< Levitski zakonik 6 >
1 Jahve još reče Mojsiju:
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 “Kad se tko ogriješi i počini pronevjeru prema Jahvi prevarivši svoga bližnjega u pologu ili pohrani, a tako i krađom ili iskorištavanjem svoga bližnjega;
੨ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ,
3 ili, nađe li što je bilo izgubljeno pa slaže i krivo se zakune u bilo kojem grijehu što ga čovjek može učiniti;
੩ਜਾਂ ਕਿਸੇ ਗੁਆਚੀ ਹੋਈ ਵਸਤੂ ਨੂੰ ਲੱਭੇ ਅਤੇ ਉਸ ਦੇ ਵਿਖੇ ਝੂਠ ਬੋਲੇ ਅਤੇ ਝੂਠੀ ਸਹੁੰ ਚੁੱਕੇ, ਅਜਿਹਾ ਕੋਈ ਵੀ ਕੰਮ ਜਿਸ ਨੂੰ ਕਰਕੇ ਮਨੁੱਖ ਪਾਪੀ ਠਹਿਰਦਾ ਹੈ,
4 ako tko tako pogriješi i kriv postane, onda ono što je krađom oduzeo ili što je iskorištavanjem namakao; ili polog što mu je bio povjeren; ili izgubljenu stvar što ju je našao;
੪ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,
5 ili ono za što se bio krivo zakleo - neka u cijelosti vrati i, dodavši tome petinu, neka dadne onome kome pripada istoga dana kad spozna svoju krivnju.
੫ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ।
6 Neka potom svećeniku za naknadu, kao žrtvu naknadnicu Jahvi, dovede iz svog stada jednoga ovna bez mane, prema tvojoj procjeni,
੬ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।
7 a svećenik neka nad tim čovjekom izvrši obred pomirenja pred Jahvom, i bit će mu oprošteno, ma kakvo bilo nedjelo kojega je krivac.”
੭ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ।
8 Jahve još reče Mojsiju:
੮ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
9 “Naredi Aronu i njegovim sinovima: 'Ovakav je obred za žrtvu paljenicu: žrtva paljenica neka ostane na žeravi na žrtveniku svu noć do jutra; i vatra neka neprestano gori na žrtveniku.
੯ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।
10 Neka svećenik stavi na se lanenu košulju, na svoje tijelo neka navuče lanene gaće; zatim neka zgrne zamašćeni pepeo u što je vatra pretvorila žrtvu paljenicu na žrtveniku i neka ga stavi pokraj žrtvenika.
੧੦ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ।
11 Potom neka svuče svoje ruho i na se obuče drugo te neka odnese zamašćeni pepeo na čisto mjesto izvan tabora.
੧੧ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ।
12 Vatra na žrtveniku mora uvijek gorjeti; ne smije se gasiti. Neka svako jutro svećenik na nju naloži drva i onda na nju naslaže žrtvu paljenicu. Tu neka u kad sažiže loj sa žrtava pričesnica.
੧੨ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।
13 Neka na žrtveniku trajno gori vatra; neka se ne gasi.'”
੧੩ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।
14 “Ovo je obred za žrtvu prinosnicu: neka je Aronovi sinovi pronose u nazočnosti Jahve pred žrtvenikom.
੧੪ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।
15 Pošto jedan od njih zagrabi pregršt najboljeg brašna i ulja sa žrtve prinosnice i sav tamjan što bude na njoj, pošto to sažeže na žrtveniku kao spomen-žrtvu, ugodan miris Jahvi,
੧੫ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
16 neka ostatak u obliku beskvasnih kruhova pojedu Aron i njegovi sinovi; neka ga jedu na posvećenu mjestu - u dvorištu Šatora sastanka.
੧੬ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।
17 Neka se ne peče s kvascem. To je dio žrtava meni paljenih što im ga ja dajem - dio najsvetiji, jednako kao i žrtva okajnica i kao žrtva naknadnica.
੧੭ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।
18 Svaki muškarac Aronova potomstva može jesti taj dio od žrtava paljenih Jahvi, i to je vječni zakon za sve vaše naraštaje: i tko ih se god dotakne, bit će posvećen.”
੧੮ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ। ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ।
19 Jahve još reče Mojsiju:
੧੯ਯਹੋਵਾਹ ਨੇ ਮੂਸਾ ਨੂੰ ਆਖਿਆ,
20 “Neka Aron i njegovi sinovi na dan svoga pomazanja prinesu Jahvi ovaj prinos: desetinu efe najboljeg brašna kao redovitu žrtvu prinosnicu, polovinu ujutro, a polovinu uvečer.
੨੦ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ।
21 Neka bude pripravljena u tavi na ulju. Donesi je dobro namočenu i prinesi Jahvi kao ugodan miris, kao žrtvu prinosnicu od više komada.
੨੧ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।
22 Neka je tako pripravi svećenik koji od njegovih sinova bude pomazan da ga naslijedi. To je vječni zakon. Neka se ta žrtva Jahvi sva sažeže!
੨੨ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ।
23 Svaka svećenička žrtva prinosnica treba da bude posve spaljena; neka se od nje ne jede.”
੨੩ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।
24 Još reče Jahve Mojsiju:
੨੪ਯਹੋਵਾਹ ਨੇ ਮੂਸਾ ਨੂੰ ਆਖਿਆ,
25 “Kaži Aronu i njegovim sinovima: 'Ovo je obred žrtvovanja za grijeh: žrtva okajnica neka se zakolje pred Jahvom na mjestu gdje se kolje žrtva paljenica - presveta je!
੨੫ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।
26 Svećenik koji prinosi tu žrtvu okajnicu neka od nje i jede; neka se ona jede na posvećenu mjestu, u dvorištu Šatora sastanka.
੨੬ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।
27 Tko se god dotakne njezina mesa bit će posvećen; ako krv poštrapa odijelo, poštrapani dio neka se ispere na posvećenu mjestu.
੨੭ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ।
28 A posuda od ilovače u kojoj bude meso kuhano neka se razbije; a ako bude kuhano u posudi od tuča, neka se istare i vodom ispere.
੨੮ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।
29 Svaki muški od svećeničke loze može od nje jesti - presveta je!
੨੯ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ।
30 Ali nijedna žrtva okajnica od koje je krv donesena u Šator sastanka za obred pomirenja u Svetištu neka se ne jede, nego na vatri spali.'”
੩੦ਪਰ ਜਿਸ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਵੀ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਇਆ ਜਾਵੇ, ਉਸ ਦਾ ਮਾਸ ਕਦੀ ਵੀ ਨਾ ਖਾਧਾ ਜਾਵੇ, ਨਾ ਹੀ ਉਹ ਅੱਗ ਵਿੱਚ ਸਾੜਿਆ ਜਾਵੇ।