< 1 Samuelova 14 >
1 Stalo se pak jednoho dne, že řekl Jonata syn Saulův služebníku, kterýž nosil zbroj jeho: Poď, půjdeme k stráži Filistinských, kteráž jest na oné straně. Ale otci svému toho nepověděl.
੧ਇੱਕ ਦਿਨ ਸ਼ਾਊਲ ਦੇ ਪੁੱਤਰ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਆਓ, ਅਸੀਂ ਫ਼ਲਿਸਤੀਆਂ ਦੀ ਚੌਂਕੀ ਵੱਲ ਚੱਲੀਏ, ਪਰ ਉਸ ਨੇ ਆਪਣੇ ਪਿਤਾ ਨੂੰ ਨਾ ਦੱਸਿਆ।
2 Saul však zůstával na kraji pahrbku pod jabloní zrnatou, kteráž byla v Migron; a lidu, kterýž byl s ním, bylo okolo šesti set mužů,
੨ਸ਼ਾਊਲ ਗਿਬਆਹ ਦੇ ਰਾਹ ਵਿੱਚ ਇੱਕ ਅਨਾਰ ਦੇ ਬਿਰਛ ਹੇਠ ਰੁਕਿਆ, ਜੋ ਮਿਗਰੋਨ ਵਿੱਚ ਸੀ ਅਤੇ ਲੱਗਭੱਗ ਛੇ ਸੌ ਮਨੁੱਖ ਉਸ ਦੇ ਨਾਲ ਸਨ।
3 Tolikéž Achiáš syn Achitobův, bratra Ichabodova, syna Fínesova, syna Elí, kněze Hospodinova v Sílo, kterýž nosil efod. Ale lid nevěděl, že by odšel Jonata.
੩ਅਹੀਯਾਹ ਅਹੀਟੂਬ ਦਾ ਪੁੱਤਰ ਜੋ ਈਕਾਬੋਦ ਦਾ ਭਰਾ ਸੀ, ਫ਼ੀਨਹਾਸ ਦਾ ਪੋਤਾ ਅਤੇ ਏਲੀ ਦਾ ਪੜਪੋਤਾ ਸੀ, ਸ਼ੀਲੋਹ ਵਿੱਚ ਏਫ਼ੋਦ ਪਹਿਨੇ ਹੋਏ ਯਹੋਵਾਹ ਦਾ ਜਾਜਕ ਸੀ ਅਤੇ ਲੋਕਾਂ ਨੂੰ ਖ਼ਬਰ ਨਾ ਹੋਈ ਜੋ ਯੋਨਾਥਾਨ ਚਲਿਆ ਗਿਆ ਹੈ।
4 Mezi těmi pak průchody, jimiž pokoušel se Jonata přejíti k stráži Filistinských, byla skála příkrá k přecházení s této strany, též skála příkrá k přecházení s oné strany; jméno jedné Bóses, a jméno druhé Seneh.
੪ਉਸ ਦੱਰੇ ਵਿੱਚ, ਜਿੱਥੋਂ ਯੋਨਾਥਾਨ ਚਾਹੁੰਦਾ ਸੀ ਜੋ ਫ਼ਲਿਸਤੀਆਂ ਦੀ ਚੌਂਕੀ ਉੱਤੇ ਜਾ ਪਈਏ, ਇੱਕ ਪਾਸੇ ਵੱਡਾ ਤਿੱਖਾ ਪਰਬਤ ਸੀ ਅਤੇ ਦੂਏ ਪਾਸੇ ਵੀ ਇੱਕ ਵੱਡਾ ਤਿੱਖਾ ਪਰਬਤ ਸੀ। ਇੱਕ ਦਾ ਨਾਮ ਬੋਸੇਸ ਅਤੇ ਦੂਜੇ ਦਾ ਨਾਮ ਸਨਹ ਸੀ।
5 Jedna skála byla na půlnoci proti Michmas, a druhá na poledne proti Gabaa.
੫ਇੱਕ ਪਰਬਤ ਦਾ ਮੂੰਹ ਮਿਕਮਾਸ਼ ਦੇ ਉੱਤਰ ਵੱਲ ਸੀ ਅਤੇ ਦੂਜਾ ਦੱਖਣ ਵੱਲ ਗਬਾ ਦੇ ਸਾਹਮਣੇ ਸੀ।
6 I řekl Jonata služebníku, kterýž nosil zbroj jeho: Poď, přejděme k stráži těch neobřezaných, snad bude Hospodin s námi; neboť není nesnadné Hospodinu zachovati ve mnoze aneb v mále.
੬ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ।
7 Odpověděl oděnec jeho: Učiň, cožkoli jest v srdci tvém, obrať se, kam chceš; aj, budu s tebou podlé vůle tvé.
੭ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਉਸ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ; ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੀ ਮਰਜ਼ੀ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ।
8 I řekl Jonata: Aj, my jdeme k mužům těm, a ukážeme se jim.
੮ਤਦ ਯੋਨਾਥਾਨ ਬੋਲਿਆ, ਵੇਖ, ਅਸੀਂ ਉਨ੍ਹਾਂ ਲੋਕਾਂ ਕੋਲ ਪਾਰ ਲੰਘ ਕੇ ਉਨ੍ਹਾਂ ਕੋਲ ਆਪਣੇ ਆਪ ਨੂੰ ਪ੍ਰਗਟ ਕਰਾਂਗੇ।
9 Jestliže řeknou nám takto: Počkejte, až přijdeme k vám, stůjme na místě svém, a nechoďme k nim.
੯ਜੇ ਉਹ ਸਾਨੂੰ ਇਹ ਆਖਣ, ਜਦ ਤੱਕ ਅਸੀਂ ਤੁਹਾਡੇ ਕੋਲ ਨਾ ਆਈਏ ਠਹਿਰ ਜਾਓ ਤਾਂ ਅਸੀਂ ਆਪਣੇ ਥਾਂ ਖੜ੍ਹੇ ਰਹਾਂਗੇ ਅਤੇ ਉਨ੍ਹਾਂ ਉੱਤੇ ਚੜਾਈ ਨਾ ਕਰਾਂਗੇ।
10 Pakli by řekli takto: Vstupte k nám, jděme, nebo vydal je Hospodin v ruku naši. To zajisté nám bude za znamení.
੧੦ਪਰ ਜੇ ਉਹ ਐਉਂ ਆਖਣ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਚੜ੍ਹਾਂਗੇ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਸਾਡੇ ਹੱਥ ਸੌਂਪ ਦਿੱਤਾ ਹੈ ਅਤੇ ਇਹ ਸਾਡੇ ਲਈ ਇੱਕ ਨਿਸ਼ਾਨੀ ਹੋਵੇਗੀ।
11 Ukázali se tedy oba dva stráži Filistinských. I řekli Filistinští: Hle, Hebrejští lezou z děr, v nichž se byli skryli.
੧੧ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁਕੇ ਸਨ।
12 I mluvili někteří z stráže té k Jonatovi a k oděnci jeho, a řekli: Vstupte k nám, a povíme vám něco. Pročež řekl Jonata k oděnci svému: Podiž za mnou, nebo je vydal Hospodin v ruku Izraele.
੧੨ਤਦ ਚੌਂਕੀ ਦੇ ਮਨੁੱਖਾਂ ਨੇ ਯੋਨਾਥਾਨ ਅਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਸਾਡੇ ਕੋਲ ਚੜ੍ਹ ਆਓ ਤਾਂ ਅਸੀਂ ਤੁਹਾਨੂੰ ਇੱਕ ਗੱਲ ਦੱਸਾਂਗੇ। ਸੋ ਯੋਨਾਥਾਨ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਹੁਣ ਮੇਰੇ ਮਗਰ ਚੜ੍ਹ ਆ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਇਸਰਾਏਲ ਦੇ ਵੱਸ ਪਾ ਦਿੱਤਾ ਹੈ।
13 A tak lezl čtvermo Jonata a oděnec jeho za ním. I padali před Jonatou, a oděnec jeho mordoval je, jda za ním.
੧੩ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ-ਮਗਰ ਮਾਰੀ ਜਾਂਦਾ ਸੀ।
14 A to byla porážka první, v níž zbil Jonata a oděnec jeho okolo dvadcíti mužů, jako v půl honech rolí dvěma volům s zápřež.
੧੪ਸੋ ਇਹ ਪਹਿਲੀ ਮਾਰ ਜੋ ਯੋਨਾਥਾਨ ਤੇ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਕੀਤੀ ਵੀਹ ਕੁ ਮਨੁੱਖਾਂ ਦੀ ਸੀ ਅਤੇ ਅੱਧੀ ਕੁ ਬਿਘਾ ਪੈਲੀ ਵਿੱਚ ਹੋਈ।
15 Protož byl strach v tom ležení a na tom poli, i na všem tom lidu; strážní i oni loupežníci děsili se též, až se země třásla, nebo byla v strachu Božím.
੧੫ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।
16 A vidouce strážní Saulovi v Gabaa Beniaminově, oznámili, jak množství to narůzno prchá, a vždy více se potírá.
੧੬ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ।
17 Saul pak řekl lidu, kterýž s ním byl: Vyhledejte i hned a zvězte, kdo jest z našich odšel. A když vyhledávali, hle, Jonaty nebylo a oděnce jeho.
੧੭ਤਦ ਸ਼ਾਊਲ ਨੇ ਆਪਣੇ ਨਾਲ ਦੇ ਲੋਕਾਂ ਨੂੰ ਆਖਿਆ, ਗਿਣਤੀ ਕਰਕੇ ਵੇਖੋ ਜੋ ਸਾਡੇ ਵਿੱਚੋਂ ਕੌਣ ਗਿਆ ਹੈ। ਜਦ ਉਨ੍ਹਾਂ ਗਿਣਿਆ ਤਾਂ ਵੇਖੋ, ਯੋਨਾਥਾਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਨਾ ਲੱਭਾ।
18 I řekl Saul Achiášovi: Postav sem truhlu Boží. (Truhla pak Boží toho času byla s syny Izraelskými.)
੧੮ਉਸ ਵੇਲੇ ਸ਼ਾਊਲ ਨੇ ਅਹੀਯਾਹ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਇੱਥੇ ਲੈ ਆਓ। ਉਸ ਸਮੇਂ ਪਰਮੇਸ਼ੁਰ ਦਾ ਸੰਦੂਕ ਇਸਰਾਏਲੀਆਂ ਦੇ ਵਿਚਕਾਰ ਸੀ।
19 I stalo se, když ještě mluvil Saul k knězi, že hřmot, kterýž byl v vojště Filistinských, více se rozcházel a rozmáhal. Protož řekl Saul knězi: Spusť ruku svou.
੧੯ਜਿਸ ਵੇਲੇ ਸ਼ਾਊਲ ਜਾਜਕ ਦੇ ਨਾਲ ਗੱਲ ਕਰਦਾ ਸੀ ਤਾਂ ਫ਼ਲਿਸਤੀਆਂ ਦੇ ਡੇਰੇ ਵਿੱਚ ਜੋ ਰੌਲ਼ਾ ਪਿਆ ਸੋ ਵੱਧਦਾ ਜਾਂਦਾ ਸੀ ਅਤੇ ਸ਼ਾਊਲ ਨੇ ਜਾਜਕ ਨੂੰ ਆਖਿਆ, ਆਪਣਾ ਹੱਥ ਹਟਾ ਲੈ।
20 Shromáždili se tedy Saul i všecken lid, kterýž s ním byl, a přišli až k té bitvě; a aj, byl meč jednoho proti druhému s hřmotem velmi velikým.
੨੦ਤਦ ਸ਼ਾਊਲ ਅਤੇ ਸਾਰੇ ਲੋਕ ਜੋ ਉਹ ਦੇ ਨਾਲ ਸਨ ਇਕੱਠੇ ਹੋਏ ਅਤੇ ਲੜਾਈ ਨੂੰ ਆਏ ਅਤੇ ਵੇਖੋ, ਸਭ ਕਿਸੇ ਦੀ ਤਲਵਾਰ ਆਪਣੇ ਨਾਲ ਦੇ ਉੱਤੇ ਚੱਲੀ ਅਤੇ ਵੱਡੀ ਹਲਚਲ ਪੈ ਗਈ।
21 Hebrejští pak někteří byli s Filistinskými prvé, kteříž táhli s nimi polem sem i tam; i ti také obrátili se a stáli při lidu Izraelském, kterýž byl s Saulem a s Jonatou.
੨੧ਉਹ ਇਬਰਾਨੀ ਜੋ ਪਹਿਲਾਂ ਫ਼ਲਿਸਤੀਆਂ ਦੇ ਨਾਲ ਸਨ ਅਤੇ ਜੋ ਚੁਫ਼ੇਰਿਓਂ ਇਕੱਠੇ ਹੋ ਕੇ ਉਹ ਦੇ ਨਾਲ ਡੇਰੇ ਵਿੱਚ ਆਏ ਸਨ ਸੋ ਮੁੜ ਕੇ ਉਨ੍ਹਾਂ ਹੀ ਇਸਰਾਏਲੀਆਂ ਵਿੱਚ ਜੋ ਸ਼ਾਊਲ ਅਤੇ ਯੋਨਾਥਾਨ ਦੇ ਸੰਗ ਸਨ, ਰਲ ਗਏ।
22 Všickni také muži Izraelští, kteříž se skryli na hoře Efraim, když uslyšeli, že by utíkali Filistinští, honili je i oni v té bitvě.
੨੨ਉਨ੍ਹਾਂ ਸਭਨਾਂ ਇਸਰਾਏਲੀ ਮਨੁੱਖਾਂ ਨੇ ਵੀ ਜੋ ਇਫ਼ਰਾਈਮ ਦੇ ਪਰਬਤ ਵਿੱਚ ਲੁੱਕ ਗਏ ਸਨ ਜਦ ਇਹ ਸੁਣਿਆ ਕਿ ਫ਼ਲਿਸਤੀ ਭੱਜ ਗਏ ਉਸੇ ਵੇਲੇ ਨਿੱਕਲ ਕੇ ਉਹਨਾਂ ਨੇ ਵੀ ਲੜਾਈ ਵਿੱਚ ਉਨ੍ਹਾਂ ਦਾ ਪਿੱਛਾ ਕੀਤਾ।
23 I vysvobodil Hospodin toho dne Izraele. Boj pak protáhl se až do Betaven.
੨੩ਸੋ ਯਹੋਵਾਹ ਨੇ ਉਸ ਦਿਨ ਇਸਰਾਏਲ ਨੂੰ ਛੁਟਕਾਰਾ ਦਿੱਤਾ ਅਤੇ ਲੜਾਈ ਬੈਤ-ਆਵਨ ਦੇ ਦੂਏ ਪਾਸੇ ਤੱਕ ਪਹੁੰਚ ਗਈ।
24 A ačkoli muži Izraelští utrápili se toho dne, však Saul zavázal lid s přísahou, řka: Zlořečený muž, kterýž by jedl chléb prvé, než bude večer, a než se pomstím nad nepřátely svými. A tak neokusil všecken lid chleba.
੨੪ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।
25 Všecken pak lid té krajiny šli do lesa, kdež bylo hojnost medu po zemi.
੨੫ਸਭ ਲੋਕ ਇੱਕ ਜੰਗਲ ਵਿੱਚ ਜਾ ਪੁੱਜੇ ਅਤੇ ਉੱਥੇ ਜ਼ਮੀਨ ਉੱਤੇ ਸ਼ਹਿਦ ਸੀ।
26 A když všel lid do lesa, viděl tekoucí med; žádný však nepřičinil k ústům svým ruky své, nebo se bál lid té přísahy.
੨੬ਜਿਸ ਵੇਲੇ ਇਹ ਲੋਕ ਉਸ ਜੰਗਲ ਵਿੱਚ ਪਹੁੰਚੇ ਤਾਂ ਵੇਖੋ, ਉੱਥੇ ਸ਼ਹਿਦ ਚੌਂਦਾ ਪਿਆ ਸੀ ਪਰ ਕੋਈ ਵੀ ਆਪਣੇ ਮੂੰਹ ਵੱਲ ਹੱਥ ਨਾ ਲੈ ਕੇ ਗਿਆ ਕਿਉਂ ਜੋ ਲੋਕ ਉਸ ਸਹੁੰ ਤੋਂ ਡਰੇ।
27 Ale Jonata neslyšev, že otec jeho zavazoval lid přísahou, vztáhl hůl, kterouž měl v ruce své, a omočil konec její v plástu medu, a obrátil ruku svou k ústům svým; i osvítily se oči jeho.
੨੭ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ।
28 Odpovídaje pak jeden z lidu, řekl: Velikou přísahou zavázal otec tvůj lid, řka: Zlořečený muž, kterýž by jedl chléb dnes, ačkoli zemdlel lid.
੨੮ਤਦ ਉਹਨਾਂ ਲੋਕਾਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾ ਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਖਾਵੇ ਉਹ ਦੇ ਉੱਤੇ ਸਰਾਪ ਹੋਵੇ ਅਤੇ ਉਸ ਵੇਲੇ ਲੋਕ ਥੱਕੇ ਹੋਏ ਸਨ।
29 Tedy řekl Jonata: Zkormoutil otec můj lid země. Pohleďte, prosím, jak se osvítily oči mé, hned jakž jsem okusil maličko medu toho.
੨੯ਯੋਨਾਥਾਨ ਬੋਲ੍ਹਿਆ, ਮੇਰੇ ਪਿਤਾ ਨੇ ਦੇਸ ਨੂੰ ਦੁੱਖ ਦਿੱਤਾ। ਵੇਖੋ, ਮੈਂ ਥੋੜਾ ਜਿਹਾ ਸ਼ਹਿਦ ਚੱਖਿਆ ਤਾਂ ਮੇਰੀਆਂ ਅੱਖਾਂ ਵਿੱਚ ਰੋਸ਼ਨੀ ਆ ਗਈ।
30 Čím více kdyby se byl směle najedl dnes lid z loupeží nepřátel svých, kterýchž dosáhl? Nebyla-liž by se nyní stala větší porážka Filistinských?
੩੦ਜੇ ਕਦੀ ਸਾਰੇ ਲੋਕ ਵੈਰੀਆਂ ਦੀ ਲੁੱਟ ਵਿੱਚੋਂ ਜੋ ਉਹਨਾਂ ਨੇ ਪਾਈ ਸੀ ਰੱਜ ਕੇ ਖਾਂਦੇ ਤਾਂ ਕਿਨ੍ਹਾਂ ਵਧੇਰੇ ਚੰਗਾ ਹੁੰਦਾ। ਭਲਾ, ਅਜਿਹਾ ਨਹੀਂ ਹੁੰਦਾ ਜੋ ਇਸ ਵੇਲੇ ਫ਼ਲਿਸਤੀਆਂ ਦਾ ਇਸ ਨਾਲੋਂ ਵੀ ਹੋਰ ਵਧੇਰੇ ਨਾਸ ਹੁੰਦਾ?
31 A tak bili toho dne Filistinské od Michmas až do Aialon; i ustal lid náramně.
੩੧ਸੋ ਉਹਨਾਂ ਨੇ ਉਸ ਦਿਨ ਮਿਕਮਾਸ਼ ਤੋਂ ਲੈ ਕੇ ਅੱਯਾਲੋਨ ਤੱਕ ਫ਼ਲਿਸਤੀਆਂ ਨੂੰ ਮਾਰਿਆ ਸੋ ਲੋਕ ਬਹੁਤ ਥੱਕੇ ਪਏ ਸਨ।
32 Protož obrátil se lid k loupeži, a nabravše ovcí a volů i telat, zbili je na zemi; i jedl lid se krví.
੩੨ਲੋਕ ਲੁੱਟ ਦੇ ਮਾਲ ਉੱਤੇ ਆਣ ਪਏ ਅਤੇ ਭੇਡਾਂ ਅਤੇ ਬਲ਼ਦਾਂ ਨੂੰ ਫੜ੍ਹ ਕੇ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਵੱਢ ਕੇ ਲਹੂ ਸਮੇਤ ਖਾ ਗਏ।
33 I pověděli Saulovi, řkouce: Aj, lid hřeší proti Hospodinu, jeda se krví. Kterýž řekl: Přestoupili jste přikázaní. Přivaltež i hned ke mně kámen veliký.
੩੩ਜਦ ਸ਼ਾਊਲ ਨੂੰ ਖ਼ਬਰ ਹੋਈ ਜੋ ਵੇਖੋ, ਲੋਕ ਯਹੋਵਾਹ ਦਾ ਪਾਪ ਕਰਦੇ ਹਨ ਸੋ ਲਹੂ ਸਮੇਤ ਖਾਂਦੇ ਜਾਂਦੇ ਹਨ। ਉਹ ਬੋਲਿਆ, ਤੁਸੀਂ ਪਾਪ ਕੀਤਾ ਸੋ ਮੇਰੇ ਸਾਹਮਣੇ ਇੱਕ ਵੱਡਾ ਪੱਥਰ ਰੇੜ੍ਹ ਲਿਆਓ।
34 Opět řekl Saul: Rozejděte se mezi lid a rcete jim: Přiveďte ke mně jeden každý vola svého a jeden každý dobytče své, a bíte tuto a jezte, i nebudete hřešiti proti Hospodinu, jedouce se krví. Přivedli tedy všecken lid jeden každý vola svého rukou svou té noci a zabíjeli tu.
੩੪ਫੇਰ ਸ਼ਾਊਲ ਨੇ ਆਖਿਆ, ਲੋਕਾਂ ਦੇ ਵਿੱਚ ਫੈਲ ਜਾਓ ਅਤੇ ਉਹਨਾਂ ਨੂੰ ਆਖੋ ਕਿ ਹਰ ਕੋਈ ਮਨੁੱਖ ਆਪੋ ਆਪਣੇ ਬਲ਼ਦ ਅਤੇ ਆਪੋ-ਆਪਣੀ ਭੇਡ ਮੇਰੇ ਕੋਲ ਲੈ ਆਵੇ ਅਤੇ ਐਥੇ ਵੱਢ ਕੇ ਖਾਵੇ ਪਰ ਲਹੂ ਸਮੇਤ ਖਾ ਕੇ ਯਹੋਵਾਹ ਦਾ ਪਾਪ ਨਾ ਕਰੇ। ਉਸ ਰਾਤ ਲੋਕਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਬਲ਼ਦ ਉੱਥੇ ਲੈ ਆਇਆ ਅਤੇ ਉੱਥੇ ਹੀ ਵੱਢਿਆ।
35 Vzdělal také Saul oltář Hospodinu; to nejprvnější oltář udělal Hospodinu.
੩੫ਅਤੇ ਸ਼ਾਊਲ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ। ਇਹ ਪਹਿਲੀ ਜਗਵੇਦੀ ਹੈ ਜੋ ਉਸ ਨੇ ਯਹੋਵਾਹ ਦੇ ਲਈ ਬਣਾਈ।
36 Potom řekl Saul: Pusťme se po Filistinských v noci, a budeme je loupiti až do jitra, aniž zůstavujme z nich koho. Kteříž řekli: Cožť se koli vidí za dobré, učiň. Ale kněz řekl: Přistupme sem k Bohu.
੩੬ਫੇਰ ਸ਼ਾਊਲ ਨੇ ਆਖਿਆ, ਆਓ ਰਾਤ ਨੂੰ ਫ਼ਲਿਸਤੀਆਂ ਦਾ ਪਿੱਛਾ ਕਰੀਏ ਅਤੇ ਸਵੇਰ ਹੋਣ ਤੱਕ ਉਨ੍ਹਾਂ ਨੂੰ ਲੁੱਟੀਏ ਅਤੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਨੂੰ ਵੀ ਨਾ ਛੱਡੀਏ ਅਤੇ ਉਹ ਬੋਲੇ, ਜੋ ਕੁਝ ਤੁਹਾਨੂੰ ਭਾਵੇ ਸੋ ਕਰੋ। ਤਦ ਜਾਜਕ ਬੋਲਿਆ, ਆਓ, ਪਰਮੇਸ਼ੁਰ ਦੇ ਨੇੜੇ ਹੋਈਏ।
37 I tázal se Saul Boha: Pustím-li se za Filistinskými? Dáš-li je v ruku Izraelovu? I neodpověděl mu v ten den.
੩੭ਇਸ ਤੋਂ ਬਾਅਦ ਸ਼ਾਊਲ ਨੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਕੀ ਮੈਂ ਫ਼ਲਿਸਤੀਆਂ ਦਾ ਪਿੱਛਾ ਕਰਾਂ? ਕੀ ਤੂੰ ਉਨ੍ਹਾਂ ਨੂੰ ਇਸਰਾਏਲ ਦੇ ਹੱਥ ਵਿੱਚ ਸੌਂਪੇਗਾ? ਪਰ ਉਸ ਨੇ ਉਸ ਦਿਨ ਉਹ ਨੂੰ ਕੁਝ ਉੱਤਰ ਨਾ ਦਿੱਤਾ।
38 Protož řekl Saul: Přistupujte sem všecka knížata lidu, a vyzvězte a vyhledejte, kdo se jest dopustil dnes hříchu nějakého?
੩੮ਤਦ ਸ਼ਾਊਲ ਨੇ ਆਖਿਆ, ਲੋਕਾਂ ਦੇ ਸਾਰੇ ਸਰਦਾਰ ਮੇਰੇ ਨੇੜੇ ਆਉਣ ਅਤੇ ਵੇਖਣ ਜੋ ਅੱਜ ਦੇ ਦਿਨ ਕਿਵੇਂ ਪਾਪ ਹੋਇਆ ਹੈ।
39 Nebo živť jest Hospodin, kterýž vysvobozuje Izraele, že byť pak i na Jonatovi synu mém to bylo, smrtí umře. I neodpověděl jemu žádný ze všeho lidu.
੩੯ਕਿਉਂ ਜੋ ਜਿਉਂਦੇ ਯਹੋਵਾਹ ਦੀ ਸਹੁੰ ਜੋ ਇਸਰਾਏਲ ਦਾ ਛੁਟਕਾਰਾ ਕਰਦਾ ਹੈ ਜੇ ਮੇਰੇ ਪੁੱਤਰ ਯੋਨਾਥਾਨ ਤੋਂ ਵੀ ਹੋਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਸਾਰਿਆਂ ਲੋਕਾਂ ਵਿੱਚੋਂ ਕਿਸੇ ਮਨੁੱਖ ਨੇ ਉਸ ਦਾ ਉੱਤਰ ਨਾ ਦਿੱਤਾ
40 Řekl také všemu Izraelovi: Buďte vy na jedné straně, já pak a Jonata syn můj budeme na druhé straně. Odpověděl lid Saulovi: Učiň, cožť se za dobré vidí.
੪੦ਤਦ ਉਸ ਨੇ ਸਾਰੇ ਇਸਰਾਏਲ ਨੂੰ ਆਖਿਆ, ਤੁਸੀਂ ਸਾਰੇ ਇੱਕ ਪਾਸੇ ਹੋਵੋ ਅਤੇ ਮੈਂ ਅਤੇ ਮੇਰਾ ਪੁੱਤਰ ਯੋਨਾਥਾਨ ਦੂਜੇ ਪਾਸੇ ਹੋਈਏ। ਤਦ ਲੋਕ ਸ਼ਾਊਲ ਨੂੰ ਬੋਲੇ, ਜੋ ਤੁਹਾਨੂੰ ਚੰਗਾ ਲੱਗੇ ਉਹੀ ਕਰੋ।
41 Protož řekl Saul Hospodinu Bohu Izraelskému: Ukaž spravedlivě. I přišlo na Jonatu a Saule, lid pak z toho vyšel.
੪੧ਸ਼ਾਊਲ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਖਿਆ, ਸੱਚੀ ਗੱਲ ਦੱਸ। ਤਦ ਸ਼ਾਊਲ ਅਤੇ ਯੋਨਾਥਾਨ ਫੜੇ ਗਏ, ਪਰ ਲੋਕ ਬਚ ਗਏ।
42 I řekl Saul: Vrzte los mezi mnou a mezi Jonatou synem mým. A postižen jest Jonata.
੪੨ਤਦ ਸ਼ਾਊਲ ਨੇ ਆਖਿਆ ਮੇਰੇ ਅਤੇ ਮੇਰੇ ਪੁੱਤਰ ਯੋਨਾਥਾਨ ਦੇ ਨਾਮ ਉੱਤੇ ਪਰਚੀ ਪਾਓ। ਤਦ ਯੋਨਾਥਾਨ ਦੇ ਨਾਮ ਦੀ ਪਰਚੀ ਨਿੱਕਲੀ।
43 Řekl tedy Saul Jonatovi: Pověz mi, co jsi učinil? I pověděl mu Jonata a řekl: Toliko jsem okusil maličko medu koncem holi, kterouž jsem měl v ruce své, a aj, proto-liž mám umříti?
੪੩ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁੱਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ।
44 Odpověděl Saul: Toto učiň mi Bůh a toto přidej, že smrtí umřeš, Jonato.
੪੪ਸ਼ਾਊਲ ਨੇ ਆਖਿਆ, ਮੇਰਾ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਤੋਂ ਵੀ ਵੱਧ ਪਰ ਹੇ ਯੋਨਾਥਾਨ, ਤੈਨੂੰ ਜ਼ਰੂਰ ਮਰਨਾ ਪਵੇਗਾ।
45 I řekl lid Saulovi: Což tedy umříti má Jonata, kterýž učinil vysvobození toto veliké v Izraeli? Odstup to, živť jest Hospodin, že nespadne vlas s hlavy jeho na zemi, poněvadž s pomocí Boží učinil to dnes. I vyprostil lid Jonatu, tak aby nebyl usmrcen.
੪੫ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਕੀ ਯੋਨਾਥਾਨ ਮਰ ਜਾਓ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜਿਉਂਦੇ ਪਰਮੇਸ਼ੁਰ ਦੀ ਸਹੁੰ, ਉਹ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ।
46 Tedy odtáhl Saul od Filistinských; Filistinští také navrátili se k místu svému.
੪੬ਫੇਰ ਸ਼ਾਊਲ ਨੇ ਫ਼ਲਿਸਤੀਆਂ ਦਾ ਪਿੱਛਾ ਕਰਨ ਤੋਂ ਹਟ ਕੇ ਉਤਾਹਾਂ ਮੁੜ ਗਿਆ ਅਤੇ ਫ਼ਲਿਸਤੀ ਆਪਣੇ ਥਾਂ ਨੂੰ ਗਏ।
47 Saul pak uvázav se v království nad Izraelem, bojoval vůkol se všemi nepřátely svými, s Moábskými a s syny Ammon, a s Edomem, i s králi Soba, a s Filistinskými; a kamž se koli obracel, ukrutnost provodil.
੪੭ਸੋ ਸ਼ਾਊਲ ਨੇ ਇਸਰਾਏਲ ਦੇ ਉੱਤੇ ਰਾਜ ਕੀਤਾ ਅਤੇ ਆਪਣੇ ਵੈਰੀਆਂ ਨਾਲ ਚੁਫ਼ੇਰਿਓਂ ਮੋਆਬ ਦੇ ਅਤੇ ਅੰਮੋਨੀਆਂ ਦੇ ਨਾਲ ਅਤੇ ਅਦੋਮ ਦੇ ਅਤੇ ਸੋਬਾਹ ਦੇ ਰਾਜਿਆਂ ਨਾਲ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਜਿਸ ਪਾਸੇ ਉਹ ਮੂੰਹ ਕਰਦਾ ਸੀ ਉਸੇ ਪਾਸੇ ਉਹ ਉਨ੍ਹਾਂ ਨੂੰ ਦੁੱਖ ਦਿੰਦਾ ਸੀ।
48 Sebrav také vojska, porazil Amalecha, a vysvobodil Izraele z ruky zhoubců jeho.
੪੮ਫੇਰ ਉਸ ਨੇ ਬੇਲਟਸ਼ੱਸਰ ਕਰ ਕੇ ਅਮਾਲੇਕੀਆਂ ਨੂੰ ਮਾਰਿਆ ਅਤੇ ਇਸਰਾਏਲੀਆਂ ਨੂੰ ਉਨ੍ਹਾਂ ਦੇ ਲੁਟੇਰਿਆਂ ਦੇ ਹੱਥੋਂ ਛੁਡਾਇਆ।
49 Byli pak synové Saulovi: Jonata a Jesui a Melchisua; a jména dvou dcer jeho, jméno prvorozené Merob, jméno pak mladší Míkol.
੪੯ਸ਼ਾਊਲ ਦੇ ਪੁੱਤਰਾਂ ਦੇ ਨਾਮ ਇਹ ਸਨ, ਯੋਨਾਥਾਨ, ਯਿਸ਼ਵੀ, ਮਲਕੀਸ਼ੂਆ ਅਤੇ ਉਹ ਦੀਆਂ ਦੋਹਾਂ ਧੀਆਂ ਦੇ ਨਾਮ ਇਹ ਸਨ, ਵੱਡੀ ਦਾ ਨਾਮ ਮੇਰਬ ਅਤੇ ਛੋਟੀ ਦਾ ਨਾਮ ਮੀਕਲ।
50 A jméno manželky Saulovy Achinoam, dcera Achimaasova; jméno pak hejtmana vojska jeho Abner, syn Ner, strýce Saulova.
੫੦ਅਤੇ ਸ਼ਾਊਲ ਦੀ ਪਤਨੀ ਦਾ ਨਾਮ ਅਹੀਨੋਅਮ ਸੀ ਜੋ ਅਹੀਮਅਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ।
51 Nebo Cis byl otec Saulův, a Ner otec Abnerův, syn Abielův.
੫੧ਸ਼ਾਊਲ ਦੇ ਪਿਤਾ ਦਾ ਨਾਮ ਕੀਸ਼ ਸੀ ਅਤੇ ਅਬਨੇਰ ਦਾ ਪਿਤਾ ਨੇਰ ਅਬੀਏਲ ਦਾ ਪੁੱਤਰ ਸੀ।
52 Byla pak válka veliká s Filistinskými po všecky dny Saulovy, protož kohožkoli Saul viděl muže silného, a kohokoli udatného, bral ho k sobě.
੫੨ਸ਼ਾਊਲ ਦੀ ਸਾਰੀ ਉਮਰ ਫ਼ਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਮਨੁੱਖ ਜਾਂ ਸੂਰਬੀਰ ਮਨੁੱਖ ਨੂੰ ਦੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।