< Psalmi 35 >
1 Davidov. Optuži, Jahve, tužitelje moje i napadni one koji mene napadaju!
੧ਦਾਊਦ ਦਾ ਭਜਨ। ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
2 Stavi oklop, uzmi štit svoj i ustani meni u pomoć!
੨ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
3 Zavitlaj kopljem i presretni progonitelje moje, reci mojoj duši: “Ja sam tvoje spasenje.”
੩ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
4 Nek' se smetu i postide koji život moj traže, nek' uzmaknu i nek' se posrame koji mi propast snuju!
੪ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
5 Nek' budu k'o pljeva na vjetru kad ih Anđeo Jahvin potjera!
੫ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
6 Mračni i skliski bili im putovi kad ih Anđeo Jahvin bude gonio!
੬ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
7 Bez razloga napeše mi mrežu, bez razloga grob duši mojoj iskopaše.
੭ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
8 Propast će ih stići iznenada, u mrežu koju napeše sami će se uhvatiti, past će u jamu što je iskopaše!
੮ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
9 A moja će duše klicati u Jahvi, radovat će se u spasenju njegovu.
੯ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
10 Sve će kosti moje govoriti: Tko je, Jahve, poput tebe koji ubogog spasavaš od silnika, jadnika i siromaha od pljačkaša?
੧੦ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
11 Ustadoše svjedoci opaki: pitaju me za ono što ne znam.
੧੧ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
12 Vraćaju mi zlo za dobro, duša moja zapada u osamu.
੧੨ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
13 U bolesti njihovoj nosio sam kostrijet, dušu svoju postom morio, i molitva mi se u krilo vraćala.
੧੩ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ ।
14 Kao za prijateljem, za bratom - obilažah tužan; od žalosti se pogurih kao onaj što za majkom žali.
੧੪ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
15 A sada kad posrnuh ja, oni se raduju, skupiše se protiv mene da udare iznenada, i bez prestanka oni me razdiru.
੧੫ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
16 Ruglom na ruglo iskušavaju me i zubima škripaju na mene.
੧੬ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
17 O Jahve, dokle ćeš gledati? Istrgni mi dušu nasrtajima njihovim, otmi lavovima jedino dobro moje!
੧੭ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
18 Zahvalit ću ti u velikom zboru, slavit ću te među pukom brojnim.
੧੮ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
19 Nek' se ne raduju nada mnom dušmani nepravedni, nek' ne namiguju očima oni koji me nizašto mrze!
੧੯ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
20 Jer oni ne misle o miru, već spletke snuju protiv mirnih u zemlji.
੨੦ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
21 Razvaljuju svoja usta na me i govore: “Ha, ha, vidjesmo očima svojim!”
੨੧ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
22 Ti sve vidiš, o Jahve! Nemoj šutjeti! Gospode, od mene se ne udaljuj!
੨੨ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
23 Preni se, ustani da me obraniš, Bože moj, Gospode, vodi parnicu moju!
੨੩ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
24 Po svojoj me pravdi sudi, Jahve, Bože moj, nek' se ne raduju nada mnom!
੨੪ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
25 Nek' ne misle u srcu: “Ispunila nam se želja!” Nek' ne reknu: “Progutali smo ga!”
੨੫ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
26 Nek' se postide i posrame svi zajedno koji se nesreći mojoj raduju! Nek' se odjenu stidom i sramotom oni koji se podižu na me!
੨੬ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
27 Nek' radosno kliču kojima je pravo moje na srcu i nek' svagda govore: “Velik je Jahve! Milo mu je spasenje sluge njegova!”
੨੭ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
28 A moj će jezik kazivati pravdu tvoju i hvalu tebi navijeke.
੨੮ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।