< Marko 7 >
1 Skupe se oko njega farizeji i neki od pismoznanaca koji dođoše iz Jeruzalema.
੧ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ।
2 I opaze da neki njegovi učenici jedu kruh nečistih, to jest neopranih ruku.
੨ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।
3 A farizeji i svi Židovi ne jedu ako prije temeljito ne operu ruke; drže se predaje starih.
੩(ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ।
4 Niti s trga što jedu ako prije ne operu. Mnogo toga još ima što zbog predaje drže: pranje čaša, vrčeva i lonaca.
੪ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ)
5 Zato farizeji i pismoznanci upitaju Isusa: “Zašto tvoji učenici ne postupaju po predaji starih, nego nečistih ruku blaguju?”
੫ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?
6 A on im reče: “Dobro prorokova Izaija o vama, licemjeri, kad napisa: Ovaj me narod usnama časti, a srce mu je daleko od mene.
੬ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
7 Uzalud me štuju naučavajući nauke - uredbe ljudske.
੭ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
8 Napustili ste zapovijed Božju, a držite se predaje ljudske.”
੮ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ।
9 Još im govoraše: “Lijepo! Dokidate Božju zapovijed da biste sačuvali svoju predaju.
੯ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।
10 Mojsije doista reče: Poštuj oca svoga i majku svoju. I: Tko prokune oca ili majku, smrću neka se kazni.
੧੦ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
11 A vi velite: 'Rekne li tko ocu ili majci: Pomoć koja te od mene ide neka bude 'korban', to jest sveti dar',
੧੧ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।
12 takvome više ne dopuštate ništa učiniti za oca ili majku.
੧੨ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ।
13 Tako dokidate riječ Božju svojom predajom, koju sami sebi predadoste. I još štošta tomu slično činite.”
੧੩ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।
14 Tada ponovno dozove mnoštvo i stane govoriti: “Poslušajte me svi i razumijte!
੧੪ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।
15 Ništa što izvana ulazi u čovjeka ne može ga onečistiti, nego što iz čovjeka izlazi - to ga onečišćuje.
੧੫ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।
16 Tko ima uši da čuje, neka čuje!”
੧੬ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।
17 I kad od mnoštva uđe u kuću, upitaše ga učenici za prispodobu.
੧੭ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ।
18 I reče im: “Tako? Ni vi ne razumijete? Ne shvaćate li da čovjeka ne može onečistiti što u nj ulazi
੧੮ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?
19 jer mu ne ulazi u srce, nego u utrobu te izlazi u zahod?” Tako on očisti sva jela.
੧੯ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ। ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ।
20 Još dometnu: “Što iz čovjeka izlazi, te onečišćuje čovjeka.
੨੦ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
21 Ta iznutra, iz srca čovječjega, izlaze zle namisli, bludništva, krađe, ubojstva,
੨੧ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
22 preljubi, lakomstva, opakosti, prijevara, razuzdanost, zlo oko, psovka, uznositost, bezumlje.
੨੨ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।
23 Sva ta zla iznutra izlaze i onečišćuju čovjeka.”
੨੩ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
24 Odande otiđe u kraj tirski. I uđe u neku kuću. Htio je da nitko ne sazna, ali se nije mogao sakriti,
੨੪ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
25 nego odmah doču žena koje kćerkica imaše duha nečistoga. Ona dođe i pade mu pred noge.
੨੫ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।
26 A žena bijaše Grkinja, Sirofeničanka rodom. I moljaše ga da joj iz kćeri istjera zloduha.
੨੬ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
27 A on joj govoraše: “Pusti da se prije nasite djeca! Ne priliči uzeti kruh djeci i baciti ga psićima.”
੨੭ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
28 A ona će mu: “Da, Gospodine! Ali i psići ispod stola jedu od mrvica dječjih.”
੨੮ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।
29 Reče joj: “Zbog te riječi idi, izišao je iz tvoje kćeri zloduh.”
੨੯ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।
30 I ode kući te nađe dijete gdje leži na postelji, a zloduh je bio izišao.
੩੦ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।
31 Zatim se ponovno vrati iz krajeva tirskih pa preko Sidona dođe Galilejskom moru, u krajeve dekapolske.
੩੧ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ।
32 Donesu mu nekoga gluhog mucavca pa ga zamole da stavi na nj ruku.
੩੨ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।
33 On ga uzme nasamo od mnoštva, utisne svoje prste u njegove uši, zatim pljune i dotakne se njegova jezika.
੩੩ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।
34 Upravi pogled u nebo, uzdahne i kaže mu: “Effata!” - to će reći: “Otvori se!”
੩੪ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”।
35 I odmah mu se otvoriše uši i razdriješi spona jezika te stade govoriti razgovijetno.
੩੫ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ।
36 A Isus im zabrani da nikome ne kazuju. No što im je on više branio, oni su to više razglašavali
੩੬ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।
37 i preko svake mjere zadivljeni govorili: “Dobro je sve učinio! Gluhima daje čuti, nijemima govoriti!”
੩੭ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!