< Suci 2 >
1 Anđeo Jahvin dođe iz Gilgala u Bokim i reče: “Izveo sam vas iz Egipta i doveo vas u zemlju koju sam vam obećao zaklevši se ocima vašim. Rekao sam: 'Neću raskinuti Saveza svog s vama dovijeka.
੧ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ ਅਤੇ ਕਹਿਣ ਲੱਗਾ, “ਮੈਂ ਤੁਹਾਨੂੰ ਮਿਸਰ ਤੋਂ ਕੱਢ ਲਿਆਇਆ ਅਤੇ ਤੁਹਾਨੂੰ ਇਸ ਦੇਸ਼ ਵਿੱਚ ਜਿਸ ਦੀ ਮੈਂ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਲੈ ਆਇਆ ਅਤੇ ਮੈਂ ਕਿਹਾ ਕਿ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਾ ਤੋੜਾਂਗਾ।
2 A vi ne sklapajte saveza sa stanovnicima ove zemlje; nego rušite njihove žrtvenike!' Ali vi niste poslušali moga glasa. Što ste učinili?
੨ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ?
3 Zato vam kažem: neću ih odagnati pred vama. Nego, oni će vas tlačiti i bogovi njihovi bit će vam zamkom.”
੩ਇਸ ਲਈ ਮੈਂ ਵੀ ਕਹਿੰਦਾ ਹਾਂ, ਮੈਂ ਉਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡਿਆਂ ਵਰਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫਾਹੀ ਹੋਣਗੇ।”
4 Kad Anđeo Jahvin izreče te riječi svim Izraelcima, narod zakuka i zaplaka.
੪ਜਦ ਯਹੋਵਾਹ ਦੇ ਦੂਤ ਨੇ ਇਹ ਗੱਲਾਂ ਸਾਰੇ ਇਸਰਾਏਲੀਆਂ ਨੂੰ ਆਖੀਆਂ ਤਾਂ ਉਹ ਸਾਰੇ ਲੋਕ ਉੱਚੀ-ਉੱਚੀ ਰੋਣ ਲੱਗ ਪਏ।
5 I tako prozvaše ono mjesto Bokim i ondje prinesoše žrtve Jahvi.
੫ਅਤੇ ਉਨ੍ਹਾਂ ਨੇ ਉਸ ਸਥਾਨ ਦਾ ਨਾਮ ਬੋਕੀਮ ਰੱਖਿਆ ਅਤੇ ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ।
6 Tada Jošua otpusti narod i raziđoše se Izraelci svaki na svoju baštinu da zaposjednu zemlju.
੬ਜਿਸ ਵੇਲੇ ਯਹੋਸ਼ੁਆ ਨੇ ਲੋਕਾਂ ਨੂੰ ਵਿਦਿਆ ਕੀਤਾ, ਤਾਂ ਸਾਰੇ ਇਸਰਾਏਲੀ ਆਪੋ ਆਪਣੇ ਹਿੱਸੇ ਵਿੱਚ ਚਲੇ ਗਏ ਤਾਂ ਜੋ ਉਸ ਦੇਸ਼ ਨੂੰ ਆਪਣੇ ਵੱਸ ਵਿੱਚ ਕਰ ਲੈਣ।
7 Narod je služio Jahvi svega vijeka Jošuina i svega vijeka starješina koje su nadživjele Jošuu i vidjele sva velika djela što ih je Jahve učinio Izraelu.
੭ਅਤੇ ਉਹ ਲੋਕ ਯਹੋਸ਼ੁਆ ਦੇ ਜੀਵਨ ਭਰ ਅਤੇ ਜਦ ਤੱਕ ਉਹ ਬਜ਼ੁਰਗ ਜੀਉਂਦੇ ਰਹੇ ਜਿਹੜੇ ਯਹੋਸ਼ੁਆ ਦੇ ਮਰਨ ਤੋਂ ਬਾਅਦ ਸਨ, ਅਤੇ ਜਿਨ੍ਹਾਂ ਨੇ ਯਹੋਵਾਹ ਦੇ ਸਾਰੇ ਵੱਡੇ ਕੰਮਾਂ ਨੂੰ ਵੇਖਿਆ ਸੀ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ, ਤਦ ਤੱਕ ਉਹ ਯਹੋਵਾਹ ਦੀ ਉਪਾਸਨਾ ਕਰਦੇ ਰਹੇ।
8 Jošua, sin Nunov, sluga Jahvin, umrije u dobi od sto deset godina.
੮ਤਦ ਯਹੋਵਾਹ ਦਾ ਦਾਸ ਨੂਨ ਦਾ ਪੁੱਤਰ ਯਹੋਸ਼ੁਆ ਇੱਕ ਸੌ ਦਸ ਸਾਲ ਦਾ ਹੋ ਕੇ ਮਰ ਗਿਆ।
9 Sahraniše ga u kraju što ga je baštinio u Timnat Heresu, u Efrajimovoj gori, sjeverno od planine Gaaša.
੯ਅਤੇ ਉਨ੍ਹਾਂ ਨੇ ਉਸ ਦੇ ਹਿੱਸੇ ਦੀ ਜ਼ਮੀਨ ਤਿਮਨਥ-ਹਰਸ ਵਿੱਚ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਗਾਸ਼ ਨਾਮਕ ਪਰਬਤ ਦੇ ਉੱਤਰ ਵੱਲ ਹੈ, ਉਸ ਨੂੰ ਦੱਬ ਦਿੱਤਾ।
10 A kada se sav onaj naraštaj pridružio svojim ocima, naslijedi ga drugi naraštaj koji nije mario za Jahvu ni za djela što ih je učinio Izraelu.
੧੦ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ।
11 Tada su sinovi Izraelovi počeli činiti ono što Jahvi nije po volji i služili su baalima.
੧੧ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।
12 Ostaviše Jahvu, Boga otaca svojih, koji ih je izveo iz zemlje egipatske, i pođoše za drugim bogovima između bogova okolnih naroda. Klanjahu im se, razgnjeviše Jahvu.
੧੨ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ।
13 Otpali su od Jahve da bi služili Baalu i Aštarti.
੧੩ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਪੂਜਾ ਕਰਨ ਲੱਗੇ।
14 Zato Jahve izli gnjev svoj na Izraela: prepusti ih pljačkašima da ih plijene, izruči ih neprijateljima uokolo, tako te se ne mogoše oduprijeti.
੧੪ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫ਼ੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ।
15 Što bi god počeli, ruka se Jahvina okretala protiv njih na njihovu nesreću, kao što im je Jahve rekao i kao što im se zakleo. I tako zapadoše u veliku nevolju.
੧੫ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ।
16 Tada im Jahve stade podizati suce da ih izbavljaju iz ruku onih koji su ih pljačkali.
੧੬ਫੇਰ ਵੀ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਜੋ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥੋਂ ਛੁਡਾ ਲੈਂਦੇ ਸਨ।
17 Ali oni ni svojih sudaca nisu slušali, nego se iznevjeriše s drugim bogovima te im se klanjahu. Brzo su zašli s puta kojim su išli oci njihovi slušajući Jahvine zapovijedi; oni nisu činili tako.
੧੭ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ।
18 Kada im je podizao suce, Jahve bijaše sa svakim sucem te ih izbavljaše iz ruku njihovih neprijatelja za svega vijeka sučeva, jer se sažalilo Jahvi koliko su uzdisali pod jarmom onih koji su ih ugnjetavali.
੧੮ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।
19 A kada bi sudac umro, oni bi opet zapadali u veću pokvarenost nego njihovi oci. Išli su za drugim bogovima, služili im i klanjali im se, ne odustajući od svojih opakih djela i postupaka.
੧੯ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ।
20 Tada Jahve planu gnjevom na Izraela i reče: “Kad je taj narod pogazio Savez kojim sam obvezao njihove očeve i nije poslušao glasa moga,
੨੦ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਕਿਹਾ, “ਕਿਉਂ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ, ਤੋੜ ਦਿੱਤਾ ਅਤੇ ਮੇਰੀ ਆਗਿਆ ਨਾ ਮੰਨੀ,
21 ni ja odsad neću pred njim potjerati ni jednoga između naroda što ih je Jošua po svojoj smrti ostavio”,
੨੧ਇਸ ਲਈ ਹੁਣ ਮੈਂ ਵੀ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਯਹੋਸ਼ੁਆ ਛੱਡ ਕੇ ਮਰ ਗਿਆ ਸੀ, ਕਿਸੇ ਨੂੰ ਵੀ ਉਨ੍ਹਾਂ ਦੇ ਅੱਗਿਓਂ ਨਹੀਂ ਕੱਢਾਂਗਾ
22 da bi njima stavio na kušnju Izraela: hoće li se ili neće držati Jahvinih putova kao što ih se držahu oci njihovi.
੨੨ਤਾਂ ਜੋ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਮੇਰੇ ਰਾਹਾਂ ਉੱਤੇ ਚੱਲਦੇ ਸਨ, ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।”
23 Zato Jahve bijaše ostavio te narode i nije ih odmah izagnao ni predao Jošui u ruke.
੨੩ਇਸ ਲਈ ਯਹੋਵਾਹ ਨੇ ਉਨ੍ਹਾਂ ਦੇਸਾਂ ਦੇ ਲੋਕਾਂ ਨੂੰ ਛੇਤੀ ਨਾਲ ਨਾ ਕੱਢਿਆ ਸਗੋਂ ਉਨ੍ਹਾਂ ਨੂੰ ਰਹਿਣ ਦਿੱਤਾ ਅਤੇ ਉਸ ਨੇ ਉਨ੍ਹਾਂ ਨੂੰ ਯਹੋਸ਼ੁਆ ਦੇ ਹੱਥ ਵਿੱਚ ਵੀ ਨਹੀਂ ਦਿੱਤਾ ਸੀ।