< 1 Královská 20 >
1 Tedy Benadad král Syrský, shromáždiv všecka vojska svá, a maje s sebou třidceti a dva krále, též koně i vozy, vytáhl a oblehl Samaří a dobýval ho.
੧ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਯੁੱਧ ਕੀਤਾ।
2 I poslal posly k Achabovi králi Izraelskému do města,
੨ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਭੇਜੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਇਸ ਤਰ੍ਹਾਂ ਆਖਦਾ ਹੈ।
3 A vzkázal jemu: Takto praví Benadad: Stříbro tvé a zlato tvé mé jest, též ženy tvé i synové tvoji nejzdárnější moji jsou.
੩ਕਿ ਤੇਰਾ ਚਾਂਦੀ ਸੋਨਾ ਮੇਰਾ ਹੈ। ਤੇਰੀਆਂ ਇਸਤਰੀਆਂ ਅਤੇ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ।
4 I odpověděl král Izraelský a řekl: Vedlé řeči tvé, pane můj králi, tvůj jsem i všecko, což mám.
੪ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ, ਮੈਂ ਅਤੇ ਜੋ ਕੁਝ ਮੇਰਾ ਹੈ ਉਹ ਸਭ ਤੁਹਾਡਾ ਹੈ।
5 Opět navrátivše se poslové, řekli: Takto praví Benadad: Poslal jsem k tobě, aťby řekli: Stříbro své a zlato své, ženy své i syny své dáš mi.
੫ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਆਖਿਆ, ਬਨ-ਹਦਦ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਭੇਜਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਤੇ ਬਾਲ ਬੱਚੇ ਮੈਨੂੰ ਦੇ ਦੇਹ।
6 Ale však o tomto čase zítra pošli služebníky své k tobě, aby přehledali dům tvůj i domy služebníků tvých, a oniť všecko, cožkoli máš nejlepšího, vezmouce v ruce své, poberou.
੬ਪਰ ਹੁਣ ਮੈਂ ਕੱਲ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਭੇਜਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।
7 A tak povolav král Izraelský všech starších země té, řekl: Posuďte medle, a vizte, jakť ten zlého hledá; nebo poslal ke mně pro ženy mé a pro syny mé, též pro stříbro mé i pro zlato mé, a neodepřel jsem jemu.
੭ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਤੇ ਵੇਖੋ ਜੋ ਇਹ ਮਨੁੱਖ ਕਿੱਕੁਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਭੇਜਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ।
8 I řekli jemu všickni starší a všecken lid: Neposlouchejž ho, ani mu povoluj.
੮ਅੱਗੋਂ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਆਖਿਆ, ਉਸ ਦੀ ਨਾ ਸੁਣੋ ਅਤੇ ਨਾ ਮੰਨੋ।
9 Protož odpověděl poslům Benadadovým: Povězte pánu mému králi: Všecko to, o čež jsi poslal k služebníku svému prvé, učiním, ale této věci učiniti nemohu. Takž odešli poslové, a donesli mu tu odpověd.
੯ਇਸ ਤੋਂ ਬਾਅਦ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਕਿ ਜੋ ਕੁਝ ਤੁਸੀਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਇਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ।
10 Ještě poslal k němu Benadad a řekl: Toto ať mi učiní bohové a toto ať přidadí, dostane-li se prachu Samařského do hrstí všeho lidu, kterýž jest se mnou.
੧੦ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ।
11 Zase odpověděl král Izraelský a řekl: Povězte, ať se nechlubí ten, kterýž se strojí do zbroje, jako ten, kterýž svláčí zbroj.
੧੧ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿਨ੍ਹਾਂ ਹੰਕਾਰ ਨਾ ਕਰੇ।
12 I stalo se, když uslyšel tu řeč, (nebo pil on i králové v staních), že řekl služebníkům svým: Přitrhněte. I přitrhli k městu.
੧੨ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਉਸ ਨੇ ਇਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ।
13 A hle, prorok nějaký přišed k Achabovi králi Izraelskému, řekl: Toto praví Hospodin: Zdaliž jsi neviděl všeho množství tohoto velikého? Hle, já dám je dnes v ruku tvou, abys poznal, že já jsem Hospodin.
੧੩ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਲਾ, ਤੂੰ ਇਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਇਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇ ਕਿ ਮੈਂ ਹੀ ਯਹੋਵਾਹ ਹਾਂ।
14 A když řekl Achab: Skrze koho? odpověděl on: Tak praví Hospodin: Skrze služebníky knížat krajů. Řekl ještě: Kdo svede tu bitvu? Odpověděl: Ty.
੧੪ਤਦ ਅਹਾਬ ਨੇ ਪੁੱਛਿਆ, ਕਿਸ ਦੇ ਰਾਹੀਂ? ਉਸ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ ਤੂੰ।
15 A protož sečtl služebníky knížat krajů, jichž bylo dvě stě třidceti a dva; po nich sečtl i všecken lid všech synů Izraelských, sedm tisíců.
੧੫ਸੋ ਉਹ ਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਉਹ ਦੋ ਸੌ ਬੱਤੀ ਸਨ। ਇਹ ਦੇ ਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਤੇ ਉਹ ਸੱਤ ਹਜ਼ਾਰ ਸਨ।
16 I vytáhli o poledni. Benadad pak pil a ožral se v staních, on i třidceti a dva králové pomocníci jeho.
੧੬ਉਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਦਦ ਅਤੇ ਉਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ
17 A tak vytáhli služebníci knížat krajů nejprvé. I poslal Benadad, (když mu pověděli, řkouce: Muži vytáhli z Samaří, )
੧੭ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ।
18 A řekl: Buď že vytáhli o pokoj, zjímejte je živé, buď že k bitvě vytáhli, zjímejte je živé.
੧੮ਤਾਂ ਉਸ ਨੇ ਆਖਿਆ, ਜੇ ਉਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜਿਉਂਦੇ ਫੜ ਲਓ ਅਤੇ ਜੇ ਉਹ ਲੜਨ ਨੂੰ ਨਿੱਕਲੇ ਹਨ ਤਾਂ ਵੀ ਜਿਉਂਦੇ ਫੜ ਲਓ।
19 Tak, pravím, vytáhli z města ti služebníci knížat krajů, a vojsko za nimi táhlo.
੧੯ਸੋ ਇਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ।
20 A porazili jeden každý muže svého, tak že utíkali Syrští, Izraelští pak honili je. Ale Benadad král Syrský utekl na koni s jízdnými.
੨੦ਅਤੇ ਇੱਕ-ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆਂ ਦੇ ਨਾਲ ਭੱਜ ਗਿਆ।
21 Potom vytáhl král Izraelský, a pobil koně i vozy zkazil, a tak porazil Syrské ranou velikou.
੨੧ਤਾਂ ਇਸਰਾਏਲ ਦੇ ਪਾਤਸ਼ਾਹ ਨੇ ਬਾਹਰ ਨਿੱਕਲ ਕੇ ਘੋੜਿਆਂ ਅਤੇ ਰਥਾਂ ਨੂੰ ਮਾਰਿਆ ਅਤੇ ਅਰਾਮੀਆਂ ਉੱਤੇ ਵੱਡਾ ਵਢਾਂਗਾ ਫੇਰਿਆ।
22 Opět přišel prorok ten k králi Izraelskému, a řekl jemu: Jdiž, zmužile se měj a věz i viz, co bys měl činiti; nebo zase po roce král Syrský vytáhne proti tobě.
੨੨ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਆਪਣੇ ਆਪ ਨੂੰ ਤਕੜਾ ਕਰ ਅਤੇ ਧਿਆਨ ਰੱਖ ਅਤੇ ਵੇਖ ਲੈ ਕਿ ਤੂੰ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਸਾਲ ਤੇਰੇ ਉੱਤੇ ਚੜ੍ਹਾਈ ਕਰੇਗਾ।
23 Tedy služebníci krále Syrského řekli jemu: Bohové hor jsouť bohové jejich, protož nás přemohli; ale bojujme proti nim na rovinách, zvíš, nepřemůžeme-li jich.
੨੩ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।
24 Protož učiň toto: Odbuď těch králů, jednoho každého z místa jeho, a postav vývody místo nich.
੨੪ਪਰ ਇੱਕ ਕੰਮ ਇਹ ਕਰੋ ਕਿ ਰਾਜਿਆਂ ਵਿੱਚੋਂ ਹਰ ਇੱਕ ਨੂੰ ਉਹ ਦੇ ਥਾਂ ਤੋਂ ਕੱਢ ਕੇ ਉਨ੍ਹਾਂ ਦੇ ਬਦਲੇ ਸੂਬੇਦਾਰਾਂ ਨੂੰ ਠਹਿਰਾ ਦਿਓ।
25 Ty pak sečti sobě vojsko z svých jako vojsko oněch, kteříž padli, a koně jako ony koně, a vozy jako ony vozy; i budeme bojovati proti nim na rovinách, a zvíš, nepřemůžeme-liť jich. I uposlechl hlasu jejich a učinil tak.
੨੫ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਤੇ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।
26 I stalo se po roce, že sečtl Benadad Syrské a vytáhl do Afeku, aby bojoval proti Izraelovi.
੨੬ਤਾਂ ਇਸ ਤਰ੍ਹਾਂ ਹੋਇਆ ਕਿ ਆਉਂਦੇ ਸਾਲ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ।
27 Izraelští také sečteni jsou, a opatřivše se stravou, vytáhli jim v cestu. I položili se Izraelští proti nim jako dvě malá stáda koz, Syrští pak přikryli tu zemi.
੨੭ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹ ਇਸ ਤਰ੍ਹਾਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ।
28 V tom přišel týž muž Boží, a mluvil králi Izraelskému a řekl: Takto praví Hospodin: Proto že pravili Syrští: Bohem hor jest Hospodin a ne Bohem rovin, dám všecko množství toto veliké v ruce tvé, abyste věděli, že já jsem Hospodin.
੨੮ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮੈਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।
29 A tak leželi oni proti nim za sedm dní; i stalo se dne sedmého, že svedli bitvu. I porazili synové Izraelští z Syrských sto tisíc pěších dne jednoho.
੨੯ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ।
30 Jiní pak zutíkali do města Afeku, kdež padla zed na dvadceti a sedm tisíc mužů, kteříž byli pozůstali. Ale Benadad utíkaje, přišel do města, do nejtajnějšího pokoje.
੩੦ਪਰ ਰਹਿੰਦੇ-ਖੂਹੰਦੇ ਅਫੇਕ ਸ਼ਹਿਰ ਨੂੰ ਨੱਠ ਗਏ ਅਤੇ ਉੱਥੇ ਸਤਾਈ ਹਜ਼ਾਰ ਉੱਤੇ ਜੋ ਬਚ ਗਏ ਸਨ ਇੱਕ ਕੰਧ ਡਿੱਗ ਪਈ ਅਤੇ ਬਨ-ਹਦਦ ਵੀ ਨੱਠਾ ਅਤੇ ਸ਼ਹਿਰ ਦੇ ਵਿੱਚ ਇੱਕ ਅੰਦਰਲੀ ਕੋਠੜੀ ਵਿੱਚ ਜਾ ਵੜਿਆ।
31 I řekli jemu služebníci jeho: Aj, toto jsme slýchali, že králové domu Izraelského jsou králové milosrdní. Medle, nechť vezmeme pytle na bedra svá a provazy na hlavy své, a vejdeme k králi Izraelskému; snad při životu zachová tebe.
੩੧ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ। ਅਸੀਂ ਆਪਣੇ ਲੱਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਸ਼ਾਇਦ ਉਹ ਤੇਰੀ ਜਾਨ ਬਖ਼ਸ਼ੀ ਕਰੇ।
32 A protož přepásali pytli bedra svá, a provazy vzali na hlavy své, a přišli k králi Izraelskému a řekli: Služebník tvůj Benadad praví: Prosím, nechť jsem zachován při životu. Kterýž řekl: Což jest ještě živ? Bratr tě můj.
੩੨ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖਸ਼ ਦਿਓ। ਅੱਗੋਂ ਉਸ ਆਖਿਆ ਕੀ ਉਹ ਅਜੇ ਜਿਉਂਦਾ ਹੈ? ਉਹ ਤਾਂ ਮੇਰਾ ਭਰਾ ਹੈ।
33 Muži pak ti soudíc to za dobré znamení, rychle chytili ta slova od něho a řekli: Bratrť jest tvůj Benadad. I řekl: Jděte, přiveďte ho sem. Takž vyšel k němu Benadad, i kázal mu vstoupiti na svůj vůz.
੩੩ਉਨ੍ਹਾਂ ਮਨੁੱਖਾਂ ਨੇ ਇਹ ਚੰਗਾ ਲੱਛਣ ਜਾਣਿਆ ਅਤੇ ਧਿਆਨ ਨਾਲ ਉਹ ਦਾ ਇੱਛਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਚੜ੍ਹਾ ਲਿਆ।
34 Tedy řekl jemu Benadad: Města, kteráž otec můj pobral otci tvému, navrátímť, a ulice zděláš sobě v Damašku, jako byl udělal otec můj v Samaří. I odpověděl: Já vedlé smlouvy této propustím tě. A tak učinil s ním smlouvu a propustil ho.
੩੪ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਉਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸ਼ਕ ਵਿੱਚ ਬਜਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਇਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਨੂੰ ਛੱਡ ਦਿੱਤਾ।
35 Muž pak nějaký z synů prorockých řekl bližnímu svému z rozkazu Božího: Ubí mne medle. Ale muž ten nechtěl ho bíti.
੩੫ਫੇਰ ਨਬੀਆਂ ਦੇ ਪੁੱਤਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਂਹ ਕੀਤੀ।
36 Kterýž řekl jemu: Proto že jsi neuposlechl hlasu Hospodinova, aj teď, když půjdeš ode mne, udáví tě lev. A když šel od něho, trefil na něj lev a udávil ho.
੩੬ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।
37 Opět nalezl muže druhého, jemuž řekl: Medle, ubí mne. Kterýž ubil ho velice a ranil.
੩੭ਫੇਰ ਉਹ ਨੂੰ ਇੱਕ ਹੋਰ ਮਨੁੱਖ ਮਿਲਿਆ ਤਾਂ ਉਹ ਨੇ ਉਸ ਨੂੰ ਆਖਿਆ, ਮੈਨੂੰ ਮਾਰ ਹੀ ਦੇਹ। ਉਸ ਮਨੁੱਖ ਨੇ ਉਸ ਨੂੰ ਮਾਰ-ਮਾਰ ਕੇ ਘਾਇਲ ਕਰ ਦਿੱਤਾ।
38 I odšed prorok ten, postavil se králi v cestě, a změnil se, zavěsiv sobě oči.
੩੮ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖੜ੍ਹਾ ਹੋਇਆ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ।
39 A když král pomíjel, zvolal na něj a řekl: Služebník tvůj vyšel do bitvy, a hle, jeden odšed, přivedl ke mně muže a řekl: Ostříhej toho muže, jestliže se pak ztratí, budeť život tvůj za život jeho, aneb centnéř stříbra položíš.
੩੯ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਤੇ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਇਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਇਹ ਨਿੱਕਲ ਜਾਵੇ ਤਾਂ ਇਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਜਾਂ ਤੈਨੂੰ ਚੋਂਤੀ ਕਿੱਲੋ ਚਾਂਦੀ ਦੇਣੀ ਪਵੇਗੀ।
40 V tom když služebník tvůj toho i onoho hleděl, tožť se ztratil. Pročež řekl jemu král Izraelský: Takový buď soud tvůj, jakýž jsi sám vypověděl.
੪੦ਜਿਸ ਵੇਲੇ ਤੇਰਾ ਦਾਸ ਇੱਧਰ-ਉੱਧਰ ਕੰਮ ਵਿੱਚ ਫਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੂੰ ਆਪ ਨਬੇੜਿਆ।
41 Tedy rychle odhradil tvář svou, a poznal ho král Izraelský, že by z proroků byl.
੪੧ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਪਹਿਚਾਣਿਆ ਕਿ ਉਹ ਨਬੀਆਂ ਵਿੱਚੋਂ ਹੈ।
42 I řekl jemu: Takto praví Hospodin: Poněvadž jsi z ruky pustil muže k smrti odsouzeného, budeť život tvůj za život jeho, a lid tvůj za lid jeho.
੪੨ਉਹ ਨੇ ਉਸ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਇਸ ਲਈ ਕਿ ਤੂੰ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ
43 Protož odjel král Izraelský do domu svého, smutný jsa a hněvaje se, a přišel do Samaří.
੪੩ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗੁੱਸੇ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ।