< Otkrivenje 8 >

1 Kad Jaganjac otvori sedmi pečat, nasta muk na nebu oko pola sata.
ਜਦੋਂ ਉਹ ਨੇ ਸੱਤਵੀਂ ਮੋਹਰ ਤੋੜੀ ਤਾਂ ਸਵਰਗ ਵਿੱਚ ਅੱਧੇ ਕੁ ਘੰਟੇ ਤੱਕ ਖਮੋਸ਼ੀ ਛਾ ਗਈ।
2 I vidjeh: sedmorici anđela što stoje pred Bogom dano je sedam trubalja.
ਅਤੇ ਮੈਂ ਉਹਨਾਂ ਸੱਤਾਂ ਦੂਤਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ, ਅਤੇ ਉਹਨਾਂ ਨੂੰ ਸੱਤ ਤੁਰ੍ਹੀਆਂ ਫੜਾਈਆਂ ਗਈਆਂ।
3 I drugi jedan anđeo pristupi i sa zlatnom kadionicom stane na žrtvenik. I dano mu je mnogo kada da ga s molitvama svih svetih prinese na zlatni žrtvenik pred prijestoljem.
ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ।
4 I vinu se dim kadni s molitvama svetih iz ruke anđelove pred lice Božje.
ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾਵਾਂ ਨਾਲ ਉਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਪਹੁੰਚ ਗਿਆ।
5 Anđeo uze kadionicu, napuni je vatrom sa žrtvenika i prosu na zemlju. I udariše gromovi, i glasovi, i munje, i potres.
ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ!
6 A sedam anđela sa sedam trubalja pripremiše se da zatrube.
ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ।
7 Prvi zatrubi. I nastadoše tuča i oganj, pomiješani s krvlju, i budu bačeni na zemlju. I trećina zemlje izgorje, i trećina stabala izgorje, i sva zelena trava izgorje.
ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।
8 Drugi anđeo zatrubi. I nešto kao gora velika, ognjem zapaljena, bačeno bi u more. I trećina se mora pretvori u krv
ਫੇਰ ਦੂਜੇ ਦੂਤ ਨੇ ਤੁਰ੍ਹੀ ਵਜਾਈ ਤਦ ਇੱਕ ਵੱਡਾ ਪਹਾੜ ਜਿਹਾ ਅੱਗ ਨਾਲ ਬਲਦਾ ਹੋਇਆ ਸਮੁੰਦਰ ਵਿੱਚ ਸੁੱਟਿਆ ਗਿਆ ਅਤੇ ਸਮੁੰਦਰ ਦਾ ਇੱਕ ਤਿਹਾਈ ਲਹੂ ਬਣ ਗਿਆ।
9 te izginu trećina stvorenja što u moru žive i trećina lađa propade.
ਅਤੇ ਸਮੁੰਦਰ ਦੇ ਜਲ ਜੰਤੂਆਂ ਦਾ ਇੱਕ ਤਿਹਾਈ ਮਰ ਗਿਆ ਅਤੇ ਜਹਾਜ਼ਾਂ ਦਾ ਇੱਕ ਤਿਹਾਈ ਨਸ਼ਟ ਹੋ ਗਿਆ।
10 Treći anđeo zatrubi. I pade s neba zvijezda velika - gorjela je kao zublja - pade na trećinu rijeka i na izvore voda.
੧੦ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸ਼ਾਲ ਵਾਗੂੰ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਜਾ ਪਿਆ।
11 Zvijezdi je ime Pelin. I trećina se voda pretvori u pelin te mnoštvo ljudi poginu od zagorčenih voda.
੧੧ਉਸ ਤਾਰੇ ਦਾ ਨਾਮ ਨਾਗਦੌਣਾ ਕਰਕੇ ਕਿਹਾ ਜਾਂਦਾ ਹੈ ਅਤੇ ਪਾਣੀਆਂ ਦੀ ਇੱਕ ਤਿਹਾਈ ਨਾਗਦੌਣੇ ਜਿਹੀ ਹੋ ਗਈ ਅਤੇ ਉਹਨਾਂ ਪਾਣੀਆਂ ਦੇ ਕੌੜੇ ਹੋ ਜਾਣ ਕਾਰਨ ਬਹੁਤੇ ਮਨੁੱਖ ਮਰ ਗਏ।
12 Četvrti anđeo zatrubi. I bi udarena trećina sunca i trećina mjeseca i trećina zvijezda te pomrčaše za trećinu. I dan izgubi trećinu svoga sjaja, a tako i noć.
੧੨ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।
13 I vidjeh i začuh orla: letio posred neba i vikao iza glasa: “Jao! Jao! Jao pozemljarima od novih glasova trubalja preostale trojice anđela koji će sad-na zatrubiti!”
੧੩ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!

< Otkrivenje 8 >