< 2 Kronická 30 >
1 Potom poslal Ezechiáš ke všemu lidu Izraelskému a Judskému, psal také listy k Efraimovi a Manassesovi, aby přišli do domu Hospodinova do Jeruzaléma, a slavili velikunoc Hospodinu Bohu Izraelskému.
੧ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਇਫ਼ਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ
2 Snesli se pak byli na tom král i knížata jeho, i všecko shromáždění v Jeruzalémě, aby slavili velikunoc měsíce druhého.
੨ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ
3 Nebo nemohli slaviti toho času, proto že kněží posvěcených se nedostávalo, aniž se lid byl shromáždil do Jeruzaléma.
੩ਉਹ ਉਸ ਵੇਲੇ ਉਹ ਨੂੰ ਨਾ ਮਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ
4 I vidělo se to za dobré králi i všemu množství,
੪ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ
5 A usoudili, aby provolati dali po všem Izraeli, od Bersabé až do Dan, aby přišli k slavení velikonoci Hospodinu Bohu Izraelskému do Jeruzaléma; nebo již byli dávno neslavili tak, jakž psáno jest.
੫ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ
6 Protož šli poslové s listy od krále a od knížat jeho po vší zemi Izraelské a Judské s rozkazem královským tímto: Synové Izraelští, obraťte se k Hospodinu Bohu Abrahamovu, Izákovu a Izraelovu, i obrátí se k ostatkům, kteříž jste koli znikli ruky králů Assyrských.
੬ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ
7 A nebývejte jako otcové vaši a bratří vaši, kteříž převráceně činili proti Hospodinu Bohu otců svých, pročež dal je v zpuštění, jakž sami vidíte.
੭ਅਤੇ ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
8 Nyní tedy nezatvrzujte šijí svých tak, jako otcové vaši. Podejte ruky Hospodinu, a poďte do svatyně jeho, kteréž posvětil na věky, a služte Hospodinu Bohu svému, a odvrátí se od vás hněv prchlivosti jeho.
੮ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ
9 Nebo obrátíte-li se k Hospodinu, bratří vaši i synové vaši milosrdenství obdrží u těch, kteříž je zjímali, tak že se navrátí do země této. Milosrdný zajisté a dobrotivý jest Hospodin Bůh váš, aniž odvrátí tváři od vás, jestliže se obrátíte k němu.
੯ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ
10 Když pak ti poslové chodili z města do města po kraji Efraim a Manasse až do Zabulon, posmívali se a utrhali jim.
੧੦ਸੋ ਹਲਕਾਰੇ ਇਫ਼ਰਾਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁੰਮਦੇ ਹੋਏ ਜ਼ਬੂਲੁਨ ਤੱਕ ਪਹੁੰਚੇ ਪਰ ਉਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ
11 Ale však někteří z Asser, Manasses a Zabulon, poníživše se, přišli do Jeruzaléma.
੧੧ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋ ਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ
12 V Judstvu tolikéž byla ruka Boží, tak že jim dal srdce jedno k vykonání rozkazu králova a knížat, podlé slova Hospodinova.
੧੨ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।
13 I sešlo se do Jeruzaléma lidu mnoho, aby drželi slavnost přesnic měsíce druhého, shromáždění velmi veliké.
੧੩ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ
14 Tedy povstavše, pobořili oltáře, kteříž byli v Jeruzalémě; též i všecky oltáře, na kterýchž se kadívalo, rozbořili a vmetali do potoka Cedron.
੧੪ਤਾਂ ਉਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫ਼ਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ
15 Potom pak obětovali beránka velikonočního, čtrnáctého dne měsíce druhého. Kněží pak a Levítové zastyděvše se, posvětili se, a přivedli oběti do domu Hospodinova.
੧੫ਫੇਰ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ
16 A stáli v řadu svém vedlé povinnosti své podlé zákona Mojžíše muže Božího, a kněží kropili krví, berouce ji z rukou Levítů.
੧੬ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ
17 Nebo mnozí byli v shromáždění, kteříž se neposvětili. Protož Levítové zabijeli beránky velikonoční za každého nečistého, k tomu, aby jich posvětili Hospodinu.
੧੭ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ
18 Veliký zajisté díl toho lidu, množství z Efraima, Manassesa, Izachara a Zabulona, neočistili se, a však jedli beránka velikonočního jinak než psáno jest. Ale modlil se Ezechiáš za ně, řka: Dobrotivý Hospodin očistiž toho,
੧੮ਕਿਉਂ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਯਿੱਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ
19 Kdožkoli celým srdcem svým se ustavil, aby hledal Boha, Hospodina Boha otců svých, byť pak i očištěn nebyl vedlé očišťování svatého.
੧੯ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪੁਰਖਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ
20 I vyslyšel Hospodin Ezechiáše, a uzdravil lid.
੨੦ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ
21 A tak drželi synové Izraelští, kteříž byli v Jeruzalémě, slavnost přesnic za sedm dní s veselím velikým, a chválili Hospodina každého dne Levítové a kněží na nástrojích sílu Hospodinovu.
੨੧ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ
22 Mluvil pak byl Ezechiáš přívětivě ke všechněm Levítům vyučujícím známosti pravé Hospodina. I jedli oběti slavnosti té za sedm dní, obětujíce oběti pokojné, a oslavujíce Hospodina Boha otců svých.
੨੨ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ।
23 Tedy sneslo se na tom všecko shromáždění, aby učinili tolikéž za druhých sedm dní. Takž slavili jiných sedm dní s radostí.
੨੩ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ
24 Nebo Ezechiáš král Judský dal shromáždění tomu tisíc volků, a sedm tisíc ovec. Knížata také dala shromáždění volků tisíc, a ovec deset tisíců. A posvětilo se kněží velmi mnoho.
੨੪ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ
25 A tak veselilo se všecko shromáždění Judské, i kněží a Levítové a všecko shromáždění, kteréž přišlo z Izraele, i příchozí, kteříž byli přišli z země Izraelské, i obyvatelé Judští.
੨੫ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਈ ਸੀ ਅਤੇ ਉਨ੍ਹਾਂ ਪਰਦੇਸੀਆਂ ਨੇ ਜੋ ਇਸਰਾਏਲ ਦੇ ਦੇਸ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ
26 A bylo veselí veliké v Jeruzalémě; nebo ode dnů Šalomouna syna Davida, krále Izraelského, nic takového nebylo v Jeruzalémě.
੨੬ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹਾ ਨਹੀਂ ਹੋਇਆ ਸੀ
27 Potom pak vstali kněží i Levítové, a dali požehnání lidu. I vyslyšán jest hlas jejich, a přišla modlitba jejich k příbytku svatosti Hospodinovy v nebe.
੨੭ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ।