< Psalmi 95 >

1 Dođite, kličimo Jahvi, uzvikujmo Hridi, Spasitelju svome!
ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ!
2 Pred lice mu stupimo s hvalama, kličimo mu u pjesmama!
ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
3 Jer velik je Jahve, Bog naš, Kralj veliki nad svim bogovima.
ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
4 U njegovoj su ruci zemaljske dubine, njegovi su vrhunci planina.
ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
5 Njegovo je more, on ga je stvorio, i kopno koje načiniše ruke njegove.
ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
6 Dođite, prignimo koljena i padnimo nice, poklonimo se Jahvi koji nas stvori!
ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
7 Jer on je Bog naš, a mi narod paše njegove, ovce što on ih čuva. O, da danas glas mu poslušate:
ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
8 “Ne budite srca tvrda kao u Meribi, kao u dan Mase u pustinji
ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
9 gdje me iskušavahu očevi vaši premda vidješe djela moja.
ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
10 Četrdeset ljeta jadio me naraštaj onaj, pa rekoh: 'Narod su nestalna srca i ne promiču moje putove.'
੧੦ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
11 Stog se zakleh u svom gnjevu: 'Nikad neće ući u moj pokoj!'”
੧੧ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਇਹ ਮੇਰੇ ਅਰਾਮ ਵਿੱਚ ਨਾ ਵੜਨਗੇ।

< Psalmi 95 >