< Otkrivenje 7 >
1 Nakon toga vidjeh: četiri anđela stoje na četiri kraja zemlje zadržavajući četiri vjetra zemaljska da nikakav vjetar ne puše ni zemljom ni morem nit ikojim drvećem.
੧ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ।
2 I vidjeh drugoga jednog anđela gdje uzlazi od istoka sunčeva s pečatom Boga živoga. On povika iza glasa onoj četvorici anđela kojima bi dano nauditi zemlji i moru:
੨ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।
3 “Ne udite ni zemlji ni moru ni drveću dok ne opečatimo sluge Boga našega na čelima!”
੩ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।
4 I začujem broj opečaćenih - sto četrdeset i četiri tisuće opečaćenih iz svih plemena sinova Izraelovih:
੪ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ -
5 iz plemena Judina dvanaest tisuća opečaćenih, iz plemena Rubenova dvanaest tisuća, iz plemena Gadova dvanaest tisuća,
੫ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
6 iz plemena Ašerova dvanaest tisuća, iz plemena Naftalijeva dvanest tisuća, iz plemena Manašeova dvanaest tisuća,
੬ਆਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਥਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
7 iz plemena Šimunova dvanaest tisuća, iz plemena Levijeva dvanaest tisuća, iz plemena Jisakarova dvanaest tisuća,
੭ਸ਼ਮਊਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
8 iz plemena Zebulunova dvanaest tisuća, iz plemena Josipova dvanaest tisuća, iz plemena Benjaminova dvanaest tisuća opečaćenih.
੮ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ।
9 Nakon toga vidjeh: eno velikoga mnoštva, što ga nitko ne mogaše izbrojiti, iz svakoga naroda, i plemena, i puka, i jezika! Stoje pred prijestoljem i pred Jaganjcem odjeveni u bijele haljine; palme im u rukama.
੯ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।
10 Viču iz glasa: “Spasenje Bogu našemu koji sjedi na prijestolju i Jaganjcu!”
੧੦ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।
11 I svi anđeli, što stajahu uokolo prijestolja i starješina i četiriju bića, padoše pred prijestoljem ničice, na svoja lica,
੧੧ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।
12 i pokloniše se Bogu govoreći: “Amen! Blagoslov i slava, i mudrost, i zahvalnica, i čast, i moć i snaga Bogu našemu u vijeke vjekova. Amen.” (aiōn )
੧੨ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ। (aiōn )
13 I jedan me od starješina upita: “Ovi odjeveni u bijele haljine, tko su i odakle dođoše?”
੧੩ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ?
14 Odgovorih mu: “Gospodine moj, ti to znaš.” A on će mi: “Oni dođoše iz nevolje velike i oprali su haljine svoje i ubijelili ih u krvi Jaganjčevoj.
੧੪ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।
15 Zato su pred prijestoljem Božjim i služe mu dan i noć u hramu njegovu, i Onaj koji sjedi na prijestolju razapet će Šator svoj nad njima.
੧੫ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
16 Neće više gladovati ni žeđati, neće ih više paliti sunce nit ikakva žega
੧੬ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,
17 jer - Jaganjac koji je posred prijestolja bit će pastir njihov i vodit će ih na izvore voda života. I otrt će Bog svaku suzu s očiju njihovih.”
੧੭ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।