< Marko 15 >
1 Odmah izjutra glavari svećenički zajedno sa starješinama i pismoznancima - cijelo Vijeće - upriličili su vijećanje pa Isusa svezali, odveli i predali Pilatu.
੧ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।
2 I upita ga Pilat: “Ti li si kralj židovski?” On mu odgovori: “Ti kažeš.”
੨ਪਿਲਾਤੁਸ ਨੇ ਉਸ ਤੋਂ ਪੁੱਛਿਆ, ਭਲਾ, ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ? ਉਸ ਨੇ ਉਹ ਨੂੰ ਉੱਤਰ ਦਿੱਤਾ, ਤੂੰ ਸੱਚ ਆਖਿਆ ਹੈ।
3 I glavari ga svećenički teško optuživahu.
੩ਤਾਂ ਮੁੱਖ ਜਾਜਕਾਂ ਨੇ ਉਸ ਉੱਤੇ ਬਹੁਤ ਦੋਸ਼ ਲਾਏ।
4 Pilat ga opet upita: “Ništa ne odgovaraš? Gle, koliko te optužuju.”
੪ਪਿਲਾਤੁਸ ਨੇ ਉਸ ਤੋਂ ਫਿਰ ਪੁੱਛਿਆ, ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਵੇਖ ਉਹ ਤੇਰੇ ਉੱਤੇ ਕਿੰਨੀਆਂ ਗੱਲਾਂ ਦਾ ਦੋਸ਼ ਲਾਉਂਦੇ ਹਨ!
5 A Isus ništa više ne odgovori te se Pilat čudio.
੫ਪਰ ਯਿਸੂ ਨੇ ਫੇਰ ਕੁਝ ਜ਼ਵਾਬ ਨਾ ਦਿੱਤਾ ਐਥੋਂ ਤੱਕ ਜੋ ਪਿਲਾਤੁਸ ਹੈਰਾਨ ਹੋਇਆ।
6 O Blagdanu bi im pustio uznika koga bi zaiskali.
੬ਉਹ ਉਸ ਤਿਉਹਾਰ ਉੱਤੇ ਇੱਕ ਕੈਦੀ ਜਿਸ ਦੇ ਲਈ ਲੋਕ ਅਰਜ਼ ਕਰਦੇ ਸਨ ਉਨ੍ਹਾਂ ਦੀ ਖ਼ਾਤਰ ਛੱਡਦਾ ਹੁੰਦਾ ਸੀ।
7 A zajedno s pobunjenicima koji u pobuni počiniše umorstvo bijaše u okove bačen čovjek zvani Baraba.
੭ਬਰੱਬਾ ਨਾਮ ਦਾ ਇੱਕ ਮਨੁੱਖ ਸੀ ਜਿਹੜਾ ਉਨ੍ਹਾਂ ਫਸਾਦੀਆਂ ਦੇ ਨਾਲ ਸੀ ਜਿਨ੍ਹਾਂ ਫਸਾਦ ਵਿੱਚ ਖੂਨ ਕੀਤਾ ਕੈਦ ਵਿੱਚ ਪਿਆ ਹੋਇਆ ਸੀ।
8 I uziđe svjetina te poče od Pilata iskati ono što im običavaše činiti.
੮ਅਤੇ ਲੋਕ ਨੇੜੇ ਜਾ ਕੇ ਅਰਜ਼ ਕਰਨ ਲੱਗੇ ਜੋ ਦਸਤੂਰ ਅਨੁਸਾਰ ਸਾਡੇ ਲਈ ਕਰੋ।
9 A on im odgovori: “Hoćete li da vam pustim kralja židovskoga?”
੯ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?
10 Znao je doista da ga glavari svećenički bijahu predali iz zavisti.
੧੦ਕਿਉਂ ਜੋ ਉਹ ਨੇ ਮਲੂਮ ਕੀਤਾ ਸੀ ਜੋ ਮੁੱਖ ਜਾਜਕਾਂ ਨੇ ਖਾਰ ਦੇ ਮਾਰੇ ਉਹ ਨੂੰ ਹਵਾਲੇ ਕੀਤਾ ਹੈ।
11 Ali glavari svećenički podjare svjetinu da traži neka im radije pusti Barabu.
੧੧ਪਰ ਮੁੱਖ ਜਾਜਕਾਂ ਨੇ ਭੀੜ ਨੂੰ ਚੁੱਕਿਆ ਜੋ ਉਹ ਬਰੱਬਾ ਹੀ ਉਨ੍ਹਾਂ ਦੀ ਖ਼ਾਤਰ ਛੱਡ ਦੇਵੇ।
12 Pilat ih opet upita: “Što dakle da učinim s ovim kojega zovete kraljem židovskim?”
੧੨ਪਿਲਾਤੁਸ ਨੇ ਅੱਗੋਂ ਉਨ੍ਹਾਂ ਨੂੰ ਫਿਰ ਆਖਿਆ, ਤਾਂ ਜਿਹ ਨੂੰ ਤੁਸੀਂ ਯਹੂਦੀਆਂ ਦਾ ਪਾਤਸ਼ਾਹ ਕਹਿੰਦੇ ਹੋ ਮੈਂ ਉਸ ਨਾਲ ਕੀ ਕਰਾਂ?
13 A oni opet povikaše: “Raspni ga!”
੧੩ਉਹ ਫੇਰ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!
14 Reče im Pilat: “Ta što je zla učinio?” Povikaše još jače: “Raspni ga!”
੧੪ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਕਿਉਂ? ਇਸ ਨੇ ਕੀ ਬੁਰਿਆਈ ਕੀਤੀ ਹੈ? ਪਰ ਉਹ ਹੋਰ ਵੀ ਰੌਲ਼ਾ ਪਾ ਕੇ ਬੋਲੇ, ਉਹ ਨੂੰ ਸਲੀਬ ਦਿਓ!
15 Hoteći ugoditi svjetini, Pilat im pusti Barabu, a Isusa izbičeva i preda da se razapne.
੧੫ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।
16 Vojnici ga odvedu u unutarnjost dvora, to jest u pretorij, pa sazovu cijelu četu
੧੬ਤਾਂ ਸਿਪਾਹੀ ਉਹ ਨੂੰ ਉਸ ਵਿਹੜੇ ਵਿੱਚ ਜਿੱਥੇ ਹਾਕਮ ਦੀ ਕਚਹਿਰੀ ਸੀ ਲੈ ਗਏ ਅਤੇ ਸਾਰੇ ਜੱਥੇ ਨੂੰ ਇਕੱਠਾ ਬੁਲਾ ਲਿਆ।
17 i zaogrnu ga grimizom; spletu trnov vijenac i stave mu na glavu
੧੭ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਬਸਤਰ ਪਹਿਨਾਏ ਅਤੇ ਕੰਡਿਆਂ ਵਾਲਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ।
18 te ga stanu pozdravljati: “Zdravo, kralju židovski!”
੧੮ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!
19 I udarahu ga trskom po glavi, pljuvahu po njemu i klanjahu mu se prigibajući koljena.
੧੯ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ।
20 A pošto ga izrugaše, svukoše mu grimiz i obukoše mu njegove haljine. I izvedu ga da ga razapnu.
੨੦ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।
21 I prisile nekog prolaznika koji je dolazio s polja, Šimuna Cirenca, oca Aleksandrova i Rufova, da mu ponese križ.
੨੧ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।
22 I dovuku ga na mjesto Golgotu, što znači Lubanjsko mjesto.
੨੨ਅਤੇ ਉਹ ਉਸ ਨੂੰ ਗਲਗਥਾ ਵਿੱਚ ਜਿਹ ਦਾ ਅਰਥ “ਖੋਪੜੀ ਦਾ ਥਾਂ ਹੈ” ਲਿਆਏ।
23 I nuđahu mu piti namirisana vina, ali on ne uze.
੨੩ਅਤੇ ਮੈਅ ਵਿੱਚ ਗੰਧਰਸ ਮਿਲਾ ਕੇ ਉਸ ਨੂੰ ਦੇਣ ਲੱਗੇ ਪਰ ਉਸ ਨੇ ਨਾ ਲਈ।
24 Kad ga razapeše, razdijele među se haljine njegove bacivši za njih kocku - što će tko uzeti.
੨੪ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ।
25 A bijaše treća ura kad ga razapeše.
੨੫ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ।
26 Bijaše napisan i natpis o njegovoj krivici: “Kralj židovski.”
੨੬ਅਤੇ ਉਹ ਦੀ ਇਹ ਦੋਸ਼ ਪੱਤ੍ਰੀ ਉੱਪਰ ਲਿਖੀ ਹੋਈ ਸੀ, ਕਿ ਇਹ “ਯਹੂਦੀਆਂ ਦਾ ਰਾਜਾ ਹੈ”।
27 A zajedno s njime razapnu i dva razbojnika, jednoga njemu zdesna, drugoga slijeva.
੨੭ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ।
੨੮ਅਤੇ ਲਿਖਤ ਪੂਰੀ ਹੋਈ ਜੋ ਆਖਦੀ ਹੈ, “ਉਸ ਦੀ ਗਿਣਤੀ ਪਾਪੀਆਂ ਵਿੱਚ ਹੋਈ।”
29 Prolaznici su ga pogrđivali mašući glavama: “Ej, ti, koji razvaljuješ Hram i sagradiš ga za tri dana,
੨੯ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰਨ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
30 spasi sam sebe, siđi s križa!”
੩੦ਵਾਹ ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ! ਸਲੀਬੋਂ ਉੱਤਰ ਕੇ ਆਪਣੇ ਆਪ ਨੂੰ ਬਚਾ ਲੈ।
31 Slično i glavari svećenički s pismoznancima rugajući se govorahu jedni drugima: “Druge je spasio, sebe ne može spasiti!
੩੧ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਆਪੋ ਵਿੱਚ ਉਪਦੇਸ਼ਕਾਂ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, ਇਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ!
32 Krist, kralj Izraelov! Neka sad siđe s križa da vidimo i povjerujemo!” Vrijeđahu ga i oni koji bijahu s njim raspeti.
੩੨ਇਸਰਾਏਲ ਦਾ ਰਾਜਾ ਮਸੀਹ ਹੁਣ ਸਲੀਬੋਂ ਉੱਤਰ ਆਵੇ ਤਾਂ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ! ਅਤੇ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ ਉਹ ਵੀ ਉਸ ਨੂੰ ਤਾਅਨੇ ਮਾਰਦੇ ਸਨ।
33 A o šestoj uri tama nasta po svoj zemlji - sve do ure devete.
੩੩ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ।
34 O devetoj uri povika Isus iza glasa: “Eloi, Eloi lama sabahtani?” To znači: “Bože moj, Bože moj, zašto si me ostavio?”
੩੪ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?
35 Neki od nazočnih čuvši to govorahu: “Gle, Iliju zove.”
੩੫ਤਾਂ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਇਹ ਸੁਣ ਕੇ ਬੋਲੇ, ਵੇਖੋ ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ!
36 A jedan otrča, natopi spužvu octom, natakne na trsku i pruži mu piti govoreći: “Pustite da vidimo hoće li doći Ilija da ga skine.”
੩੬ਕਿਸੇ ਨੇ ਦੌੜ ਕੇ ਸਪੰਜ ਨੂੰ ਸਿਰਕੇ ਨਾਲ ਭੇਂਵਿਆ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, ਰਹਿਣ ਦਿਓ, ਅਸੀਂ ਵੇਖੀਏ, ਭਲਾ ਏਲੀਯਾਹ ਉਹ ਨੂੰ ਉਤਾਰਨ ਨੂੰ ਆਉਂਦਾ ਹੈ?
37 A Isus zavapi jakim glasom i izdahnu.
੩੭ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ।
38 I zavjesa se hramska razdrije nadvoje, odozgor dodolje.
੩੮ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੋ ਹੋ ਗਿਆ।
39 A kad satnik koji stajaše njemu nasuprot vidje da tako izdahnu, reče: “Zaista, ovaj čovjek bijaše Sin Božji!”
੩੯ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
40 Izdaleka promatrahu i neke žene: među njima Marija Magdalena i Marija, majka Jakova Mlađega i Josipa, i Saloma -
੪੦ਕਈ ਔਰਤਾਂ ਦੂਰੋਂ ਵੇਖ ਰਹੀਆਂ ਸਨ। ਉਨ੍ਹਾਂ ਵਿੱਚੋਂ ਮਰਿਯਮ ਮਗਦਲੀਨੀ ਅਤੇ ਛੋਟੇ ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਸਲੋਮੀ ਸੀ।
41 te su ga pratile kad bijaše u Galileji i posluživale mu - i mnoge druge koje uziđoše s njim u Jeruzalem.
੪੧ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਰਹਿੰਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਹੁਤ ਸਾਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।
42 A uvečer, budući da je bila Priprava, to jest predvečerje subote,
੪੨ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ।
43 dođe Josip iz Arimateje, ugledan vijećnik, koji također isčekivaše kraljevstvo Božje: odvaži se, uđe k Pilatu i zaiska tijelo Isusovo.
੪੩ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ।
44 Pilat se začudi da je već umro pa dozva satnika i upita ga je li odavna umro.
੪੪ਪਰ ਪਿਲਾਤੁਸ ਨੇ ਅਚਰਜ਼ ਮੰਨਿਆ ਜੋ ਐਡੀ ਛੇਤੀ ਉਹ ਕਿਵੇਂ ਮਰ ਗਿਆ ਅਤੇ ਸੂਬੇਦਾਰ ਨੂੰ ਕੋਲ ਬੁਲਾ ਕੇ ਉਸ ਤੋਂ ਪੁੱਛਿਆ ਕੀ ਉਹ ਨੂੰ ਮਰੇ ਕੁਝ ਚਿਰ ਹੋ ਗਿਆ ਹੈ?
45 Kad sazna od satnika, darova Josipu tijelo.
੪੫ਅਤੇ ਸੂਬੇਦਾਰ ਤੋਂ ਮਲੂਮ ਕਰ ਕੇ ਲੋਥ ਯੂਸੁਫ਼ ਨੂੰ ਦੁਆ ਦਿੱਤੀ।
46 Josip kupi platno, skine tijelo i zavije ga u platno te položi u grob, koji bijaše izduben iz stijene. I dokotrlja kamen na grobna vrata.
੪੬ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਤੇ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ।
47 A Marija Magdalena i Marija Josipova promatrahu kamo ga polažu.
੪੭ਅਤੇ ਮਰਿਯਮ ਮਗਦਲੀਨੀ ਅਤੇ ਯੋਸੇਸ ਦੀ ਮਾਤਾ ਮਰਿਯਮ ਉਸ ਥਾਂ ਨੂੰ ਜਿੱਥੇ ਉਹ ਰੱਖਿਆ ਗਿਆ ਸੀ ਵੇਖ ਰਹੀਆਂ ਸਨ।