< Otkrivenje 18 >

1 Nakon toga vidjeh: jedan drugi anđeo silazi s neba s moći velikom! Sva se zemlja zasvijetlila od njegova sjaja.
ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।
2 On povika iza glasa: “Pade, pade Babilon veliki - Bludnica - i postade prebivalištem zloduha, nastambom svih duhova nečistih, nastambom svih ptica nečistih mrskih
ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ।
3 jer se gnjevnim vinom bluda njezina opiše narodi; s njom su bludničili svi kraljevi zemaljski, a trgovci se zemaljski obogatiše od silna raskošja njezina.”
ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।
4 Začujem i drugi glas s neba: “Iziđite iz nje, narode moj, da vas ne zadese zla njezina te ne budete suzajedničari grijeha njezinih!
ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ!
5 Jer njezini grijesi do neba dopriješe i spomenu se Bog zločina njezinih.
ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ।
6 Vratite joj milo za drago, naplatite joj dvostruko po djelima! U čašu u koju je ona natakala natočite dvostruko!
ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।
7 Koliko se razmetala sjajem i raskoši, toliko joj zadajte muka i jada! Jer u srcu je svome govorila: 'Na prijestolju sjedim kao kraljica i nikad neću obudovjeti, jad me nikada zadesiti neće!'
ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!
8 Stoga u isti će je dan zla zadesiti: smrt i jad i glad te će sva u ognju biti spaljena. Jer silan je Gospod, Bog, Sudac njezin!”
ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ!
9 I plakat će i naricati za njom kraljevi zemlje što su s njome bludničili i raskošno živjeli kad gledali budu dim požara njezina.
ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ।
10 Prestrašeni mukama njezinim, izadaleka će stajati i naricati: “Jao, jao, grade veliki, Babilone, grade silni! Kako li te u tren oka stiže osuda!”
੧੦ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
11 I trgovci zemaljski plaču nad njom i tuguju jer im trga nitko više ne kupuje:
੧੧ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ।
12 ni zlata, ni srebra, ni dragoga kamenja, ni biserja, ni tanana lana, ni grimiza, ni svile, ni skrleta: nit ikakva mirisava drveta, nit ikakva predmeta od slonove kosti, nit ikakva predmeta od skupocjena drveta, nit od mjedi, nit od željeza, nit od mramora;
੧੨ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ
13 ni cimeta, ni balzama, ni miomirisa, ni pomasti, ni tamjana, ni vina, ni ulja, ni bijeloga brašna, ni pšenice; ni goveda, ni ovaca, ni konja, ni kočija, ni roblja nit ikoje žive duše.
੧੩ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।
14 “Voće za kojim ti duša žudjela pobježe od tebe, sav raskoš i sjaj propade ti - ne, nema ga više!”
੧੪ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ!
15 Trgovci što svim tim trgovahu, što ih ona obogati, izdaleka će stajati, prestrašeni mukama njezinim, plakat će i tugovati:
੧੫ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ,
16 “Jao, jao, grade veliki, odjeveni nekoć u lan tanan i grimiz i skrlet, nakićeni zlatom i dragim kamenjem i biserjem!
੧੬ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,
17 U tren oka opustje toliko bogatstvo!” I svi kormilari i putnici, svi mornari i moreplovci izdaleka stoje
੧੭ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ।
18 i, gledajući dim njezina požara, zapomažu: “Koji li je grad sličan gradu ovom velikom?”
੧੮ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ?
19 I posuše glavu pepelom te plačući i tugujući viknuše: “Jao, jao, grada li velikoga! Dragocjenostima se njegovim obogatiše svi posjednici morskih brodova, a evo - u tren oka opustje!”
੧੯ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
20 Veseli se nad njom, nebo, i svi sveti i apostoli i proroci jer Bog osudivši nju, vama pravo dosudi!
੨੦ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ!
21 I jedan snažan anđeo uze kamen, velik poput mlinskoga kamena, i baci ga u more govoreći: “Tako će silovito biti strovaljen Babilon, grad veliki, i nikada ga više biti neće!”
੨੧ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!
22 “Glas citraša i pjevača i svirača i trubljača u tebi se više neće čuti! Obrtnik vješt kojem god umijeću u tebi se više neće naći! Klopot žrvnja u tebi se više neće čuti!
੨੨ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ,
23 Svjetlost svjetiljke u tebi više neće sjati! Glas zaručnika i zaručnice u tebi se više neće čuti! Jer trgovci tvoji bijahu velikaši zemlje i čaranja tvoja zavedoše sve narode;
੨੩ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
24 i u tebi se našla krv proroka i svetaca i svih zaklanih na zemlji.”
੨੪ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!

< Otkrivenje 18 >