< Luka 12 >

1 Kad se uto skupilo mnoštvo, tisuće i tisuće, te su jedni druge gazili, poče Isus govoriti najprije svojim učenicima: “Čuvajte se kvasca farizejskoga, to jest licemjerja.
ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।
2 Ništa nije skriveno što se neće otkriti ni tajno što se neće saznati.
ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।
3 Naprotiv, sve što u tami rekoste, na svjetlu će se čuti; i što ste po skrovištima u uho šaptali, propovijedat će se po krovovima.”
ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।
4 “A kažem vama, prijateljima svojim: ne bojte se onih koji ubijaju tijelo, a nakon toga nemaju više što učiniti.
ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।
5 Pokazat ću vam koga vam se bojati: onoga se bojte koji pošto ubije, ima moć baciti u pakao. Da, velim vam, njega se bojte! (Geenna g1067)
ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। (Geenna g1067)
6 Ne prodaje li se pet vrapčića za dva novčića? Pa ipak ni jednoga od njih Bog ne zaboravlja.
ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।
7 A vama su i vlasi na glavi sve izbrojene. Ne bojte se! Vredniji ste nego mnogo vrabaca!”
ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
8 “A kažem vam: tko se god prizna mojim pred ljudima, i Sin Čovječji priznat će se njegovim pred anđelima Božjim.
ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।
9 A tko mene zaniječe pred ljudima, bit će zanijekan pred anđelima Božjim.”
ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ।
10 “I tko god rekne riječ na Sina Čovječjega, oprostit će mu se. Ali tko pohuli protiv Duha Svetoga, neće mu se oprostiti.”
੧੦ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।
11 “Nadalje, kad vas budu dovodili pred sinagoge i poglavarstva i vlasti, ne budite zabrinuti kako ćete se ili čime braniti, što li reći!
੧੧ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?
12 Ta Duh Sveti poučit će vas u taj čas što valja reći.”
੧੨ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
13 Tada mu netko iz mnoštva reče: “Učitelju, reci mome bratu da podijeli sa mnom baštinu.”
੧੩ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।
14 Nato mu on reče: “Čovječe, tko me postavio sucem ili djeliocem nad vama?”
੧੪ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?
15 I dometnu im: “Klonite se i čuvajte svake pohlepe: koliko god netko obilovao, život mu nije u onom što posjeduje.”
੧੫ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
16 Kaza im i prispodobu: “Nekomu bogatu čovjeku obilno urodi zemlja
੧੬ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।
17 pa u sebi razmišljaše: 'Što da učinim? Nemam gdje skupiti svoju ljetinu.'
੧੭ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?
18 I reče: 'Evo što ću učiniti! Srušit ću svoje žitnice i podignuti veće pa ću ondje zgrnuti sve žito i dobra svoja.
੧੮ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।
19 Tada ću reći duši svojoj: dušo, evo imaš u zalihi mnogo dobara za godine mnoge. Počivaj, jedi, pij, uživaj!'
੧੯ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।
20 Ali Bog mu reče: 'Bezumniče! Već noćas duša će se tvoja zaiskati od tebe! A što si pripravio, čije će biti?'
੨੦ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?
21 Tako biva s onim koji sebi zgrće blago, a ne bogati se u Bogu.”
੨੧ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
22 Zatim reče svojim učenicima: “Zato vam kažem: ne budite zabrinuti za život: što ćete jesti; ni za tijelo: u što ćete se obući.
੨੨ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।
23 Ta život je vredniji od jela i tijelo od odijela.
੨੩ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ।
24 Promotrite gavrane! Ne siju niti žanju, nemaju spremišta ni žitnice, pa ipak ih Bog hrani. Koliko li ste vi vredniji od ptica!
੨੪ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!
25 A tko od vas zabrinutošću može svojemu stasu dodati lakat?
੨੫ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
26 Ako dakle ni ono najmanje ne možete, što ste onda za ostalo zabrinuti?
੨੬ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ?
27 Promotrite ljiljane, kako niti predu niti tkaju, a kažem vam: ni Salomon se u svoj svojoj slavi ne zaodjenu kao jedan od njih.
੨੭ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
28 Pa ako travu koja je danas u polju, a sutra se u peć baca Bog tako odijeva, koliko li će više vas, malovjerni!”
੨੮ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
29 “Zato i vi: ne tražite što ćete jesti, što piti. Ne uznemirujte se!
੨੯ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ।
30 Ta sve to traže pogani ovoga svijeta. Otac vaš zna da vam je sve to potrebno.
੩੦ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।
31 Nego, tražite kraljevstvo njegovo, a to će vam se nadodati!”
੩੧ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
32 “Ne boj se, stado malo: svidjelo se Ocu vašemu dati vam Kraljevstvo.”
੩੨ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
33 “Prodajte što god imate i dajte za milostinju! Načinite sebi kese koje ne stare, blago nepropadljivo na nebesima, kamo se kradljivac ne približava i gdje moljac ne rastače.
੩੩ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
34 Doista, gdje vam je blago, ondje će vam i srce biti.”
੩੪ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
35 “Neka vam bokovi budu opasani i svjetiljke upaljene,
੩੫ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।
36 a vi slični ljudima što čekaju gospodara kad se vraća sa svadbe da mu odmah otvore čim stigne i pokuca.
੩੬ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।
37 Blago onim slugama koje gospodar, kada dođe, nađe budne! Zaista, kažem vam, pripasat će se, posaditi ih za stol pa će pristupiti i posluživati ih.
੩੭ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।
38 Pa dođe li o drugoj ili o trećoj straži i nađe ih tako, blago njima!”
੩੮ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
39 “A ovo znajte: kad bi domaćin znao u koji čas kradljivac dolazi, ne bi dao prokopati kuće.
੩੯ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
40 I vi budite pripravni jer u čas kad i ne mislite Sin Čovječji dolazi.”
੪੦ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
41 Nato će Petar: “Gospodine, govoriš li tu prispodobu samo za nas ili i za sve?”
੪੧ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?
42 Reče Gospodin: “Tko li je onaj vjerni i razumni upravitelj što će ga gospodar postaviti nad svojom poslugom da im u pravo vrijeme daje obrok?
੪੨ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?
43 Blago onome sluzi kojega gospodar kada dođe, nađe da tako radi.
੪੩ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ।
44 Uistinu, kažem vam, postavit će ga nad svim imanjem svojim.”
੪੪ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
45 “No rekne li taj sluga u srcu: 'Okasnit će gospodar moj' pa stane tući sluge i sluškinje, jesti, piti i opijati se,
੪੫ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ।
46 doći će gospodar toga sluge u dan u koji mu se ne nada i u čas u koji i ne sluti; rasjeći će ga i dodijeliti mu udes među nevjernicima.”
੪੬ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।
47 “I onaj sluga što je znao volju gospodara svoga, a nije bio spreman ili nije učinio po volji njegovoj, dobit će mnogo udaraca.
੪੭ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ।
48 A onaj koji nije znao, ali je učinio što zaslužuje udarce, dobit će malo udaraca. Kome je god mnogo dano, od njega će se mnogo iskati. Kome je mnogo povjereno, više će se od njega iskati.”
੪੮ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।
49 “Oganj dođoh baciti na zemlju pa što hoću ako je već planuo!
੪੯ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ!
50 Ali krstom mi se krstiti i kakve li muke za me dok se to ne izvrši!”
੫੦ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!
51 “Mislite li da sam došao mir dati na zemlji? Nipošto, kažem vam, nego razdjeljenje.
੫੧ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ।
52 Ta bit će odsada petorica u jednoj kući razdijeljena: razdijelit će se trojica protiv dvojice i dvojica protiv trojice -
੫੨ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ।
53 otac protiv sina i sin protiv oca, mati protiv kćeri i kći protiv matere, svekrva protiv snahe i snaha protiv svekrve.”
੫੩ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।
54 Zatim je govorio mnoštvu: “Kad opazite da se oblak diže na zapadu, odmah kažete: 'Kiša će!' I bude tako.
੫੪ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।
55 Kad zapuše južnjak, kažete: 'Bit će vrućine!' I bude.
੫੫ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
56 Licemjeri! Lice zemlje i neba umijete rasuditi, kako onda ovo vrijeme ne rasuđujete?”
੫੬ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
57 “Zašto sami od sebe ne sudite što je pravo?
੫੭ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ?
58 Kad s protivnikom ideš glavaru, na putu sve uloži da ga se oslobodiš pa te ne odvuče k sucu. Sudac će te predati izvršitelju, a izvršitelj baciti u tamnicu.
੫੮ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।
59 Kažem ti: nećeš izići odande dok ne isplatiš do posljednjega novčića.”
੫੯ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।

< Luka 12 >