< Matej 19 >

1 Kad Isus završi ove besjede, ode iz Galileje i dođe u judejski kraj s onu stranu Jordana.
ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।
2 Za njim je išao silan svijet. Ondje ih izliječi.
ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।
3 Pristupe mu tada farizeji pa, da ga iskušaju, kažu: “Je li dopušteno otpustiti ženu s kojega god razloga?”
ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?
4 On odgovori: “Zar niste čitali: Stvoritelj od početka muško i žensko stvori ih
ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?
5 i reče: Stoga će čovjek ostaviti oca i majku da prione uza svoju ženu; i dvoje njih bit će jedno tijelo?
ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
6 Tako više nisu dvoje, nego jedno tijelo. Što, dakle, Bog združi, čovjek neka ne rastavlja.”
ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
7 Kažu mu: “Zašto onda Mojsije zapovjedi dati otpusno pismo i - otpustiti?”
ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ?
8 Odgovori im: “Zbog tvrdoće srca vašega dopusti vam Mojsije otpustiti žene, ali od početka ne bijaše tako.
ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।
9 A ja vam kažem: Tko otpusti svoju ženu - osim zbog bludništva - pa se oženi drugom, čini preljub.”
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।
10 Kažu mu učenici: “Ako je tako između muža i žene, bolje je ne ženiti se.”
੧੦ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ।
11 A on im reče: “Ne shvaćaju toga svi, nego samo oni kojima je dano.
੧੧ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ।
12 Doista, ima za ženidbu nesposobnih koji se takvi iz utrobe materine rodiše. Ima nesposobnih koje ljudi onesposobiše. A ima nesposobnih koji sami sebe onesposobiše poradi kraljevstva nebeskoga. Tko može shvatiti, neka shvati.”
੧੨ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।
13 Tada mu doniješe dječicu da na njih stavi ruke i pomoli se. A učenici im branili.
੧੩ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
14 Nato će im Isus: “Pustite dječicu i ne priječite im k meni jer takvih je kraljevstvo nebesko!”
੧੪ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।
15 I položi ruke na njih pa krene odande.
੧੫ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।
16 I gle, pristupi mu netko i reče: “Učitelju, koje mi je dobro činiti da imam život vječni?” (aiōnios g166)
੧੬ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? (aiōnios g166)
17 A on mu reče: “Što me pitaš o dobrome? Jedan je samo dobar! Ali ako hoćeš u život ući, čuvaj zapovijedi.”
੧੭ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।
18 Upita ga: “Koje?” A Isus reče: Ne ubij! Ne čini preljuba! Ne ukradi! Ne svjedoči lažno!
੧੮ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।
19 Poštuj oca i majku! I ljubi svoga bližnjega kao sebe samoga!”
੧੯ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
20 Kaže mu mladić: “Sve sam to čuvao. Što mi još nedostaje?”
੨੦ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ?
21 Reče mu Isus: “Hoćeš li biti savršen, idi, prodaj što imaš i podaj siromasima pa ćeš imati blago na nebu. A onda dođi i idi za mnom.”
੨੧ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
22 Na tu riječ ode mladić žalostan jer imaše velik imetak.
੨੨ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।
23 A Isus reče svojim učenicima: “Zaista, kažem vas, teško će bogataš u kraljevstvo nebesko.
੨੩ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
24 Ponovno vam velim: Lakše je devi kroz uši iglene nego bogatašu u kraljevstvo Božje.”
੨੪ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।
25 Čuvši to, učenici se silno snebivahu govoreći: “Tko se onda može spasiti?”
੨੫ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
26 A Isus upre u njih pogled pa im reče: “Ljudima je to nemoguće, ali Bogu je sve moguće.”
੨੬ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
27 Tada Petar prihvati pa upita: “Evo, mi sve ostavismo i pođosmo za tobom. Što ćemo za to dobiti?”
੨੭ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?
28 Reče im Isus: “Zaista, kažem vam, vi koji pođoste za mnom, o preporodu, kad Sin Čovječji sjedne na prijestolje svoje slave, i vi ćete sjediti na dvanaest prijestolja i suditi dvanaest plemena Izraelovih.
੨੮ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
29 I tko god ostavi kuće, ili braću, ili sestre, ili oca, ili majku, ili ženu, ili djecu, ili polja poradi imena mojega, stostruko će primiti i život vječni baštiniti.” (aiōnios g166)
੨੯ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ। (aiōnios g166)
30 “A mnogi prvi bit će posljednji, i posljednji prvi.”
੩੦ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।

< Matej 19 >