa imala, a ni ovaj koga sada imaš nije ti muž. To si po istini rekla.”
੧੮ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
19 Kaže mu žena: “Gospodine, vidim da si prorok.
੧੯ਉਸ ਔਰਤ ਨੇ ਕਿਹਾ, “ਪ੍ਰਭੂ ਜੀ, ਮੈਨੂੰ ਲੱਗਦਾ ਹੈ ਕਿ ਤੁਸੀਂ ਇੱਕ ਨਬੀ ਹੋ।
20 Naši su se očevi klanjali na ovome brdu, a vi kažete da je u Jeruzalemu mjesto gdje se treba klanjati.”
੨੦ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
21 A Isus joj reče: “Vjeruj mi, ženo, dolazi čas kad se nećete klanjati Ocu ni na ovoj gori ni u Jeruzalemu.
੨੧ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
22 Vi se klanjate onome što ne poznate, a mi se klanjamo onome što poznamo jer spasenje dolazi od Židova.
੨੨ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
23 Ali dolazi čas - sada je! - kad će se istinski klanjatelji klanjati Ocu u duhu i istini jer takve upravo klanjatelje traži Otac.
੨੩ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
24 Bog je duh i koji se njemu klanjaju, u duhu i istini treba da se klanjaju.”
੨੪ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
25 Kaže mu žena: “Znam da ima doći Mesija zvani Krist - Pomazanik. Kad on dođe, objavit će nam sve.”
੨੫ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
26 Kaže joj Isus: “Ja sam, ja koji s tobom govorim!”
੨੬ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”
27 Uto dođu njegovi učenici pa se začude što razgovara sa ženom. Nitko ga ipak ne zapita: “Što tražiš?” ili: “Što razgovaraš s njom?”
੨੭ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”
28 Žena ostavi svoj krčag pa ode u grad i reče ljudima:
੨੮ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
29 “Dođite da vidite čovjeka koji mi je kazao sve što sam počinila. Da to nije Krist?”
੨੯“ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
30 Oni iziđu iz grada te se upute k njemu.
੩੦ਤਦ ਉਹ ਯਿਸੂ ਨੂੰ ਵੇਖਣ ਗਏ।
31 Učenici ga dotle nudili: “Učitelju, jedi!”
੩੧ਇੰਨ੍ਹੇ ਸਮੇਂ ਵਿੱਚ ਯਿਸੂ ਦੇ ਚੇਲੇ ਉਨ੍ਹਾਂ ਨੂੰ ਬੇਨਤੀ ਕਰ ਰਹੇ ਸਨ, “ਗੁਰੂ ਜੀ, ਭੋਜਨ ਖਾ ਲਓ।”
32 A on im reče: “Hraniti mi se valja jelom koje vi ne poznajete.”
੩੨ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
33 Učenici se nato zapitkivahu: “Da mu nije tko donio jesti?”
੩੩ਤਾਂ ਚੇਲਿਆਂ ਨੇ ਆਪਸ ਵਿੱਚ ਪੁੱਛਿਆ, “ਸ਼ਾਇਦ ਉਸ ਲਈ ਕਿਸੇ ਨੇ ਭੋਜਨ ਲਿਆਂਦਾ ਹੋਵੇਗਾ?”
34 Kaže im Isus: “Jelo je moje vršiti volju onoga koji me posla i dovršiti djelo njegovo.
੩੪ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
35 Ne govorite li vi: 'Još četiri mjeseca i evo žetve?' Gle, kažem vam, podignite oči svoje i pogledajte polja: već se bjelasaju za žetvu.
੩੫ਜਦੋਂ ਤੁਸੀਂ ਕੁਝ ਬੀਜਦੇ ਹੋ, ਤੁਸੀਂ ਹਮੇਸ਼ਾਂ ਇਹ ਕਹਿੰਦੇ ਹੋ, ਸਾਨੂੰ ਫ਼ਸਲ ਵੱਢਣ ਲਈ ਅਜੇ ਹੋਰ ਚਾਰ ਮਹੀਨੇ ਉਡੀਕਣਾ ਪਵੇਗਾ। ਪਰ ਮੈਂ ਤੁਹਾਨੂੰ ਦੱਸਦਾ ਹਾਂ ਆਪਣੀਆਂ ਅੱਖਾਂ ਖੋਲੋ ਅਤੇ ਵੇਖੋ, ਉਹ ਪੈਲੀਆਂ ਤਿਆਰ ਹਨ ਅਤੇ ਵਾਢੀ ਲਈ ਤਿਆਰ ਹਨ।
36 Žetelac već prima plaću, sabire plod za vječni život da se sijač i žetelac zajedno raduju. (aiōnios )
੩੬ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ। (aiōnios )
37 Tu se obistinjuje izreka: 'Jedan sije, drugi žanje.'
੩੭ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।
38 Ja vas poslah žeti ono oko čega se niste trudili; drugi su se trudili, a vi ste ušli u trud njihov.”
੩੮ਮੈਂ ਤੁਹਾਨੂੰ ਇਸ ਫ਼ਸਲ ਦਾ ਫਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”
39 Mnogi Samarijanci iz onoga grada povjerovaše u njega zbog riječi žene koja je svjedočila: “Kazao mi je sve što sam počinila.”
੩੯ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸ ਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
40 Kad su dakle Samarijanci došli k njemu, moljahu ga da ostane u njih. I ostade ondje dva dana.
੪੦ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
41 Tada ih je još mnogo više povjerovalo zbog njegove riječi
੪੧ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
42 pa govorahu ženi: “Sada više ne vjerujemo zbog tvoga kazivanja; ta sami smo čuli i znamo: ovo je uistinu Spasitelj svijeta.”
੪੨ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”
43 Nakon dva dana ode odande u Galileju.
੪੩ਦੋ ਦਿਨਾਂ ਤੋਂ ਬਾਅਦ, ਯਿਸੂ ਉੱਥੋਂ ਵਿਦਾ ਹੋ ਕੇ ਗਲੀਲ ਨੂੰ ਚਲਿਆ ਗਿਆ।
44 Sam je Isus doduše izjavio da prorok nema časti u svom zavičaju.
੪੪ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
45 Kad je dakle stigao u Galileju, Galilejci ga lijepo primiše jer bijahu vidjeli što je sve učinio u Jeruzalemu za blagdana. Jer su i oni bili uzišli na blagdan.
੪੫ਜਦੋਂ ਯਿਸੂ ਗਲੀਲ ਵਿੱਚ ਪਹੁੰਚਿਆ ਤਾਂ ਲੋਕਾਂ ਨੇ ਉਸਦਾ ਸਵਾਗਤ ਕੀਤਾ। ਕਿਉਂਕਿ ਇਹ ਲੋਕ ਉਹ ਸਾਰੀਆਂ ਗੱਲਾਂ ਦੇਖ ਚੁੱਕੇ ਸਨ, ਜੋ ਯਿਸੂ ਨੇ ਯਰੂਸ਼ਲਮ ਵਿੱਚ ਪਸਾਹ ਦੇ ਤਿਉਹਾਰ ਤੇ ਕੀਤੀਆਂ ਸਨ। ਕਿਉਂਕਿ ਇਹ ਲੋਕ ਵੀ ਉਸ ਤਿਉਹਾਰ ਤੇ ਗਏ ਹੋਏ ਸਨ।
46 Dođe dakle ponovno u Kanu Galilejsku, gdje bijaše pretvorio vodu u vino. Ondje bijaše neki kraljevski službenik koji je imao bolesna sina u Kafarnaumu.
੪੬ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।
47 Kad je čuo da je Isus došao iz Judeje u Galileju, ode k njemu pa ga moljaše da siđe i ozdravi mu sina jer već samo što nije umro.
੪੭ਉਸ ਨੇ ਸੁਣਿਆ ਕਿ ਯਿਸੂ ਯਹੂਦਿਯਾ ਤੋਂ ਆਇਆ ਹੈ ਅਤੇ ਹੁਣ ਗਲੀਲ ਵਿੱਚ ਸੀ ਤਾਂ ਉਹ ਆਦਮੀ ਕਾਨਾ ਵਿੱਚ ਯਿਸੂ ਕੋਲ ਗਿਆ ਅਤੇ ਉਸ ਨੇ ਯਿਸੂ ਨੂੰ ਕਫ਼ਰਨਾਹੂਮ ਵਿੱਚ ਦਰਸ਼ਣ ਦੇਣ ਅਤੇ ਉਸ ਦੇ ਪੁੱਤਰ ਨੂੰ ਤੰਦਰੁਸਤ ਕਰਨ ਦੀ ਬੇਨਤੀ ਕੀਤੀ। ਉਸਦਾ ਪੁੱਤਰ ਮਰਨ ਵਾਲਾ ਸੀ।
48 Nato mu Isus reče: “Ako ne vidite znamenja i čudesa, ne vjerujete!”
੪੮ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”
49 Kaže mu kraljevski službenik: “Gospodine, siđi dok mi ne umre dijete.”
੪੯ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”
50 Kaže mu Isus: “Idi, sin tvoj živi!” Povjerova čovjek riječi koju mu reče Isus i ode.
੫੦ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
51 Dok je on još silazio, pohite mu u susret sluge s viješću da mu sin živi.
੫੧ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
52 Upita ih dakle za uru kad mu je krenulo nabolje. Rekoše mu: “Jučer oko sedme ure pustila ga ognjica.”
੫੨ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”
53 Tada razabra otac da je to bilo upravo onog časa kad mu Isus reče: “Sin tvoj živi.” I povjerova on i sav dom njegov.
੫੩ਉਸ ਆਦਮੀ ਨੂੰ ਪਤਾ ਸੀ ਕਿ ਪੂਰਾ ਇੱਕ ਵਜੇ ਦਾ ਹੀ ਸਮਾਂ ਸੀ ਜਦੋਂ ਯਿਸੂ ਨੇ ਆਖਿਆ ਸੀ, “ਤੇਰਾ ਪੁੱਤਰ ਜਿਉਂਦਾ ਹੈ।” ਇਉਂ ਉਹ ਅਤੇ ਉਸ ਦੇ ਘਰ ਵਿੱਚ ਰਹਿੰਦੇ ਸਭ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ।
54 Bijaše to drugo znamenje što ga učini Isus po povratku iz Judeje u Galileju.
੫੪ਇਹ ਦੂਜਾ ਚਮਤਕਾਰ ਸੀ ਜੋ ਯਿਸੂ ਨੇ ਯਹੂਦਿਯਾ ਤੋਂ ਗਲੀਲ ਆਉਣ ਤੋਂ ਬਾਅਦ ਕੀਤਾ ਸੀ।